ਜ਼ਿਲ੍ਹਾ ਤੇ ਸੈਸ਼ਨ ਜੱਜ, ਸਿਵਲ ਜੱਜ ਸੀਨੀਅਰ ਡਵੀਜ਼ਨ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਮਾਨਸਾ, 28 ਅਗਸਤ:
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਐਚ.ਐਸ.ਗਰੇਵਾਲ, ਸਿਵਲ ਜੱਜ ਸੀਨੀਅਰ ਡਵੀਜ਼ਨ, ਮਾਨਸਾ ਸ੍ਰੀ ਪੁਸ਼ਪਿੰਦਰ ਸਿੰਘ ਅਤੇ ਸੀ.ਜੇ.ਐੱਮ ਮਿਸ. ਗੁਰਜੀਤ ਕੌਰ ਢਿੱਲੋ ਵੱਲੋਂ ਜ਼ਿਲ੍ਹਾ ਜੇਲ੍ਹ, ਮਾਨਸਾ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਜੱਜ ਸਾਹਿਬਾਨਾਂ ਵੱਲੋਂ ਮੇਲ ਅਤੇ ਫੀਮੇਲ ਬੈਰਕਾਂ, ਲੰਗਰ ਹਾਲ, ਫਰੰਟ ਆਫਿਸ ਅਤੇ ਜੇਲ੍ਹ ਵਿੱਚ ਬਣੇ ਹਸਪਤਾਲ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ, ਸ੍ਰੀ ਐਚ.ਐਸ. ਗਰੇਵਾਲ ਵੱਲੋਂ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਕੈਦੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਕਿਹਾ ਅਤੇ ਕੁੱਝ ਕੁ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ।
ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਇਕਬਾਲ ਸਿੰਘ ਬਰਾੜ, ਸੁਪਰਡੰਟ, ਸ੍ਰੀ ਅਨੂ ਮਲਿਕ, ਅਸਿਸਟੈਂਟ ਸੁਪਰਡੈਂਟ ਜੇਲ੍ਹ ਹਾਜ਼ਰ ਸਨ।


Posted

in

, ,

by

Tags:

Comments

Leave a Reply

Your email address will not be published. Required fields are marked *