ਤਪਾ, 2 ਜੁਲਾਈ
         ਪੰਜਾਬ ਸਰਕਾਰ ਵਲੋਂ ਇਥੇ ਕਰੀਬ 8.25 ਕਰੋੜ ਦੀ ਲਾਗਤ ਨਾਲ ਬਿਰਧ ਆਸ਼ਰਮ ਬਣਾਇਆ ਗਿਆ ਹੈ ਜਿਸ ਦਾ ਉਦਘਾਟਨ ਪਿਛਲੇ ਦਿਨੀ ਸਰਕਾਰ ਵਲੋਂ ਕੀਤਾ ਗਿਆ ਹੈ ਅਤੇ ਇਥੇ ਬਜ਼ੁਰਗਾਂ ਦੀ ਸੇਵਾ-ਸੰਭਾਲ ਵਧੀਆ ਤਰੀਕੇ ਨਾਲ ਕੀਤੀ ਜਾ ਰਹੀ ਹੈ।
         ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐੱਸ ਨੇ ਇੱਥੇ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਦੌਰੇ ਮੌਕੇ ਕੀਤਾ।
          ਇਸ ਮੌਕੇ ਉਨ੍ਹਾਂ ਬਜ਼ੁਰਗਾਂ ਨੂੰ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਭੋਜਨ, ਸਾਫ਼- ਸਫ਼ਾਈ, ਮੈਡੀਕਲ ਸਹੂਲਤਾਂ ਆਦਿ ਬਾਰੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ।
   ਇਸ ਮਗਰੋਂ ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਬਿਰਧ ਆਸ਼ਰਮ ਨੂੰ ਆਉਂਦੇ ਸਮੇਂ ਵੀ ਇਸੇ ਤਰ੍ਹਾਂ ਵਧੀਆ ਤਰੀਕੇ ਨਾਲ ਚਲਾਉਣ ਲਈ ਕੰਮ ਕਰਨ ਉੱਤੇ ਜ਼ੋਰ ਦਿੱਤਾ।
   ਓਨ੍ਹਾਂ ਪੀ ਡਬਲਿਊ ਡੀ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਹਰ 15 ਦਿਨ ਬਾਅਦ ਬਿਰਧ ਆਸ਼ਰਮ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜ ਪੈਣ ‘ਤੇ ਜ਼ਰੂਰੀ ਮੁਰੰਮਤ ਨਾਲੋ-ਨਾਲ ਕਰਵਾਈ ਜਾ ਸਕੇ।
    ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੈਡਮ ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਇਸ ਬਿਰਧ ਘਰ ਵਿਚ 8 ਬਜ਼ੁਰਗ ਰਹਿ ਰਹੇ ਹਨ ਜਿਨ੍ਹਾਂ ਨੂੰ ਵਧੀਆ ਭੋਜਨ, ਕੱਪੜੇ, ਦਵਾਈਆਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਾਈਆਂ ਜਾ ਰਹੀਆਂ ਹਨ।
     ਇਸ ਮੌਕੇ ਬਿਰਧ ਆਸ਼ਰਮ ਵਿਚ ਰਹਿ ਰਹੇ ਬਜ਼ੁਰਗ ਗੁਲਜ਼ਾਰਾ ਸਿੰਘ ਨੇ ਪੰਜਾਬ ਸਰਕਾਰ ਦੇ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਕੋਈ ਸਹਾਰਾ ਨਾ ਹੋਣ ਕਰਕੇ ਉਹ ਇਥੇ ਰਹਿ ਰਹੇ ਹਨ ਅਤੇ ਇਥੇ ਓਨ੍ਹਾਂ ਨੂੰ 3 ਵੇਲੇ ਵਧੀਆ ਖਾਣਾ, ਰਹਿਣਾ ਅਤੇ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ।
   ਬਜ਼ੁਰਗ ਮਲਕੀਤ ਕੌਰ ਨੇ ਕਿਹਾ ਕਿ ਇਥੇ ਸਾਰਾ ਸਟਾਫ਼ ਬਹੁਤ ਵਧੀਆ ਤਰੀਕੇ ਨਾਲ ਬਜ਼ੁਰਗਾਂ ਦੀ ਸੇਵਾ-ਸੰਭਾਲ ਕਰ ਰਿਹਾ ਹੈ। ਓਨ੍ਹਾਂ ਇਸ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਬੇਆਸਰਾ ਬਜ਼ੁਰਗਾਂ ਲਈ ਇਹ ਉੱਦਮ ਕੀਤਾ ਗਿਆ ਹੈ।
      ਇਸ ਮੌਕੇ ਐੱਸਡੀਐਮ ਤਪਾ ਮੈਡਮ ਸਿਮਰਪ੍ਰੀਤ ਕੌਰ, ਐਕਸੀਅਨ ਪੀਡਬਲਿਊਡੀ ਦਵਿੰਦਰ ਪਾਲ ਸਿੰਘ, ਸਿਹਤ ਵਿਭਾਗ ਤੋਂ ਡਾਕਟਰ ਕਮਲਜੀਤ ਬਾਜਵਾ ਸਮੇਤ ਵੱਖ ਵੱਖ ਵਿਭਾਗਾਂ ਤੋਂ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *