ਕੋਟਕੂਪਰਾ 27 ਮਈ () ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੱਡੀ ਪੱਧਰ ਤੇ ਜਾਗਰੂਕ ਕਰਕੇ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਨਸ਼ਾਮੁਕਤੀ ਯਾਤਰਾ ਵਿੱਚ ਸ਼ਮੂਲੀਅਤ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ।

ਇਸ ਮੌਕੇ ਪਿੰਡ ਢਾਬ ਗੁਰੂ ਕੀ, ਬਾਹਮਣਵਾਲਾ, ਕੋਠੇ ਵੜਿੰਗ, ਕੋਠੇ ਚਹਿਲ, ਚਹਿਲ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚਕਾਉਣ ਉਪਰੰਤ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਹਿਲਾਂ ਹੀ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੇ ਕਾਰੋਬਾਰ ਤੇ ਕਾਫੀ ਕਾਬੂ ਪਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਸਭ ਦੇ ਸਹਿਯੋਗ ਦੀ ਜ਼ਰੂਰਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਸੂਬੇ ਦੇ ਹਰ ਪਿੰਡ, ਗਲੀ ਮੁਹੱਲੇ, ਸ਼ਹਿਰ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ ਹੈ ਅਤੇ ਜਲਦ ਹੀ ਪੰਜਾਬ ਮੁੜ ਤੋਂ ਤੰਦਰੁਸਤ ਪੰਜਾਬ ਬਣ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ।

ਇਸ ਮੌਕੇ ਨਾਇਬ ਤਹਿਸੀਲਦਾਰ ਸ. ਮੱਖਣ ਸਿੰਘ, ਬੀ.ਡੀ.ਪੀ.ਓ ਕੋਟਕਪੂਰਾ  ਸ੍ਰੀ ਵਿਕਾਸ ਸ਼ਰਮਾ, ਰਾਜਪਾਲ ਸਿੰਘ ਢੁੱਡੀ ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਇੰਦਰਜੀਤ ਸਿੰਘ ਸਹਿਕਾਰੀ ਸੈਕਟਰੀ, ਸਰਪੰਚ ਰਾਜਵੰਤ ਕੌਰ, ਸਰਪੰਚ ਜਗਤਾਰ ਸਿੰਘ, ਲਾਡੀ ਢੁੱਡੀ, ਅਰਮਾਨ ਸਿੰਘ ਸੰਘਾ, ਬਲਤੇਜ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰਪਾਲ ਸਿੰਘ ਐਸ.ਐਚ.ਓ, ਕੁਲਵਿੰਦਰ ਸਿੰਘ, ਪਰਮਿੰਦਰ ਸਿੰਘ, ਗੁਰਮੇਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *