ਜ਼ਿਲ਼੍ਹੇ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ‘ਚ ਈ.ਸੀ.ਸੀ.ਈ ਦਿਵਸ ਮਨਾਇਆ

ਹੁਸ਼ਿਆਰਪੁਰ, 11 ਅਪ੍ਰੈਲ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ  ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਆਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿੱਚ ਈ.ਸੀ.ਸੀ.ਈ ਦਿਵਸ ਮਨਾਇਆ ਗਿਆ।

ਇਸ ਮੌਕੇ  ਬੱਚਿਆਂ ਲਈ ਵੱਖ-ਵੱਖ ਸਿੱਖਿਆਤਮਕ ਤੇ ਮਨੋਰੰਜਨ ਗਤੀਵਿਧੀਆ ਜਿਵੇਂ ਕਿ ਚਿੱਤਰਕਾਰੀ ਮੁਕਾਬਲੇ , ਕਵਿਤਾ ਪਾਠ, ਕਹਾਣੀ ਸੁਣਾਉਣਾ,  ਖੇਡਾਂ ਅਤੇ ਸੱਭਿਆਚਾਰ ਪ੍ਰੋਗਰਾਮ ਕਰਵਾਏ  ਗਏ। ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਮਾਵਾਂ ਨੂੰ ਬੱਚਿਆਂ ਦੀ ਸਿਹਤ ,ਪੋਸ਼ਣ, ਸਫਾਈ ਅਤੇ ਟੀਕਾਕਰਣ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਆਂਗਣਵਾੜੀ ਵਰਕਰਾਂ ਵੱਲੋਂ ਮਾਵਾਂ ਨੂੰ ਗਰਭਵਸਥਾ ਦੌਰਾਨ ਸਹੀ ਖੁਰਾਕ, ਸਿਹਤ ਜਾਂਚ, ਆਇਰਨ ਅਤੇ ਫੋਲਿਕ ਐਸਿਡ ਦੀ ਮੱਹਤਤਾ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਆਂਗਣਵਾੜੀ ਕੇਦਰਾਂ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੌ ਮਾਵਾਂ ਅਤੇ ਬੱਚਿਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਪੌਸ਼ਟਿਕ ਖੁਰਾਕ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਸਮੁੱਚੇ ਵਿਕਾਸ , ਬੌਧਿਕ , ਭਾਵਨਾਤਮਕ ਤੇ ਸਮਾਜਿਕ ਪੱਖਾਂ ਨੂੰ ਮਜਬੂਤ ਕਰਨ ਵਿੱਚ ਮਦਦਗਾਰ ਸਾਬਤ ਹੁੰਦੀਆਂ ਹਨ|


Posted

in

,

by

Comments

Leave a Reply

Your email address will not be published. Required fields are marked *