ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਕਾਰਜਕਾਰੀ ਇੰਜਨੀਅਰ ਮੁੱਅਤਲ

ਫਾਜ਼ਿਲਕਾ 11 ਮਾਰਚ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਧਰਮਿੰਦਰ ਸਿੰਘ ਨੂੰ ਨੌਕਰੀ ਤੋਂ ਮੁਅਤਲ ਕਰ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਉਹਨਾਂ ਬਾਬਤ ਬਹੁਤ ਸਾਰੀਆਂ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ। ਜਿਸ ਤੋਂ ਬਾਅਦ ਉਹਨਾਂ ਨੂੰ ਅੱਜ ਚੰਡੀਗੜ੍ਹ ਵਿਖੇ ਵਿਭਾਗ ਦੇ ਮੁੱਖ ਦਫਤਰ ਵਿਖੇ ਬੁਲਾਇਆ ਗਿਆ ਸੀ। ਪਰ ਅਧਿਕਾਰੀ ਉਥੇ ਨਹੀਂ ਪਹੁੰਚੇ ਜਿਸ ਤੋਂ ਬਾਅਦ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡਿਆਂ ਨੇ ਅੱਜ ਉਹਨਾਂ ਨੂੰ ਨੌਕਰੀ ਤੋਂ ਮੁਅਤਲ ਕਰ ਦਿੱਤਾ। ਇਸ ਮੌਕੇ ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਅਧਿਕਾਰੀ ਲੋਕਾਂ ਦੇ ਮਸਲੇ ਹੱਲ ਕਰਨ ਵਿੱਚ ਕੁਤਾਹੀ ਵਰਤੇਗਾ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਵਿਧਾਇਕ ਨੇ ਆਖਿਆ ਕਿ ਪੰਜਾਬ ਸਰਕਾਰ ਲਈ ਲੋਕ ਸਭ ਤੋਂ ਪਹਿਲਾਂ ਹਨ ਅਤੇ ਜੋ ਕੋਈ ਅਧਿਕਾਰੀ ਲੋਕਾਂ ਦੇ ਮਸਲੇ ਹੱਲ ਕਰਨ ਵਿੱਚ ਕੁਤਾਹੀ ਵਰਤੇਗਾ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *