ਜ਼ਿਲ੍ਹਾ ਪ੍ਰਸ਼ਾਸਨ ਨੇ ਵੱਲੋਂ ਪਿੰਡ ਭੱਗੂਪੁਰ ਵਿਖੇ ਨਸ਼ਾ ਤਸਕਰ ਮਲੂਕ ਸਿੰਘ ਦਾ ਘਰ ਢਾਹਿਆ

ਅੰਮ੍ਰਿਤਸਰ, 26 ਸਤੰਬਰ 2025—

ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅੱਜ ਵੱਡੀ ਕਾਰਵਾਈ ਕਰਦਿਆਂ ਹਲਕਾ ਰਾਜਾ ਸਾਂਸੀ ਦੇ ਪਿੰਡ ਭੱਗੂਪੁਰ ਵਿਖੇ ਨਸ਼ਾ ਤਸਕਰ ਮਲੂਕ ਸਿੰਘ ਪੁੱਤਰ ਜੋਗਿੰਦਰ ਸਿੰਘ ਦਾ ਘਰ ਢਾਹ ਦਿੱਤਾ ਗਿਆ। ਜ਼ਿਲਾ ਪੁਲਿਸ ਮੁਖੀ ਮਨਿੰਦਰ ਸਿੰਘ ਵੱਲੋਂ ਪੁਲਿਸ ਟੀਮ ਦੀ ਅਗਵਾਈ ਐਸਪੀ ਸ੍ਰੀ ਅਦਿੱਤਿਆ ਵਾਇਰਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਮਲੂਕ ਸਿੰਘ ਅਤੇ ਉਸਦੇ ਪੁੱਤਰ ਸਤਬੀਰ ਸਿੰਘ ਉਰਫ਼ ਸੋਨੂ ਤੇ ਰਣਜੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਹਨ। ਇੰਨਾਂ ਖਿਲਾਫ਼ ਹੁਣ ਤੱਕ 24 ਕੇਸ ਐਨਡੀਪੀਐਸ ਐਕਟ ਤਹਿਤ ਦਰਜ ਹਨ। ਐਸ ਪੀ ਨੇ ਕਿਹਾ ਕਿ ਇਹ ਪਰਿਵਾਰ ਪਿੰਡ ਦੀ ਛੱਪੜ ਦੀ ਜ਼ਮੀਨ ’ਤੇ ਗੈਰ-ਕਾਨੂੰਨੀ ਤੌਰ ’ਤੇ ਮਕਾਨ ਬਣਾਕੇ ਰਹਿ ਰਿਹਾ ਸੀ। ਪਿੰਡ ਵਾਸੀਆਂ ਨੇ ਬੀਡੀਪੀਓ ਦਫ਼ਤਰ ਨੂੰ ਲਿਖਤੀ ਸ਼ਿਕਾਇਤ ਕੀਤੀ, ਜਿਸ ਉਪਰੰਤ ਬੀਡੀਪੀਓ ਨੇ ਰਿਪੋਰਟ ਤਿਆਰ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਭੇਜੀ ਅਤੇ ਇਹ ਉਸਾਰੀ ਢਾਹਉਣ ਦੀ ਮੰਗ ਕੀਤੀ। ਅੱਜ ਬੀਡੀਪੀਓ ਦਫਤਰ ਨੇ ਪੁਲਿਸ ਟੀਮ ਨਾਲ ਉਸਾਰੀ ਨੂੰ ਢਾਹ ਕੇ ਜ਼ਮੀਨ ਦਾ ਕਬਜ਼ਾ ਪੰਚਾਇਤ ਦੇ ਹਵਾਲੇ ਕਰ ਦਿੱਤਾ।

ਐਸਪੀ ਅਦਿੱਤਿਆ ਵਾਇਰਰ ਨੇ ਕਿਹਾ ਕਿ ਮਲੂਕ ਸਿੰਘ ਅਤੇ ਉਸਦੇ ਪੁੱਤਰ ਇਸ ਸਮੇਂ ਫਰਾਰ ਹਨ, ਪਰ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੀ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ 7-8 ਸਾਲਾਂ ਤੋਂ ਇਹ ਪਰਿਵਾਰ ਨਸ਼ਿਆਂ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ ਅਤੇ ਲੋਕਾਂ ਨੂੰ ਨਸ਼ੇ ਦੀ ਲਤ ਲਗਾ ਕੇ ਗੈਰ ਕਾਨੂੰਨੀ ਕਮਾਈ ਕਰ ਰਿਹਾ ਸੀ। ਸ੍ਰੀ ਵਾਰੀਅਰ ਨੇ ਕਿਹਾ ਕਿ ਨਸ਼ੇ ਦੀ ਕਾਲੀ ਕਮਾਈ ਨਾਲ ਬਣੇ ਮਕਾਨ ਅਤੇ ਜਾਇਦਾਦ ਕਿਸੇ ਵੀ ਹਾਲਤ ਵਿੱਚ ਨਹੀਂ ਰਹਿਣ ਦਿੱਤੇ ਜਾਣਗੇ। ਪਿੰਡ ਵਾਸੀਆਂ ਨੇ ਪੁਲਿਸ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਕਾਰਵਾਈ ਹੋਰ ਗੈਰ-ਕਾਨੂੰਨੀ ਤੱਤਾਂ ਲਈ ਵੀ ਚੇਤਾਵਨੀ ਹੈ। ਐਸਪੀ ਨੇ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਨਸ਼ਿਆਂ ਤੋਂ ਦੂਰ ਰਹਿਣ ਅਤੇ ਸੱਚੀ ਕਮਾਈ ਕਰਕੇ ਆਪਣੀ ਜ਼ਿੰਦਗੀ ਬਤੀਤ ਕਰਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਚਾਹੀਦਾ ਹੈ ਕਿ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ।ਇਸ ਕਾਰਵਾਈ ਕਾਰਨ ਪਿੰਡ ਵਿੱਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ ਅਤੇ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਸ੍ਰੀ ਵਾਰੀਅਰ  ਨੇ ਸਾਫ਼ ਕੀਤਾ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਜਾਰੀ ਰਹੇਗੀ।


Posted

in

,

by

Tags:

Comments

Leave a Reply

Your email address will not be published. Required fields are marked *