ਸ੍ਰੀ ਅਨੰਦਪੁਰ ਸਾਹਿਬ 21 ਜੁਲਾਈ ()
ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਨਸ਼ਿਆ ਦੀ ਰੋਕਥਾਮ ਲਈ ਪਿੰਡ ਪਿੰਡ ਨਸ਼ਾ ਮੁਕਤੀ ਯਾਤਰਾਂ ਚਲਾਈ ਜਾ ਰਹੀ ਹੈ। ਨਸ਼ਿਆ ਦੀ ਜਕੜ ਪਕੜ ਵਿੱਚ ਆਏ ਭੋਲੇ ਭਾਲੇ ਲੋਕਾਂ ਨੂੰ ਘ੍ਰਿਣਾ ਦੀ ਨਹੀ, ਸਗੋਂ ਹਮਦਰਦੀ ਦੀ ਜਰੂਰਤ ਹੈ। ਉਨ੍ਹਾਂ ਨਾਲ ਬੇਰੁਖਾ ਵਤੀਰਾ ਨਹੀ ਕਰਨਾ ਚਾਹੀਦਾ, ਸਗੋਂ ਨਸ਼ਾ ਤਸਕਰਾਂ ਦਾ ਸਮਾਜਿਕ ਬਾਈਕਾਟ ਕਰਕੇ ਉਨ੍ਹਾਂ ਦੀ ਸੂਚਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਜਾਰੀ ਕੀਤੇ ਟੋਲ ਫਰੀ ਨੰਬਰ ਤੇ ਦਿੱਤੀ ਜਾਵੇ, ਅਜਿਹੇ ਨਸ਼ਾ ਤਸਕਰ ਜੇਲ੍ਹਾਂ ਵਿਚ ਡੱਕੇ ਜਾਣ ਅਤੇ ਕੋਈ ਵੀ ਉਨ੍ਹਾਂ ਦੀ ਜ਼ਮਾਨਤ ਜਾਂ ਪੈਰਵਈ ਨਾ ਕਰੇ।
ਇਹ ਪ੍ਰਗਟਾਵਾ ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਤੇ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਰੂਪਨਗਰ ਨੇ ਰਾਏਪੁਰ ਸਾਹਨੀ, ਮਹਿਦਲੀ ਕਲਾਂ, ਗੱਜਪੁਰ ਬੇਲਾ, ਚੰਦਪੁਰ ਬੇਲਾ, ਸ਼ਾਹਪੁਰ ਬੇਲਾ, ਮਝੇੜ, ਨਾਰਡ, ਚੀਕਣਾ, ਦਹਿਣੀ ਲੋਅਰ, ਦਹਿਣੀ ਅੱਪਰ, ਮੱਸੇਵਾਲ ਵਿਚ ਲੋਕਾਂ ਨੂੰ ਨਸ਼ਿਆ ਦੇ ਖਿਲਾਫ ਸਹੁੰ ਚੁਕਵਾਉਣ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਜਿਹੜੇ ਇਲਾਕੇ ਵਿੱਚ ਅਜਿਹੇ ਨਸ਼ਿਆ ਦੇ ਗ੍ਰਿਫਤ ਵਿਚ ਆਏ ਸਾਡੇ ਭਰਾ ਭੈਣ ਹਨ, ਉਨ੍ਹਾਂ ਨੂੰ ਹਮਦਰਦੀ ਦੀ ਜਰੂਰਤ ਹੈ, ਕਿਉਕਿ ਨਸ਼ਿਆ ਦੇ ਸੋਦਾਗਰਾਂ ਨੇ ਆਪਣੀ ਕੋਝੀਆ ਚਾਲਾ ਚੱਲ ਕੇ ਉਨ੍ਹਾਂ ਦਾ ਜੀਵਨ ਬਰਬਾਦ ਕਰਨ ਦਾ ਤਹੱਇਆ ਕੀਤਾ ਹੋਇਆ ਹੈ। ਅਸੀ ਆਪਣੀ ਇੱਕ ਜੁਗਤਾ ਨਾਲ ਅਜਿਹੇ ਸਮਾਜ ਦੇ ਕੋਹੜ ਨੂੰ ਜੜ੍ਹ ਤੋ ਪੁੱਟ ਕੇ ਜੇਲ੍ਹਾਂ ਵਿਚ ਡੱਕਣਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੀ ਸਫਲਤਾ ਨੇ ਸਮੁੱਚੇ ਪੰਜਾਬ ਦੇ ਅਵਾਮ ਤੱਕ ਇਹ ਸੰਦੇਸ਼ ਪਹੁੰਚਾਇਆ ਹੈ, ਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਸਮਾਜ ਦੇ ਕਲੰਕ ਬਣ ਰਹੇ ਲੋਕਾਂ ਨੂੰ ਨਕੇਲ ਪਾ ਰਹੀ ਹੈ।
ਇਸ ਮੌਕੇ ਹਿਤੇਸ ਸ਼ਰਮਾ ਦੀਪੂ ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ, ਸਰਪੰਚ, ਪੰਚ ਤੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।