ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 07 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਫਿਰੋਜ਼ਪੁਰ 22 ਅਪ੍ਰੈਲ ( ) ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ 6907 ਆਫ 2009 ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਕਰਨ ਬਰਾੜ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਜ਼ੀਰਾ ਰੋਡ ਅਤੇ ਕੁੱਲਗੜੀ ਵਿਖੇ ਵੱਖ ਵੱਖ ਸਕੂਲੀ ਵਾਹਨਾ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 07 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।

ਜ਼ਿਲ੍ਹਾ ਟ੍ਰੈਫਿਕ ਇੰਚਾਰਜ ਐਸ.ਆਈ ਪਰਮਜੀਤ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮੈਡਮ ਜਸਵਿੰਦਰ ਕੌਰ ਵੱਲੋਂ ਸਮੇਂ-ਸਮੇਂ ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ.ਟੀ.ਵੀ ਕੈਮਰਾ, ਬੱਸ ਦੀਆਂ ਦੋਵਾ ਸਾਇਡਾ ਤੇ ਖਿੜਕੀ ਤੇ ਲੋਹੇ ਦੀ ਗਰਿੱਲ ਲੱਗੀ ਹੋਣਾ, ਫਸਟ ਏਡ ਬਾਕਸ, ਲੇਡੀ ਕਡੰਕਟਰ, ਡਰਾਇਵਰ ਕੋਲ ਡਰਾਇਵਰੀ ਹੈਵੀ ਲਾਇਸੰਸ, ਵਾਹਨ ਵਿੱਚ ਸਪੀਡ ਗਵਰਨ ਲੱਗਾ ਹੋਣਾ, ਸਕੂਲ ਵਾਹਨ ਦਾ ਰੰਗ ਪੀਲਾ ਹੋਣਾ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਸਕੂਲ ਦੇ ਪ੍ਰਿੰਸੀਪਲ ਨੂੰ ਸਖਤ ਹਦਾਇਤ ਕੀਤੀ ਜਾ ਰਹੀ ਹੈ, ਜੇਕਰ ਸਕੂਲ ਵਾਹਨ ਤੋਂ ਬੱਚੇ ਨਾਲ ਕੋਈ ਦੁਰਘਟਨਾ ਹੋ ਜਾਂਦੀ ਹੈ ਤਾਂ ਇਸ ਦੀ ਜਿੰਮੇਵਾਰੀ ਸਕੂਲ ਦੀ ਹੋਵੇਗੀ ਅਤੇ ਸਕੂਲ ਪ੍ਰਿੰਸੀਪਲ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾ ਕੋਲ ਵਾਹਨ ਦੇ ਕਾਗਜ਼ ਵੀ ਪੂਰੇ ਹੋਣੇ ਚਾਹੀਦੀ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਬੱਚਿਆ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਹਨਾ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀ ਸਤਨਾਮ ਸਿੰਘ, ਰਿਜ਼ਨਲ ਟਰਾਂਸਪੋਰਟ ਅਥਾਰਟੀ ਦਫਤਰ ਤੋਂ ਸ੍ਰੀ ਹਰਮੀਤ ਸਿੰਘ, ਪੰਜਾਬ ਰੋਡਵੇਜ਼ ਤੋਂ ਸ੍ਰੀ ਸੁਖਵਿੰਦਰ ਸਿੰਘ, ਟ੍ਰੈਫਿਕ ਪੁਲਿਸ ਵਿਭਾਗ ਤੋਂ ਸ੍ਰੀ ਸੁਖਦੇਵ ਸਿੰਘ, ਜਗਤਾਰ ਸਿੰਘ ਅਤੇ ਸੋਨੂ ਹਾਜ਼ਰ ਸਨ।

Leave a Reply

Your email address will not be published. Required fields are marked *