ਨਸ਼ਾ ਪੰਜਾਬ ਦਾ ਦੁਸ਼ਮਣ, ਹਰ ਪੰਜਾਬੀ ਬਣੇਗਾ ਯੋਧਾ : ਡਾ. ਰਵਜੋਤ ਸਿੰਘ

ਹੁਸ਼ਿਆਰਪੁਰ (ਟਾਂਡਾ)/ਹੁਸ਼ਿਆਰਪੁਰ, 17 ਮਈ :
     ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ, ਹੁਸ਼ਿਆਰਪੁਰ ਦੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਟਾਂਡਾ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪੰਜਾਬ ਸਰਕਾਰ ਦੇ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪ੍ਰਸੰਸਾ ਕੀਤੀ ਅਤੇ ਨਸ਼ੇ ਦੇ ਖ਼ਾਤਮੇ ਵਿਚ ਇਸ ਮੁਹਿੰਮ ਵਿਚ ਲੋਕਾਂ ਦੇ ਸਹਿਯੋਗ ਦੀ ਅਪੀਲ ਕੀਤੀ। ਉਹ ਅੱਜ ਪਿੰਡ ਜਲਾਲਪੁਰ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਨਸ਼ਾ ਮੁਕਤੀ ਯਾਤਰਾ ਵਿਚ ਹਿੱਸਾ ਲੈਣ ਉਪਰੰਤ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਇਨ੍ਹਾਂ ਨੇਤਾਵਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਚਲ ਰਹੀ ਇਸ ਇਤਿਹਾਸਕ ਮੁਹਿੰਮ ਦੀ ਜ਼ੋਰਦਾਰ ਸਰਾਹਨਾ ਕੀਤੀ ਅਤੇ ਇਸ ਨਸ਼ੇ ਦੇ ਖ਼ਾਤਮੇ ਦੀ ਦਿਸ਼ਾ ਵਿਚ ਇਕ ਨਿਰਣਾਇਕ ਪਹਿਲ ਦੱਸਿਆ। ਉਨ੍ਹਾਂ ਪਿਛਲੀਆਂ ਸਰਕਾਰਾਂ ਨੂੰ ਲੰਮੇ ਹੱਥੀਂ ਲੈਂਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਨੇ ਨਸ਼ੇ ਦੇ ਗੰਭੀਰ ਮਸਲੇ ਨੂੰ ਰਾਜਨੀਤਿਕ ਲਾਭ ਲਈ ਨਜ਼ਰਅੰਦਾਜ਼ ਕੀਤਾ, ਜਿਸ ਵਿਚ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਹਨੇਰਾ ਹੋਇਆ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ’ਯੁੱਧ ਨਸ਼ਿਆਂ ਵਿਰੁੱਧ’ ਹੁਣ ਇਕ ਸਰਕਾਰੀ ਪ੍ਰੋਗਰਾਮ ਨਹੀਂ ਬਲਕਿ ਲੋਕ ਲਹਿਰ ਵਾਲਾ ਅੰਦੋਲਨ ਬਣ ਚੁਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਅਤੇ ਸਮਾਜ ਲਈ ਯੁੱਧ ਲੜੇ ਹਨ ਪਰੰਤੂ ਹੁਣ ਇਹ ਯੁੱਧ ਸਮਾਜ ਦੇ ਸਭ ਤੋਂ ਵੱਡੇ ਦੁਸ਼ਮਣ ’ਨਸ਼ੇ’ ਖਿਲਾਫ਼ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਵੇਚਣ ਵਾਲਿਆ ’ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗੀ। ਨਾਲ ਹੀ ਨਸ਼ਾ ਛੱਡਣ ਵਾਲਿਆਂ ਲਈ ਮੁੜ ਵਸੇਬਾ ਕੇਂਦਰਾਂ ਵਿਚ ਸੁਵਿਧਾਵਾਂ ਵਧਾਈਆਂ ਜਾ ਰਹੀਆਂ ਹਨ ਤਾਂ ਜੋ ਉਹ ਸਨਮਾਨਜਨਕ ਜੀਵਨ ਦੁਬਾਰਾ ਸ਼ੁਰੂ ਕਰ ਸਕਣ।
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਹ ਯਾਤਰਾ ਹੁਣ ਲੋਕ ਅੰਦੋਲਨ ਦਾ ਰੂਪ ਲੈ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਰਾਜ ਭਰ ਵਿਚ 351 ਪਿੰਡਾਂ ਵਿਚ ਮੀਟਿੰਗਾਂ ਹੋ ਰਹੀਆਂ ਹਨ ਜਿਸ ਵਿਚ ਨੌਜਵਾਨਾਂ ਨੂੰ ਜਾਗਰੂਕ ਕਰਕੇ ਪੁਨਰਵਾਸ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਨਸ਼ਾ ਮੁਕਤ ਪੰਜਾਬ ਹੈ ਅਤੇ ਇਸ ਲਈ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਟਾਂਡਾ ਵਿਧਾਨਿ ਸਭਾ ਹਲਕੇ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਉਨ੍ਹਾਂ ਦੇ ਹਲਕਿਆਂ ਦੀਆ 118 ਪੰਚਾਇਤਾਂ ਨੇ ਲਿਖਤ ਮਤਾ ਪਾ ਕੇ ਮੁੱਖ ਮੰਤਰੀ ਨੂੰ ਇਹ ਭਰੋਸਾ ਦੁਆਇਆ ਹੈ ਕਿ ਉਨ੍ਹਾਂ ਦੇ ਪਿੰਡਾਂ ਵਿਚ ਨਾ ਕੋਈ ਨਸ਼ਾ ਹੋਵੇਗਾ ਅਤੇ ਨਾ ਹੀ ਵਿਕੇਗਾ। ਉਨ੍ਹਾਂ ਦੱਸਿਆ ਕਿ ਟਾਂਡਾ ਹਲਕੇ ਵਿਚ ਹੁਣ ਤੱਕ 17 ਕਰੋੜ ਰੁਪਏ ਦੇ ਨਸ਼ੇ ਦੇ ਕਾਰੋਬਾਰ ਨਾਲ ਜੁੜੀ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ ਅਤੇ ਕਈ ਤਸਕਰ ਜੇਲ੍ਹ ਵਿਚ ਹਨ। ਉਨ੍ਹਾਂ ਦੁਹਰਾਇਆ ਕਿ ਨਸ਼ੇ ਖਿਲਾਫ਼ ਜ਼ੀਰੋ ਟਾਲਰੈਂਸ ਹੀ ਸਾਡਾ ਸੰਕਲਪ ਹੈ।

Leave a Reply

Your email address will not be published. Required fields are marked *