30 ਸਤੰਬਰ ਨੂੰ ਡਾ.ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਵਿਖੇ ਹੋਵੇਗਾ ਡਰੋਨ ਸ਼ੋਅ- ਸਪੀਕਰ ਸੰਧਵਾਂ

ਕੋਟਕਪੂਰਾ 28 ਸਤੰਬਰ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਆਧੁਨਿਕ ਡਿਜੀਟਲ ਤਕਨੀਕ ਰਾਹੀਂ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਨੂੰ ਨਵੀਂ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ  ਹਲਕਾ ਕੋਟਕਪੂਰਾ ਵਿਖੇ 30 ਸਤੰਬਰ ਨੂੰ ਡਾ.ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਵਿਖੇ ਡਰੋਨ ਸ਼ੋਅ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਆਯੋਜਨਾਂ ਦਾ ਮਕਸਦ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਦਰਸ਼ਨ ਅਤੇ ਮਾਨਵਤਾ ਨੂੰ ਸਮਰਪਿਤ ਸਿੱਖਿਆਵਾਂ ਨੂੰ ਨਵੀਂ ਤਕਨੀਕ ਰਾਹੀਂ ਜਨ-ਜਨ ਤੱਕ ਪਹੁੰਚਾਉਣਾ ਹੈ। ਇਨ੍ਹਾਂ ਸ਼ੋਅ ਦੌਰਾਨ ਇੱਕੋ ਸਮੇਂ 500 ਡਰੋਨ ਅਸਮਾਨ ਵਿਚ ਉੱਡਦੇ ਹੋਏ ਵੱਖ-ਵੱਖ ਡਿਜੀਟਲ ਆਕ੍ਰਿਤੀਆਂ ਅਤੇ ਦ੍ਰਿਸ਼ਾਂ ਰਾਹੀਂ ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਦੀ ਪੇਸ਼ਕਾਰੀ ਕਰਨਗੇ।

ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰੂ ਜੀ ਦੇ ਸਰਬ-ਸਾਂਝੇ ਅਤੇ ਮਨੁੱਖਤਾਵਾਦੀ ਫਲਸਫੇ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਰਵਾਇਤੀ ਢੰਗਾਂ ਦੇ ਨਾਲ-ਨਾਲ ਆਧੁਨਿਕ ਤਕਨਾਲੋਜੀ ਅਤੇ ਨਵੇਂ ਸੰਚਾਰ ਮਾਧਿਅਮਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਢਾਡੀ ਜਥੇ ਵੱਲੋਂ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਪ੍ਰਸੰਗ ਵੀ ਸੁਣਾਏ ਜਾਣਗੇ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।


Posted

in

by

Comments

Leave a Reply

Your email address will not be published. Required fields are marked *