ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕੁਇਜ਼ ਮਾਇ ਭਾਰਤ ਪੋਰਟਲ ’ਤੇ ਲਾਈਵ

ਫ਼ਰੀਦਕੋਟ 1 ਅਕਤੂਬਰ- ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਅਤੇ ਦੇਸ਼ ਦੇ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰ ਬਣਾਉਣ ਦੇ ਉਦੇਸ਼ ਨਾਲ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕੁਇਜ਼ ਮਾਇ ਭਾਰਤ ਪੋਰਟਲ ’ਤੇ ਲਾਈਵ ਹੈ। ਜ਼ਿਲ੍ਹਾ ਫਰੀਦਕੋਟ ਦੇ 15 ਤੋਂ 29 ਸਾਲ ਦੀ ਉਮਰ ਵਰਗ ਦੇ ਯੋਗ ਨੌਜਵਾਨ ਇਸ ਵਿੱਚ ਭਾਗ ਲੈ ਕੇ ਆਪਣੇ ਗਿਆਨ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਦੇ ਹਨ।

ਜ਼ਿਲ੍ਹਾ ਯੂਥ ਅਫ਼ਸਰ, ਮਾਇ ਭਾਰਤ ਫਰੀਦਕੋਟ ਵੀਰਦੀਪ ਕੌਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਸ ਕੁਇਜ਼ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਕੁਇਜ਼ ਮੁਕਾਬਲਾ ਨਹੀਂ ਹੈ, ਸਗੋਂ ਨੌਜਵਾਨਾਂ ਨੂੰ ਆਪਣੀ ਸੋਚ, ਵਿਜ਼ਨ, ਨਵੀਨਤਾ ਅਤੇ ਲੀਡਰਸ਼ਿਪ ਸਮਰੱਥਾ ਨੂੰ ਰਾਸ਼ਟਰੀ ਮੰਚ ’ਤੇ ਪੇਸ਼ ਕਰਨ ਦਾ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਦੱਸਿਆ ਕਿ ਵਿਕਸਿਤ ਭਾਰਤ ਚੈਲੈਂਜ ਟ੍ਰੈਕ ਨੂੰ ਪੰਜ ਪੜਾਵਾਂ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।ਪਹਿਲੇ ਪੜਾਅ ਵਿੱਚ ਕੁਇਜ਼ 17 ਅਗਸਤ ਤੋਂ 30 ਸਤੰਬਰ 2026 ਤੱਕ ਕਰਵਾਇਆ ਗਿਆ। ਇਸ ਤੋਂ ਬਾਅਦ ਚੁਣੇ ਗਏ ਨੌਜਵਾਨ ਦੂਜੇ ਪੜਾਅ ਵਿੱਚ ਨਿਬੰਧ ਲੇਖਨ, ਤੀਜੇ ਪੜਾਅ ਵਿੱਚ ਜ਼ਿਲ੍ਹਾ ਚੈਂਪੀਅਨਸ਼ਿਪ ਅਤੇ ਚੌਥੇ ਪੜਾਅ ਵਿੱਚ ਰਾਜ ਪੱਧਰੀ ਵਿੱਚ ਭਾਗ ਲੈਣਗੇ। ਪੰਜਵੇਂ ਪੜਾਅ ਵਿੱਚ ਨੈਸ਼ਨਲ ਡਾਇਲਾਗ ਹੋਵੇਗਾ, ਜੋ 10 ਤੋਂ 12 ਜਨਵਰੀ 2027 ਤੱਕ ਕੀਤਾ ਜਾਵੇਗਾ।

 ਲੇਖਾਕਾਰ ਅਤੇ ਪ੍ਰੋਗਰਾਮ ਅਫ਼ਸਰ ਮਨਜੀਤ ਸਿੰਘ ਭੁੱਲਰ ਨੇ ਦੱਸਿਆ ਰਾਸ਼ਟਰੀ ਪੱਧਰ ’ਤੇ ਚੁਣੇ ਗਏ ਨੌਜਵਾਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲੇਗਾ। ਇਸ ਦੇ ਨਾਲ ਹੀ ਉਹ ਪ੍ਰਧਾਨ ਮੰਤਰੀ ਦੇ ਸਾਹਮਣੇ ਵਿਕਸਿਤ ਭਾਰਤ ਨਾਲ ਸਬੰਧਤ ਆਪਣੇ ਵਿਚਾਰ, ਵਿਜ਼ਨ ਅਤੇ ਸੁਝਾਅ ਵੀ ਪੇਸ਼ ਕਰ ਸਕਣਗੇ। ਇਹ ਨੌਜਵਾਨਾਂ ਲਈ ਰਾਸ਼ਟਰੀ ਲੀਡਰਸ਼ਿਪ ਨਾਲ ਸੰਵਾਦ ਕਰਨ ਅਤੇ ਰਾਸ਼ਟਰ ਨਿਰਮਾਣ ਵਿੱਚ ਆਪਣੀ ਭੂਮਿਕਾ ਪੇਸ਼ ਕਰਨ ਦਾ ਮਹੱਤਵਪੂਰਨ ਮੌਕਾ ਹੋਵੇਗਾ।


Posted

in

,

by

Comments

Leave a Reply

Your email address will not be published. Required fields are marked *