ਸ੍ਰੀ ਮੁਕਤਸਰ ਸਾਹਿਬ 4 ਅਕਤੂਬਰ- ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ—4 ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।
ਜਿਲ੍ਹਾ ਖੇਡ ਅਫਸਰ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ 31—40, 41—50, 51—60,61—70 ਅਤੇ 70 ਤੋਂ ਵੱਧ ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਸਮਾਪਤੀ ਹੋ ਗਈ ਹੈ। ਜਿਸ ਵਿੱਚ ਖਿਡਾਰੀਆਂ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ। ਉਨ੍ਹਾਂ ਦੱਸਿਆ ਕਿ ਗੇਮ ਬੈਡਮਿੰਟਨ 31—40 ਉਮਰ ਵਰਗ ਵਿੱਚ ਪੁਰਸ਼ ਦੇ ਮੁਕਾਬਲਿਆਂ ਵਿੱਚ ਜ਼ਸਵਿੰਦਰ ਸਿੰਘ ਸ਼੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ, ਇੰਦਰਪ੍ਰ੍ਰੀਤ ਸਿੰਘ ਪਿੰਡ ਬਾਦਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 41—50 ਉਮਰ ਵਰਗ ਦੇ ਮੁਕਾਬਲਿਆਂ ਵਿੱਚ ਗਗਨਦੀਪ ਸਿੰਘ ਸ਼੍ਰੀ ਮੁਕਤਸਰ ਸਾਹਿਬ ਨੇ ਪਹਿਲਾ, ਅੰਕਿਤ ਗਿਰਧਰ ਮਲੋਟ ਨੇ ਦੂਜਾ ਅਤੇ ਸਾਗਰ ਸ਼੍ਰੀ ਮੁਕਤਸਰ ਸਾਹਿਬ ਅਤੇ ਗੁਰਪ੍ਰੀਤ ਸਿੰਘ ਮਲੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 51—60 ਉਮਰ ਵਗਰ ਵਿੱਚ ਅਮਰਜੀਤ ਸਿੰਘ ਸ਼੍ਰੀ ਮੁਕਤਸਰ ਸਾਹਿਬ ਨੇ ਪਹਿਲਾ, ਡਾ. ਅਨਿਲ ਡੂਮੜਾ ਨੇ ਦੂਜਾ ਸਥਾਨ ਅਤੇ ਦਿਨੇਸ਼ ਕੁਮਾਰ ਮਲੋਟ ਨੇ ਤੀਜਾ ਸਥਾਨ ਹਾਸਿਲ ਕੀਤਾ। 61 ਤੋਂ 70 ਉਮਰ ਵਰਗ ਵਿੱਚ ਪੁਰਸ਼ਾਂ ਦੇ ਮੁਕਾਬਲਿਆਂ ਵਿੱਚ ਰਾਜ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ, ਜ਼ੋਗਿੰਦਰ ਸਿੰਘ ਸ਼੍ਰੀ ਮੁਕਤਸਰ ਸਾਹਿਬ ਨੇ ਦੂਜਾ ਅਤੇ ਡਾ.ਸਤੀਸ਼ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੇਮ ਅਥਲੈਟਿਕਸ 31—40 ਉਮਰ ਵਰਗ ਡਿਸਕਸ ਥ੍ਰੋ ਈਵੇਂਟ ਮਹਿਲਾ ਵਿੱਚ ਰਾਜਵੀਰ ਕੌਰ ਮਲੋਟ ਨੇ ਪਹਿਲਾ ਸਥਾਨ, ਛਿੰਦਰ ਕੌਰ ਮੁਕਤਸਰ ਸਾਹਿਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰਾਂ 31—40 ਪੁਰਸ਼ਾਂ ਵਿੱਚ 400 ਮੀਟਰ ਈਵੇਂਟਾਂ ਵਿੱਚ ਗੁਰਪ੍ਰੀਤ ਸਿੰਘ ਨੇ ਪਹਿਲਾ, ਲਵਪ੍ਰੀਤ ਸਿੰਘ ਨੇ ਦੂਜਾ, ਵਿੱਕੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 1500 ਮੀਟਰ 31—40 ਉਮਰ ਵਰਗ ਵਿੱਚ ਕ੍ਰਿਪਾਲ ਸਿੰਘ ਮੁਕਤਸਰ ਨੇ ਪਹਿਲਾ ਸਥਾਨ, ਅੰਮ੍ਰਿਤਪਾਲ ਸਿੰਘ ਮਲੋਟ ਨੇ ਦੂਜਾ ਸਥਾਨ, ਦਲਜੀਤ ਸਿੰਘ ਮੁਕਤਸਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 5000 ਮੀਟਰ ਮਹਿਲਾਂ ਵਿੱਚ ਨਵਦੀਪ ਕੌਰ ਨੇ ਪਹਿਲਾ ਅਤੇ ਰਮਨਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 31—40 ਪੁਰਸ਼ 5000 ਮੀਟਰ ਵਿੱਚ ਰੇਸ਼ਮ ਸਿੰਘ ਲੰਬੀ ਨੇ ਪਹਿਲਾ ਸਥਾਨ, ਜਗਮੀਤ ਸਿੰਘ ਨੇ ਦੂਜਾ ਸਥਾਨ, ਗੁਰਮੁੱਖ ਸਿੰਘ ਗਿੱਦੜਬਾਹਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ 1500 ਮੀਟਰ ਮਹਿਲਾਵਾਂ ਵਿੱਚ ਗਗਨਦੀਪ ਕੌਰ ਮੁਕਤਸਰ ਨੇ ਪਹਿਲਾ ਸਥਾਨ, ਸੰਦੀਪ ਕੌਰ ਮੁਕਤਸਰ ਨੇ ਦੂਜਾ ਸਥਾਨ, 31 ਤੋਂ 40 800 ਮੀਟਰ ਵਿੱਚ ਪੁਰਸ਼ਾਂ ਵਿੱਚ ਸੁਰਿੰਦਰ ਕੁਮਾਰ ਮਲੋਟ ਨੇ ਪਹਿਲਾ ਸਥਾਨ, ਸੋਹਣ ਸਿੰਘ ਲੰਬੀ ਨੇ ਦੂਜਾ ਅਤੇ ਪ੍ਰਕਾਸ਼ ਸਿੰਘ ਮੁਕਤਸਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਤੋਂ ਇਲਾਵਾ ਬਾਕੀ ਗੇਮਾਂ ਦੇ ਨਤੀਜੇ ਵੀ ਬਹੁਤ ਸ਼ਾਨਦਾਰ ਰਹੇ। ਇਨ੍ਹਾਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ—ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ,ਫੁੱਟਬਾਲ, ਹੈਂਡਬਾਲ, ਬੈੱਡਮਿੰਟਨ, ਬਾਸਕਿਟਬਾਲ, ਕਿੱਕ ਬਾਕਸਿੰਗ, ਬਾਕਸਿੰਗ, ਕੁਸ਼ਤੀ, ਪਾਵਰ ਲਿਫਟਿੰਗ, ਵੇਟ ਲਿਫਟਿੰਗ, ਗੱਤਕਾ , ਰੋਲਰ ਸਕੇਟਿੰਗ, ਸ਼ੂਟਿੰਗ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ , ਦਫਤਰੀ ਸਟਾਫ, ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ, ਹੋਰ ਕਈ ਪਤਵੰਤੇ ਵਿਅਕਤੀ ਆਦਿ ਹਾਜ਼ਰ ਰਹੇ।

Leave a Reply