ਹਰਿਆਣਾ ‘ਚ ਭਊਚਾਲ ਦੇ ਝਟਕਿਆਂ ਕਾਰਨਮ ਇੱਕ ਵਾਰ ਫ਼ਿਰ ਧਰਤੀ ਹਿੱਲ ਗਈ ਹੈ। ਮੰਗਲਵਾਰ ਦੇਰ ਰਾਤ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.0 ਮਾਪੀ ਗਈ। ਰਾਸ਼ਟਰੀ ਭੂਚਾਲ ਕੇਂਦਰ (ਐਨਸੀਐਸ) ਦੇ ਅਨੁਸਾਰ, ਇਸਦਾ ਕੇਂਦਰ ਪਾਣੀਪਤ ਹੈ।
ਪਿਛਲੇ ਇੱਕ ਮਹੀਨੇ ਵਿੱਚ ਹਰਿਆਣਾ ਵਿੱਚ ਇਹ ਦੂਸਰਾ ਭੂਚਾਲ ਹੈ। ਇਸ ਤੋਂ ਪਹਿਲਾਂ ਵੀ ਇੱਥੇ ਭੂਚਾਲ ਆਉਂਦੇ ਰਹੇ ਹਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਦੀ ਤੀਬਰਤਾ 3.0 ਤੋਂ 4.0 ਦਰਮਿਆਨ ਰਹੀ ਹੈ। NCS ਦੇ ਅਨੁਸਾਰ, ਪਾਣੀਪਤ ਖੇਤਰ ਵਿੱਚ ਮੰਗਲਵਾਰ-ਬੁੱਧਵਾਰ ਦੀ ਰਾਤ 12.38.07 ਨੂੰ ਭੂਚਾਲ ਆਇਆ। ਇਸ ਦਾ ਕੇਂਦਰ ਜ਼ਮੀਨ ਦੇ ਹੇਠਾਂ 5 ਕਿਲੋਮੀਟਰ ਡੂੰਘਾ ਸੀ।
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ 26 ਨਵੰਬਰ ਨੂੰ ਵੀ ਹਰਿਆਣਾ ਵਿੱਚ ਭੂਚਾਲ ਆਇਆ ਸੀ। ਇਸ ਦਾ ਕੇਂਦਰ ਪਾਣੀਪਤ ਦੇ ਨਾਲ ਲੱਗਦੇ ਸੋਨੀਪਤ ਵਿੱਚ ਸੀ ਅਤੇ ਇਸਦੀ ਤੀਬਰਤਾ ਵੀ 3.0 ਸੀ। ਫਿਰ ਸਵੇਰੇ ਕਰੀਬ 4 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਵੀ 5 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।