ਬਾਲ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਬੱਚੇ ਤੱਕ ਪਹੁੰਚਾਉਣਾਲਾਜ਼ਮੀ-ਐਸ.ਡੀ.ਐਮ.

ਬੁਢਲਾਡਾ/ਮਾਨਸਾ, 13 ਸਤੰਬਰ:
ਬਾਲ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਬੱਚਿਆਂ ਤੱਕ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ ਹੈ, ਜਿਸ ਦੇ ਲਈ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਨੇ ਬੀ.ਡੀ.ਪੀ.ਓ. ਦਫ਼ਤਰ ਬੁਢਲਾਡਾ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਮਨਾਏ ਸਪੋਂਸਰਸ਼ਿਪ ਦਿਵਸ ਮੌਕੇ 52 ਲੋੜਵੰਦ ਬੱਚਿਆਂ ਨੂੰ ਸਪੋਂਸਰਸ਼ਿਪ ਸਕੀਮ ਅਧੀਨ ਸਹਾਇਤਾ ਰਾਸ਼ੀ ਦੇ ਚੈੱਕ ਸੌਂਪਣ ਮੌਕੇ ਕੀਤਾ।
ਇਸ ਮੌਕੇ ਐਸ.ਡੀ.ਐਮ. ਨੇ ਕਿਹਾ ਕਿ ਸਪੋਂਸਰਸ਼ਿਪ ਸਕੀਮ ਤਹਿਤ ਲੋੜਵੰਦ ਬੱਚਿਆਂ ਨੂੰ ਚਾਰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਆ ਕਿ ਜਿੰਨ੍ਹਾਂ ਪਰਿਵਾਰਾਂ ਦੀ ਆਰਥਿਕ ਹਾਲਤ ਕਮਜ਼ੋਰ ਹੈ ਤੇ ਜਿੰਨ੍ਹਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਘਰ ਕੋਈ ਆਮਦਨ ਦਾ ਸਾਧਨ ਨਹੀਂ ਹੈ, ਉਨ੍ਹਾਂ ਬੱਚਿਆਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਲੋੜਵੰਦ ਬੱਚਿਆਂ ਦੀ ਭਲਾਈ ਲਈ ਹਮੇਸ਼ਾ ਮੋਹਰੀ ਰੋਲ ਅਦਾ ਕਰਦਾ ਹੈ। ਜੇਕਰ ਕਿਸੇ ਬੱਚੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸ੍ਰੀਮਤੀ ਨਤੀਸ਼ਾ ਅੱਤਰੀ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੋਂਸਰਸ਼ਿਪ ਸਕੀਮ ਅਧੀਨ ਲੋੜਵੰਦ ਬੱਚਿਆ ਨੂੰ ਵੱਧ ਤੋਂ ਵੱਧ ਜੋੜਿਆ ਜਾ ਰਿਹਾ ਹੈ ਤਾਂ ਜੋ ਯੋਗ ਤੇ ਲੋੜਵੰਦ ਬੱਚਿਆਂ ਦੀ ਮਦਦ ਕੀਤੀ ਜਾ ਸਕੇ ਅਤੇ ਕੋਈ ਵੀ ਯੋਗ ਬੱਚਾ ਸਹੂਲਤ ਲੈਣ ਤੋਂ ਵਾਂਝਾ ਨਾ ਰਹਿ ਸਕੇ। ਸਰਕਾਰ ਵੱਲੋ ਚਲਾਈ ਜਾ ਰਹੀ ਇਸ ਸਕੀਮ ਦਾ ਆਮ ਲੋਕ ਵੱਧ ਤੋਂ ਵੱਧ ਲਾਹਾ ਲੈਣ ਤਾਂ ਜ਼ੋ ਜ਼ਰੂਰਤਮੰਤ ਬੱਚਿਆਂ ਦਾ ਵਧੀਆ ਢੰਗ ਨਾਲ ਪਾਲਣ ਪੋਸ਼ਣ ਹੋ ਸਕੇ।
ਇਸ ਮੌਕੇ ਸ੍ਰੀਮਤੀ ਬੀਰ ਦਵਿੰਦਰ ਕੌਰ ਚੇਅਰਪਰਸਨ ਬਾਲ ਭਲਾਈ ਕਮੇਟੀ, ਸ੍ਰੀ ਮਹਿੰਦਰਪਾਲ ਸਿੰਘ, ਸੁਤੰਤਰ ਭਰਦਵਾਜ, ਮੈਂਬਰ ਬਾਲ ਭਲਾਈ ਕਮੇਟੀ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਰਾਜਵੀਰ ਸਿੰਘ, ਭੁਸ਼ਨ ਕੁਮਾਰ, ਹਰਦੀਪ ਕੁਮਾਰ, ਬੇਅੰਤ ਕੌਰ, ਰਾਜਿੰਦਰ ਵਰਮਾ ਕੌਂਸਲਰ, ਦਿਆਂ ਨੰਦ, ਬਲਜੀਤ ਸਿੰਘ, ਬਲ਼ਦੇਵ ਕੱਕੜ ਸਾਬਕਾ ਮੈਂਬਰ ਬਾਲ ਭਲਾਈ ਕਮੇਟੀ ਮਾਨਸਾ ਆਦਿ ਹਾਜ਼ਰ ਸਨ।


Posted

in

, ,

by

Tags:

Comments

Leave a Reply

Your email address will not be published. Required fields are marked *