ਬਠਿੰਡਾ, 30 ਅਗਸਤ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਰਾਮਪੁਰਾ ਡਾ. ਮੁਖਤਿਆਰ ਬਰਾੜ ਦੀ ਦੇਖ-ਰੇਖ ’ਚ ਪਿੰਡ ਚਾਉਕੇ ਪੰਚਾਇਤ ਘਰ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਜਗਪਾਲ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੇ ਕੀੜੇ-ਮਕੌੜਿਆਂ ਤੇ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਅਤੇ ਪਰਾਲੀ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਸ਼੍ਰੀ ਰਮਨਦੀਪ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਸ਼੍ਰੀ ਰਾਜਨ ਕੁਮਾਰ, ਸ਼੍ਰੀਮਤੀ ਦੀਕਸ਼ਾ ਵੱਲੋਂ ਕਿਸਾਨਾਂ ਦੀ ਪੀਐਮ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਈਕੇਵਾਈਸੀ ਵੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੂੰ ਬਾਗਬਾਨੀ ਵਿਭਾਗ ਵਲੋਂ ਫਲਦਾਰ ਤੇ ਛਾਂਦਾਰ ਬੂਟੇ ਵੀ ਵੰਡੇ ਗਏ।

ਇਸ ਤੋਂ ਇਲਾਵਾ ਬਲਾਕ ਰਾਮਪੁਰਾ ’ਚ ਸ਼੍ਰੀ ਸੁਰੇਸ਼ ਕੁਮਾਰ, ਸ਼੍ਰੀ ਕੰਵਲਜੀਤ ਸਿੰਘ, ਸ਼੍ਰੀ ਅਰੁਣਦੀਪ ਸਿੰਘ, ਸ਼੍ਰੀ ਸੈਫ਼, ਸ਼੍ਰੀ ਮਨਪ੍ਰੀਤ ਸਿੰਘ ਵਲੋਂ ਵੀ ਬਾਕੀ ਪਿੰਡਾਂ ਵਿੱਚ ਵੀ ਕਿਸਾਨਾਂ ਨੂੰ ਫਸਲਾਂ ਤੇ ਪਾਣੀ ਦੀ ਬੱਚਤ ਸਬੰਧੀ ਲਗਾਤਾਰ ਜਾਗਰੂਕ ਕੈਂਪ ਲਗਾਏ ਜਾ ਰਹੇ ਹਨ।

ਇਸ ਮੌਕੇ ਅਗਾਂਹਵਧੂ ਕਿਸਾਨ ਭਰਪੂਰ ਸਿੰਘ, ਮਲਕੀਤ ਸਿੰਘ, ਭੁਪਿੰਦਰ ਸਿੰਘ,  ਮੱਖਣ ਸਿੰਘ, ਮੇਜਰ ਸਿੰਘ, ਸੁਖਜਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਪਿੰਡ ਦੇ ਮੋਹਤਵਾਰ ਵਿਅਕਤੀ ਆਦਿ ਹਾਜਰ ਸਨ।

Leave a Reply

Your email address will not be published. Required fields are marked *