ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖੇੜਾ ਅਤੇ ਸ. ਹ. ਸ. ਆਸਫ਼ ਵਾਲਾ ਵਿੱਚ  ਚਲਾਇਆ ਗਿਆ ਵੋਟਰ ਜਾਗਰੂਕਤਾ, ਵੋਟਰ ਪ੍ਰਣ ਅਤੇ ਹਸਤਾਖ਼ਰ ਅਭਿਆਨ

ਫਾਜ਼ਿਲਕਾ 29 ਅਪ੍ਰੈਲ

ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਹੀ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਜੀ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ , ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ  ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖੇੜਾ ਅਤੇ ਸ. ਹ. ਸ. ਆਸਫ਼ ਵਾਲਾ  ਵਿੱਚ  ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ | ਇਸ ਮੌਕੇ ਟੀਮ ਦੁਆਰਾ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਠਕਰਾਲ ਅਤੇ ਹੈਡਮਿਸਟ੍ਰੈਸ ਮੈਡਮ ਗੀਤਾ ਜੀ ਦੇ ਸਹਿਯੋਗ ਨਾਲ, ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ  ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024  ਲਈ ਜਾਗਰੁਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀ ਵੋਟਰ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਗਿਆ | ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ| ਹਸਤਾਖ਼ਰ ਅਭਿਆਨ ਵੀ ਚਲਾਇਆ ਗਿਆ |ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ |


Posted

in

by

Tags:

Comments

Leave a Reply

Your email address will not be published. Required fields are marked *