ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਜੈਤੋ ਵਿਚ ਨਸ਼ਾ ਮੁਕਤੀ ਯਾਤਰਾ ਤਹਿਤ ਹੋਏ ਸਮਾਗਮ

ਸੂਚਨਾ ਦੇਣ ਵਾਲੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ- ਅਮੋਲਕ ਸਿੰਘ

ਜੈਤੋ 17 ਮਈ (  )

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਰਾਜ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਹੋਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਿਥੇ ਰਾਜ ਵਿਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਨੂੰ ਠੱਲ ਪਾਈ ਗਈ, ਉਥੇ ਹੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਲਈ ਲੋਕਾਂ ਨੂੰ ਵੱਡੀ ਪੱਧਰ ਤੇ ਸਮਾਜਿਕ ਅਲਾਮਤ ਨੂੰ ਜੜ੍ਹ ਤੋਂ ਖਤਮ ਕਰਕੇ ਪੰਜਾਬ ਨੂੰ ਮੁੜ ਤੋਂ ਤੋਂ ਰੰਗਲਾ ਪੰਜਾਬ ਬਣਾਇਆ  ਜਾ ਸਕੇ।

           ਇਸੇ ਲੜੀ ਤਹਿਤ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਵਿਚ ਸਿਹਤ ਵਿਭਾਗ, ਪੁਲਿਸ ਵਿਭਾਗ, ਪੰਚਾਇਤ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਹਲਕਾ ਜੈਤੋ ਦੇ ਪਿੰਡ ਜਿਉਣ ਵਾਲਾ, ਪੰਜਗਰਾਂਈ ਕਲਾਂ ਤੇ ਸਿਬੀਆਂ ਵਿਖੇ ਗਰਾਮ ਸਭਾਵਾਂ, ਪਿੰਡ ਵਾਸੀਆਂ, ਪਿੰਡ ਰੱਖਿਆ ਕਮੇਟੀਆਂ, ਯੂਥ ਕਲੱਬਾਂ ਦੇ ਵੱਡੇ ਇਕੱਠ ਕਰਕੇ ਜਾਗਰੂਕਤਾ ਸਮਾਗਮ ਕੀਤੇ ਗਏ। ਇਸ ਸਮਾਗਮ ਵਿਚ ਹਲਕਾ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

           ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਜੈਤੋ ਸ.ਅਮੋਲਕ ਸਿੰਘ ਨੇ ਕਿਹਾ ਕਿ ਨਸ਼ੇ ਸਾਡੇ ਸਮਾਜ ਲਈ ਗੰਭੀਰ ਸਮੱਸਿਆ ਹੈ ਜਿਹੜੀ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਹੀ ਹੈ।  ਪੰਜਾਬ ਸਰਕਾਰ ਨੇ ਪ੍ਰਣ ਲਿਆ ਹੈ ਕਿ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਦੇ ਗਲੀ, ਮੁਹੱਲਿਆ ਵਿਚ ਜਾਗਰੂਕ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੱਦਾ ਦਿੱਤਾ ਗਿਆ।

ਇਸ ਮੁਹਿੰਮ ਦੌਰਾਨ ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਖਤਮ ਕਰ ਰਹੀ ਹੈ, ਪਰ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਹੋਣਾ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ  ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲਾਂ ਵਿਚ ਭੇਜਿਆ ਗਿਆ ਹੈ ਪਰ ਲੋਕ ਵੀ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਅਤੇ ਸੂਚਨਾ ਦੇਣ। ਉਨਾਂ ਕਿਹਾ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫਤ ਨਸ਼ਾ ਛੁੜਾਇਆ ਜਾਵੇਗਾ ਅਤੇ ਇਲਾਜ ਕਰਵਾਇਆ ਜਾਵੇਗਾ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵਿਧਾਇਕ ਸ. ਅਮੋਲਕ ਸਿੰਘ ਵੱਲੋਂ ਸਹੁੰ ਵੀ ਚੁਕਾਈ ਗਈ।

ਇਸ ਮੌਕੇ, ਉਪ ਮੰਡਲ ਮੈਜਿਸਟਰੇਟ ਸ. ਵਰਿੰਦਰ ਸਿੰਘ, ਬੀ.ਡੀ.ਪੀ.ਓ ਵਿਕਾਸ ਸ਼ਰਮਾ, ਰੁਪਿੰਦਰ ਸਿੰਘ ਬੱਲ ਤਹਿਸੀਲਦਾਰ ਕੋਟਕਪੂਰਾ, ਐਸ.ਐਚ.ਓ ਚਮਕੌਰ ਸਿੰਘ, ਮਾਸ ਮੀਡੀਆ ਇੰਚਾਰਜ ਅੰਮ੍ਰਿਤ, ਸਰਪੰਚ ਕੇਵਲ ਸਿੰਘ ਬਰਾੜ, ਸ਼੍ਰੀ ਮਨਜੀਤ ਕੌਰ , ਸ਼੍ਰੀਮਤੀ ਸਰਬਜੀਤ ਕੌਰ ਬਾਬਾ ਜੀਵਨ ਨਗਰ ਪੰਜ ਗਰਾਈਂ, ਸਰਪੰਚ ਰਣਜੀਤ ਕੌਰ ਜਿਉਣ ਵਾਲਾ, ਗੁਰਭੇਜ ਬਰਾੜ ਜੁਆਇੰਟ ਸਕੱਤਰ, ਨਰਿੰਦਰ ਰਾਮੇਆਣ ਹਲਕਾ ਕੋਆਰਡੀਨੇਟਰ ਹਾਜਰ ਸਨ।

Leave a Reply

Your email address will not be published. Required fields are marked *