ਸ੍ਰੀ ਅਨੰਦਪੁਰ ਸਾਹਿਬ 28 ਜੂਨ ()

ਮੁੱਖ ਮੰਤਰੀ ਸ. ਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਦੀ ਲਹਿਰ ਚਲਾ ਕੇ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲ ਰਹੀ ਹੈ। ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦਿੱਤੀ ਗਈ ਹੈ। ਉਹਨਾਂ ਵਲੋਂ ਇਸ ਇਲਾਕੇ ਵਿੱਚ ਧਾਰਮਿਕ ਸੈਰ-ਸਪਾਟਾ ਹੋਰ ਪ੍ਰਫੂਲਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਨਾਲ ਇਲਾਕੇ ਵਿੱਚ ਵਪਾਰ ਤੇ ਕਾਰੋਬਾਰ ਦੀਆਂ ਸੰਭਾਵਨਾਵਾਂ ਹੋਰ ਮਜਬੂਤ ਹੋਈਆਂ ਹਨ।

            ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਪਹਿਲਾ ਹੀ ਨਵੀਨੀਕਰਨ ਉਪਰੰਤ ਸ੍ਰੀ ਗੁਰੂ ਤੇਗ ਬਹਾਦਾਰ ਮਿਊਜਿਅਮ ਅਤੇ ਪੰਜ ਪਿਆਰਾ ਪਾਰਕ ਸੰਗਤਾ ਲਈ ਖੋਲ ਚੁੱਕੇ ਹਨ। ਇਸ ਤੋਂ ਇਲਾਵਾ ਨੇਚਰ ਪਾਰਕ, ਯਾਤਰੀ ਸੂਚਨਾ ਕੇਂਦਰ, ਭਾਈ ਜੈਤਾ ਜੀ ਯਾਦਗਾਰ ਨੂੰ ਵੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆ ਦੀ ਖਿੱਚ ਲਈ ਵਿਸੇਸ਼ ਤੋਰ ਤੇ ਤਿਆਰ ਕੀਤਾ ਗਿਆ ਹੈ। ਪੰਜਾਬ ਸਰਕਾਰ ਨੰਗਲ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਟੂਰੀਜਮ ਨੂੰ ਵਧਾਵਾ ਦੇਣ ਲਈ ਪ੍ਰੋਗਰਾਮ ਤਿਆਰ ਕਰ ਚੁੱਕੀ ਹੈ। ਜਦੋਂ ਕਿ ਕੀਰਤਪੁਰ ਸਾਹਿਬ ਵਿੱਚ ਵੀ ਕਈ ਪ੍ਰੋਜੈਕਟ ਚੱਲ ਰਹੇ ਹਨ। ਹਰਜੋਤ ਬੈਂਸ ਦੇ ਯਤਨਾ ਨਾਲ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਿੱਖਿਆ ਕ੍ਰਾਂਤੀ ਨੇ ਨਵੇਂ ਆਯਾਮ ਸਥਾਪਿਤ ਕੀਤੇ ਹਨ। 12  ਕਰੋੜ ਰੁਪਏ ਦੀ ਲਾਗਤ ਨਾਲ ਕੀਰਤਪੁਰ ਸਾਹਿਬ ਵਿੱਚ ਸਕੂਲ ਆਫ ਐਮੀਨਸ ਦੀ ਇਮਾਰਤ ਉਸਾਰੀ ਜਾ ਰਹੀ ਹੈ ਜਦੋਂ ਕਿ ਸਰਕਾਰੀ ਸਕੂਲ ਲੜਕੇ ਅਤੇ ਲੜਕੀਆਂ ਨੰਗਲ ਵਿੱਚ 5-5 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਹਰ ਮੋਸਮ ਅਨਕੂਲ ਸਵੀਮਿੰਗ ਪੂਲ ਬਣਾਇਆ ਜਾ ਰਿਹਾ ਹੈ। ਸਰਕਾਰੀ ਸਿ਼ਵਾਲਿਕ ਕਾਲਜ ਨੰਗਲ ਦੇ ਵਿਕਾਸ ਦੇ ਨਾਲ ਨਾਲ ਵਿਦਿਆਰਥੀਆਂ ਲਈ ਆਧੁਨਿਕ ਸਿੱਖਿਆ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਸੀ-ਪਾਈਟ ਕੈਂਪ ਨੰਗਲ ਜ਼ੋ ਕਿ ਵਿਦਿਆਰਥੀਆਂ ਨੂੰ ਮੁਕਾਬਲੇ ਦੀ ਪ੍ਰੀਖਿਆ ਲਈ ਮੁਫਤ ਤਿਆਰੀ ਕਰਵਾਉਦਾ ਹੈ ਉਸ ਉਤੇ 2 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।ਸਿੱਖਿਆ ਮੰਤਰੀ ਦੇ ਯਤਨਾ ਨਾਲ ਐਸਟ੍ਰੋਟਰਫ ਖੇਡ ਮੈਦਾਨ, ਸੁਟਿੰਗ ਰੇਜ਼,ਸਕੂਲ ਆਫ ਬ੍ਰੀਲੀਐਂਸ, ਸਕੂਲ ਆਫ ਹੈਪੀਨਸ ਅਤੇ ਸਰਕਾਰੀ ਸਕੂਲਾਂ ਵਿੱਚ ਅਤਿ-ਅਧੁਨਿਕ ਲੈਬ, ਲਾਇ੍ਰਬੇਰੀ, ਕਲਾਸ ਰੂਮ, ਚਾਰ ਦੀਵਾਰੀ ਤਿਆਰ ਕੀਤੀ ਜਾ ਚੁੱਕੀ ਹੈ।

            ਹਰਜੋਤ ਬੈਂਸ ਵਲੋਂ ਯੁੱਧ ਨਸਿ਼ਆ ਵਿਰੁੱਧ ਮੁਹਿੰਮ ਅਤੇ ਸਰਕਾਰ ਤੁਹਾਡੇ ਦੁਆਰ ਮਿਸ਼ਨ ਤਹਿਤ ਆਪਣੇ ਹਲਕੇ ਦੇ ਸੈਕੜੇ ਪਿੰਡਾਂ ਦਾ ਦੋਰਾ ਕਰਕੇ ਇਥੇ ਲੋਕਾਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕੀਤਾ ਗਿਆ ਹੈ। ਉਥੇ ਪਿੰਡਾਂ ਦੇ ਵਿਕਾਸ ਲਈ ਸਾਡਾ.ਐਮ.ਐਲ.ਏ.ਸਾਡੇ ਵਿੱਚ ਪ੍ਰੋਗਰਾਮ ਤਹਿਤ ਪਿੰਡਾ ਦੇ ਲੋਕਾਂ ਦੀਆਂ ਸਮੱਸਿਆਵਾ ਹਲ ਕਰਨ ਦੇ ਉਪਰਾਲੇ ਕੀਤੇ ਗਏ ਹਨ। ਮਜਬੂਤ ਸੜਕਾਂ ਦਾ ਨੈਟਵਰਕ ਪਿੰਡਾਂ ਦੀਆਂ ਗਲੀਆਂ ਨਾਲੀਆਂ ਦੀ ਉਸਾਰੀ ਅਤੇ ਮੁਰੰਮਤ, ਟੋਬਿਆ ਦੀ ਸਫਾਈ, ਖੇਡ ਮੈਦਾਨ ਬਣਾਉਣ, ਜਿੰਮ ਲਗਾਉਣ ਵਰਗੇ ਕੰਮ ਲਗਭਗ ਹਰ ਪਿੰਡਾਂ ਵਿੱਚ ਕਰਵਾਏ ਗਏ ਹਨ। ਸ.ਬੈਂਸ ਵੱਲੋਂ ਆਪਣੇ ਹਲਕੇ ਦੇ ਆਮ ਆਦਮੀ ਕਲੀਨਿਕ ਦੀ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ। ਕੀਰਤਪੁਰ ਸਾਹਿਬ ਵਿੱਚ ਕਰੋੜਾ ਰੁਪਏ ਦੀ ਲਾਗਤ ਨਾਲ ਸਿਹਤ ਕੇਂਦਰ ਤਿਆਰ ਕਰਵਾਇਆ ਗਿਆ ਹੈ। ਪਤਾਲਪੁਰੀ ਚੋਕ ਵਿੱਚ ਰਬਾਬ ਸਥਾਪਤ ਕੀਤੀ ਹੋਈ ਹੈ। ਹੋਲਾ-ਮਹੱਲਾ ਦੋਰਾਨ ਲੱਖਾ ਸੰਗਤਾਂ ਨੂੰ ਇਸ ਇਲਾਕੇ ਦੇ ਧਾਰਮਿਕ ਸਥਾਨਾਂ ਦੀ ਜਾਣਕਾਰੀ ਦੇਣ ਲਈ ਵਿਸੇਸ਼ ਪ੍ਰਚਾਰ ਮੁਹਿੰਮ ਚਲਾ ਕੇ ਵੱਡੇ ਵੱਡੇ ਬੋਰਡ ਲਗਾਏ ਗਏ ਜਿਸ ਨਾਲ ਸੰਗਤਾਂ ਨੇ ਹੋਰ ਬਹੁਤ ਸਾਰੇ ਪਵਿੱਤਰ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਹਨ।

       ਸ.ਬੈਂਸ ਵਲੋਂ ਸ੍ਰੀ ਅਨੰਦਪੁਰ ਸਾਹਿਬ, ਮਾਤਾ ਸ੍ਰੀ ਨੈਣਾਂ ਦੇਵੀ ਰੋਪਵੇਅ ਪ੍ਰੋਜੈਕਟ ਲਈ ਹਿਮਾਚਲ ਪ੍ਰਦੇਸ਼ ਸਰਕਾਰ ਨਾਲ ਬੇਹੱਤਰ ਤਾਲਮੇਲ ਕੀਤਾ ਜਾ ਰਿਹਾ ਹੈ ਅਤੇ ਜੱਜਰ-ਵਿਚੋਲੀ ਵਿੱਚ ਪੰਜਾਬ ਦੀ ਪਹਿਲੀ ਵਾਈਲਡ ਲਾਈਫ ਸੈਚਰੁਰੀ ਬਣਾਉਣ ਲਈ ਤਿਆਰੀ ਕੀਤੀ ਜਾ ਰਹੀ ਹੈ। ਉਹਨਾਂ ਵੱਲੋਂ 100 ਕਰੋੜ ਰੁਪਏ ਦਾ ਪ੍ਰੋਜੈਕਟ ਨੀਮ ਪਹਾੜੀ ਖੇਤਰ ਚੰਗਰ ਵਿੱਚ ਸਿੰਚਾਈ ਲਈ ਪਾਣੀ ਪਹੁੰਚਾਉਣ ਵਾਸਤੇ ਪ੍ਰਗਤੀ ਅਧੀਨ ਹੈ, ਜੋ ਇਸ ਇਲਾਕੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਮੀਲ ਪੱਥਰ ਸਥਾਪਿਤ ਹੋਵੇਗਾ।

            ਹਰਜੋਤ ਬੈਂਸ ਵਲੋਂ ਐਲਗਰਾ ਪੁਲ ਤੇ ਹੋਰ ਕਈ ਪੁਲਾਂ ਦੀ ਪ੍ਰਵਾਨਗੀ ਕਰਵਾਈ ਗਈ ਹੈ। ਭਾਰੀ ਬਰਸਾਤਾ ਦੋਰਾਨ ਹੜ੍ਹਾਂ ਤੋਂ ਬਚਾਅ ਲਈ ਸਤਲੁਜ਼ ਦੇ ਕੰਢਿਆ ਨੂੰ ਮਜਬੂਤ ਕੀਤਾ ਜਾ ਰਿਹਾ ਹੈ, ਡੰਗੇ ਤੇ ਕਰੇਟਵਾਲ ਲਗਾਏ ਗਏ ਹਨ। ਇਹ ਸ੍ਰੀ ਅਨੰਦਪੁਰ ਸਾਹਿਬ ਪਿਛਲੇ 7 ਦਹਾਕਿਆ ਦੋਰਾਨ ਸਭ ਤੋਂ ਤੇਜੀ ਨਾਲ ਕਰਵਾਏ ਵਿਕਾਸ ਕਾਰਜਾ ਦੀ ਮੂੰਹ ਬੋਲਦੀ ਤਸਵੀਰ ਹੈ। ਕੈਬਨਿਟ ਮੰਤਰੀ ਆਪਣੇ ਵਿਧਾਨ ਸਭਾ ਹਲਕੇ ਨੂੰ ਨੰਬਰ ਇਕ ਦਾ ਹਲਕਾ ਬਣਾਉਣਾ ਚਾਹੁੰਦੇ ਹਨ। ਉਹਨਾਂ ਵਲੋਂ ਹਰ ਐਤਵਾਰ ਆਪਣੇ ਹਲਕੇ ਵਿੱਚ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *