ਬਟਾਲਾ ਸ਼ਹਿਰ ਅੰਦਰ ਵਿਕਾਸ ਜਾਰੀ-ਵਾਰਡ ਨੰਬਰ 45 ਵਿਖੇ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ

ਬਟਾਲਾ, 13 ਜੂਨ  (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਹਿੱਤ ਵਿੱਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਵਾਰਡ ਨੰਬਰ 45 ਵਿਖੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਵਲੋਂ ਮੁਹੱਲਾ ਵਾਸੀਆਂ ਦੀ ਮੌਜੂਦਗੀ ਵਿੱਚ ਵੱਖ-ਵੱਖ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਲੀਆਂ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਗੱਲ ਕਰਦਿਆਂ ਅੰਮ੍ਰਿਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਉਨਾਂ ਦੀ ਡਿਊਟੀ ਲਗਾਈ ਸੀ ਅਤੇ ਉਹ ਵਾਰਡ ਨੰਬਰ 45 ਵਿਚ ਪਹੁੰਚੇ ਹਨ। ਉਨਾਂ ਨੇ ਦੱਸਿਆ ਕਿ ਪਿਛਲੇ ਕਾਫੀ ਲੰਮੇ ਸਮੇਂ ਤੋਂ ਵਾਰਡ ਵਾਸੀਆਂ ਨੂੰ ਗਲੀ ਨਾ ਬਣਨ ਕਰਕੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਲੋਕਾਂ ਦੀ ਮੁਸ਼ਕਿਲ ਹੱਲ ਕਰਦਿਆਂ ਗਲੀਆਂ ਬਣਾਉਣ ਦੈ ਕੰਮ ਸ਼ੁਰੂ ਹੋ ਗਿਆ ਹੈ।

ਉਨਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਹਮੇਸ਼ਾਂ ਕੋਸ਼ਿਸ ਹੁੰਦੀ ਹੈ ਕਿ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ, ਜਿਸ ਤਹਿਤ ਉਹ ਦਿਨ-ਰਾਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕਰ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਅੰਮ੍ਰਿਤ ਕਲਸੀ ਨੇ ਦੱਸਿਆ ਕਿ ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਗਿਆ ਹੈ। ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ। ਮੁਹੱਲਾ ਕਲੀਨਿਕਾਂ ਰਾਹੀ ਮਰੀਜ ਦਾ ਮੁਫ਼ਤ ਇਲਾਜ ਚੱਲ ਰਿਹਾ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ।

Comments

Leave a Reply

Your email address will not be published. Required fields are marked *