ਫ਼ਰੀਦਕੋਟ 27 ਮਈ
ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹਲਕਾ ਫ਼ਰੀਦਕੋਟ ਦੇ ਪਿੰਡ ਸ਼ੇਰ ਸਿੰਘ ਵਾਲਾ, ਢਾਬ ਸ਼ੇਰ ਸਿੰਘ ਵਾਲਾ ਅਤੇ ਕੋਠੇ ਢਾਬ ਸ਼ੇਰ ਸਿੰਘ ਵਾਲਾ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।
ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਯਾਤਰਾ ਦਾ ਮਕਸਦ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਅਲਾਮਤ ਨੂੰ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ, ਹਰ ਗਲੀ ਮੁਹੱਲਾ, ਘਰ-ਘਰ ਇਸ ਅੰਦੋਲਨ ਨਾਲ ਜੁੜਨ ਤਾਂ ਜੋ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਸਾਥ ਦੇਣ, ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਇਸ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਹਾਜ਼ਰੀਨ ਨੂੰ ਪੰਜਾਬ ਸਰਕਾਰ ਵਲੋਂ ਨਸ਼ੇ ਵਿਰੁੱਧ ਛੇੜੀ ਜੰਗ ਵਿਚ ਭਾਗੀਦਾਰ ਬਣਨ ਦੀ ਸਹੁੰ ਚੁਕਾਈ।
ਇਸ ਮੌਕੇ ਸ.ਗਗਨਦੀਪ ਸਿੰਘ ਚੇਅਰਮੈਨ ਇੰਪਰੂਵਮੈਂਟ ਟਰਸਟ ਫ਼ਰੀਦਕੋਟ, ਚੇਅਰਮੈਨ ਸ. ਅਮਨਦੀਪ ਸਿੰਘ ਬਾਬਾ,ਉੱਤਮ ਸਿੰਘ ਡੋਡ ਹਲਕਾ ਕੋਆਡੀਨੇਟਰ, ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ੍ਹ ,ਡਾਕਟਰ ਰਾਜੀਵ ਕੁਮਾਰ ਭੰਡਾਰੀ ਐੱਸ ਐੱਮ ਓ ਜੰਡ ਸਾਹਿਬ, ਨੱਥਾ ਸਿੰਘ ਭੁੱਲਰ ਬੀ ਡੀ ਓ , ਐਮ ਓ ਡਾ ਅਰਸ਼ਦੀਪ ਸਿੰਘ, ਡੀ ਐਸ ਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ, ਨਵਦੀਪ ਸਿੰਘ ਭੱਟੀ ਐਸ ਐਚ ਓ ਸਾਦਿਕ, ਸਰਪੰਚ ਗੁਰਮੀਤ ਕੌਰ, ਸੁਪਰਡੰਟ ਗੁਰਦੀਪ ਕੌਰ, ਸੈਕਟਰੀ ਜਸਵਿੰਦਰ ਸਿੰਘ, ਨੋਡਲ ਅਫ਼ਸਰ ਸਤਬੀਰ ਸਿੰਘ, ,ਗੁਰਸੇਵਕ ਸਿੰਘ ਬੁੱਟਰ, ਵਾਈਸ ਚੇਅਰਮੈਨ ਕਿਸਾਨ ਵਿੰਗ, ਬਾਬਾ ਜਸਪਾਲ ਸਿੰਘ, ਹਲਕਾ ਇੰਚਾਰਜ, ਪ੍ਰੀਤਮ ਸਿੰਘ ਭਾਣਾ, ਫਲੈਗ ਚਾਵਲਾ ਬੀ ਈ ਈ, ਕੌਂਸਲਰ ਜਸਪ੍ਰੀਤ ਸਿੰਘ, ਐਸ ਆਈ ਗੁਰਮੀਤ ਸਿੰਘ, ਲੇਖਕਰ ਇਕਬਾਲ ਸਿੰਘ, ਲਵਲੀ ਸਿੰਘ, ਮਨਦੀਪ ਸਿੰਘ, ਅਮਨਦੀਪ ਕੌਰ, ਵੀਰਪਾਲ ਕੌਰ, ਮਲਟੀਪਰਪਜ ਹੈਲਥ ਵਰਕਰ, ਬਲਜੀਤ ਕੌਰ ਸੀ ਐਚ ਓ ਅਤੇ ਪਿੰਡ ਵਾਸੀ ਹਾਜ਼ਰ ਸਨ।