ਫਰੀਦਕੋਟ 4 ਅਕਤੂਬਰ- ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ-4 ਅਧੀਨ ਜਿਲ੍ਹਾ ਪੱਧਰ ਖੇਡਾਂ -2026 (ਲੜਕੇ ਅਤੇ ਲੜਕੀਆਂ) ਵੱਖ-ਵੱਖ ਖੇਡਾਂ ਵਿੱਚ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਪਿਛਲੇ ਤਿੰਨ ਦਿਨਾ ਤੋ ਕਰਵਾਈਆ ਜਾ ਰਹੀਆਂ ਹਨ। ਇਨ੍ਹਾ ਖੇਡਾਂ ਵਿੱਚ ਦੇ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਦਿੱਤੀ। ਹੋਰ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਮਿਤੀ 5 ਅਕਤੂਬਰ ਦਿਨ ਸੌਮਵਾਰ ਦੁਪਹਿਰ 12.00 ਵਜੇ ਇਨਾਮ ਵੰਡ ਸਮਾਰੋਹ ਹੋਵੇਗਾ, ਜਿਸ ਵਿਚ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਨਗੇ।
ਉਨ੍ਹਾਂ ਅੱਗੇ ਦੱਸਿਆ ਇਹ ਖੇਡਾਂ ਨਹਿਰੂ ਸਟੇਡੀਅਮ ਫਰੀਦਕੋਟ, ਸਰਕਾਰੀ ਬਲਵੀਰ ਸਕੂਲ ਫਰੀਦਕੋਟ ਅਤੇ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਕਰਵਾਈਆ ਜਾਂ ਰਹੀਆਂ ਹਨ ਅਤੇ ਚੈਸ ਗੇਮ ਦੀਆਂ ਖੇਡਾਂ ਡਾ. ਮਹਿੰਦਰ ਸਿੰਘ ਸਾਂਭੀ ਗੋਰਮਿੰਟ ਗਰਲਜ ਸੀਨੀ. ਸੈਕੰ. ਸਕੂਲ, ਫਰੀਦਕੋਟ ਵਿਖੇ ਕਰਵਾਈ ਜਾ ਰਹੀ ਹੈ। ਇਨ੍ਹਾਂ ਖੇਡਾਂ ਵਿੱਚ ਅਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ (ਨੈਸ਼), ਕਬੱਡੀ (ਸਰਕਲ), ਵਾਲੀਬਾਲ (ਸਮੈਂਸ਼ਿੰਗ), ਵਾਲੀਬਾਲ (ਸ਼ੂਟਿੰਗ), ਹੈਂਡਬਾਲ, ਜੂਡੋ, ਗੱਤਕਾ, ਕਿੱਕਬਾਕਸਿੰਗ, ਹਾਕੀ, ਬੈਡਮਿੰਟਨ, ਬਾਸਕਿਟਬਾਲ, ਰੈਸਲਿੰਗ, ਟੇਬਲ ਟੈਨਿਸ, ਚੈੱਸ, ਤੈਰਾਕੀ, ਵੈਟਲਿਫਟਿੰਗ ਅਤੇ ਪਾਵਰਲਿਫਟਿੰਗ ਦੇ ਖੇਡ ਮੁਕਾਬਲੇ ਕਰਵਾਏ ਜੀ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਹ ਖੇਡ ਮੁਕਾਬਲੇ ਮਿਤੀ 05 ਅਕਤੂਬਰ 2026 ਤੱਕ ਜਾਰੀ ਰਹਿਣਗੇ।
ਅੱਜ ਹੋਈਆਂ ਖੇਡਾਂ ਦੇ ਮੁਕਾਬਲਿਆ ਵਿੱਚ ਅਥਲੈਟਿਕ ਅੰ.14 (ਲੜਕਿਆ) 60 ਮੀਟਰ ਵਿੱਚ ਸ਼ੁਭਕਰਨ ਸਿੰਘ ਨੇ ਪਹਿਲਾ ਸਥਾਨ, ਮਨੀ ਸਿੰਘ ਨੇ ਦੂਜਾ ਸਥਾਨ ਅਤੇ ਹਰਸਿਮਰਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ. 17 (ਲੜਕੇ) 1500 ਮੀਟਰ ਵਿੱਚ ਅਮਨਿੰਦਰ ਸਿੰਘ ਨੇ ਪਹਿਲਾ ਸਥਾਨ, ਨਮਨਦੀਪ ਸਿੰਘ ਨੇ ਦੂਜਾ ਸਥਾਨ ਅਤੇ ਲਵਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ. 21-30 (ਲੜਕੇ) 1500 ਮੀਟਰ ਵਿੱਚ ਜਸਵਿੰਦਰ ਸਿੰਘ ਨੇ ਪਹਿਲਾ ਸਥਾਨ, ਲਵਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਸਾਜਨਪ੍ਰੀਤ ਸਿੰਘ ਤੀਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਸਮੈਸ਼ਿੰਗ ਅੰ. 17 (ਲੜਕਿਆ) ਵਿੱਚ ਕੁਆਟਰ ਫਾਈਨਲ ਵਿੱਚ ਹਰੀਨੌ ਜੇਤੂ, ਦੂਜਾ ਕੁਆਟਰ ਫਾਈਨਲ ਮੈਚ ਸ਼ੇਰ ਸਿੰਘ ਵਾਲਾ ਜੇਤੂ, ਤੀਜਾ ਕੁਆਟਰ ਫਾਈਨਲ ਮੈਚ ਵਿੱਚ ਭਾਗ ਸ਼ੇਰ ਸਿੰਘ ਵਾਲਾ ਜੇਤੂ ਰਿਹਾ, ਚੋਥੇ ਕੁਆਟਰ ਫਾਈਨਲ ਮੈਚ ਵਿੱਚ ਵਾਂਦਰ ਜਟਾਣਾ ਜੇਤੂ ਰਿਹਾ। ਜੂਡੋ ਅੰ. 14 (-35 KG) (ਲੜਕਿਆ) ਵਿੱਚ ਸੈਮ ਗਰੋਵਰ ਪਹਿਲਾ ਸਥਾਨ, ਅਭੀਜੋਤ ਦੂਜਾ ਸਥਾਨ, ਹਰਸ਼ ਕੁਮਾਰ ਅਤੇ ਕਮਲਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੂਡੋ ਅੰ. 17 (-55 KG) (ਲੜਕਿਆ) ਵਿੱਚ ਯੁਵਰਾਜ ਸਿੰਘ ਨੇ ਪਹਿਲਾ ਸਥਾਨ, ਪ੍ਰਿੰਸ ਨੇ ਦੂਜਾ ਸਥਾਨ, ਪੁਸ਼ਪਗੈਰੀ ਅਤੇ ਜਸਮੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Leave a Reply