ਜਿਲ੍ਹਾ ਚੋਣ ਅਫਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਫਰੀਦਕੋਟ,3 ਜੂਨ 2026: ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ. ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਵੱਲੋਂ ਘਰ-ਘਰ ਜਾ ਕੇ ਐਨਯੂਮਰੇਸ਼ਨ ਫਾਰਮ ਭਰਵਾਏ ਜਾਣਗੇ। ਇਸੇ ਸਮੇਂ ਦੌਰਾਨ 24 ਜੁਲਾਈ 2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ ਵੀ ਮੁਕੰਮਲ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਤੋਂ ਐਨਯੂਮਰੇਸ਼ਨ ਫਾਰਮ ਪ੍ਰਾਪਤ ਹੋਣਗੇ, ਉਨ੍ਹਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਉਪਰੰਤ 3 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸ ਦੌਰਾਨ ਹੀ 3 ਅਗਸਤ ਤੋਂ 28 ਸਤੰਬਰ 2026 ਤੱਕ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਐਸ.ਆਈ.ਆਰ. ਦੌਰਾਨ ਡਰਾਫਟ ਵੋਟਰ ਸੂਚੀ ਵਿੱਚ ਕੀਤੀਆਂ ਗਈਆਂ ਸੋਧਾਂ, ਨਵੀਆਂ ਸ਼ਮੂਲੀਅਤਾਂ, ਨਾਮ ਕਟੌਤੀਆਂ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੇ ਆਧਾਰ ’ਤੇ 1 ਅਕਤੂਬਰ 2026 ਨੂੰ ਅਪਡੇਟ ਕੀਤੀ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਦੀ ਸਰਗਰਮ ਭੂਮਿਕਾ ਬਹੁਤ ਜ਼ਰੂਰੀ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟ (ਬੀ.ਐੱਲ.ਏ.) ਨਿਯੁਕਤ ਕਰਨ ਅਤੇ ਐਸ.ਆਈ.ਆਰ. ਦੌਰਾਨ ਬੀ.ਐੱਲ.ਓਜ਼ ਦਾ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਵਜੋਂ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਵਿਅਕਤੀ ਵੋਟਰ ਸੂਚੀ ਵਿੱਚ ਸ਼ਾਮਲ ਨਾ ਹੋਵੇ।

ਮੀਟਿੰਗ ਵਿੱਚ ਸ੍ਰੀਮਤੀ ਪੂਨਮ ਸਿੱਧੂ ਚੋਣ ਤਹਿਸੀਲਦਾਰ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸ੍ਰੀ ਅਮਰਜੀਤ ਸਿੰਘ (ਆਮ ਆਦਮੀ ਪਾਰਟੀ), ਸ੍ਰੀ ਮਨਦੀਪ ਸਿੰਘ (ਸ਼੍ਰੋਮਣੀ ਅਕਾਲੀ ਦਲ), ਸ੍ਰੀ ਗੁਰਭਜਨ ਸਿੰਘ ਸੰਧੂ (ਇੰਡੀਅਨ ਨੈਸ਼ਨਲ ਕਾਂਗਰਸ), ਸ੍ਰੀ ਮਨਜੀਤ ਸਿੰਘ (ਬਹੁਜਨ ਸਮਾਜ ਪਾਰਟੀ), ਸ੍ਰੀ ਠਾਕਰ ਸਿੰਘ ਅਤੇ ਸ੍ਰੀ ਹਰਬੰਸ ਸਿੰਘ [ਕਮਿਊਨਿਸਟ ਪਾਰਟੀ ਆਫ਼ ਇੰਡੀਆ (ਐੱਮ)] ਹਾਜ਼ਰ ਸਨ।


Posted

in

by

Comments

Leave a Reply

Your email address will not be published. Required fields are marked *