ਗੁਰਦਾਸਪੁਰ, 07 ਜੁਲਾਈ (       ) –  ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਜੇਲ੍ਹ ਦੀ ਹਰ ਇੱਕ ਬੈਰਕ ਦਾ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਜੇਲ੍ਹ ਦੇ ਲੰਗਰ ਹਾਲ ਅਤੇ ਹਸਪਤਾਲ ਦਾ ਦੌਰਾ ਵੀ ਕੀਤਾ ਗਿਆ ਅਤੇ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਮਿਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ।

ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਸ੍ਰੀ ਦਿਲਬਾਗ ਸਿੰਘ ਜੌਹਲ ਨੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਕਾਨੂੰਨੀ ਨੁਕਤਿਆਂ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਉਨ੍ਹਾਂ ਨੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ।  ਇਸ ਦੌਰਾਨ ਜੇਲ੍ਹ ਅਥਾਰਿਟੀ ਨੂੰ ਮੌਕੇ ਤੇ ਹੀ ਨਿਰਦੇਸ਼ ਦੇ ਕੇ ਬੰਦੀਆਂ ਵੱਲੋਂ ਧਿਆਨ ਵਿੱਚ ਲਿਆਂਦੀਆਂ ਗੱਲਾਂ ਦਾ ਨਿਪਟਾਰਾ ਕੀਤਾ ਗਿਆ। ਇਸ ਦੌਰੇ ਦੌਰਾਨ ਕੇਂਦਰੀ ਜੇਲ੍ਹ, ਗੁਰਦਾਸਪੁਰ ਦੇ ਜੇਲ੍ਹ ਸੁਪਰਡੈਂਟ ਨਵਦੀਪ ਰਾਜਾ ਅਤੇ ਡਿਪਟੀ ਜੇਲ੍ਹ ਸੁਪਰਡੈਂਟ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਜੇਲ੍ਹ ਦਾ ਹੋਰ ਸਟਾਫ਼ ਵੀ ਮੌਜੂਦ ਸੀ।

Leave a Reply

Your email address will not be published. Required fields are marked *