ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਦਾ ਆਯੋਜਨ

ਮਾਲੇਰਕੋਟਲਾ 20 ਮਈ –          ਜ਼ਿਲ੍ਹਾ ਮਾਲੇਰਕੋਟਲਾ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ  ਲਈ ਚੋਣਾਂ ਦਾ ਅਮਲ ਨੇਪਰੇ ਚੜ੍ਹਾਉਣ ਲਈ ਤਾਇਨਾਤ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਹੋਈ । ਇਹ ਪਹਿਲੀ ਰਿਹਰਸਲ ਨਗਰ ਕੌਂਸਲ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ ਦੀ ਅਗਵਾਈ ਹੇਠ ਅਲਫਲਾਹ ਸੀਨੀਅਰ ਸੈਕੰਡਰੀ ਸਕੂਲ, ਨਗਰ ਪੰਚਾਇਤ ਅਮਰਗੜ੍ਹ ਵਿਖੇ ਰਿਟਰਨਿੰਗ ਅਫਸਰ ਐਸ.ਡੀ.ਐਮ ਅਮਰਗੜ੍ਹ ਹਰੰਬਸ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਅਮਰਗੜ੍ਹ ਅਤੇ ਨਗਰ ਕੌਂਸਲ ਅਹਿਮਦਗੜ੍ਹ ਵਿਖੇ ਰਿਟਰਨਿੰਗ ਅਫਸਰ ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਟਿਊਵੈਲ ਕਾਰਪੋਰੇਸ਼ਨ ਇੰਜ. ਹਰਮਿੰਦਰ ਸਿੰਘ ਦੀ ਅਗਵਾਈ ਹੇਠ ਐਮ.ਜੀ.ਐਮ.ਐਨ ਸਕੂਲ ਵਿਖੇ ਕਰਵਾਈ ਗਈ।
           ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੇ 61 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਟਰੇਨਿੰਗ ਟੀਮਾਂ ਵੱਲੋਂ ਪੋਲਿੰਗ ਸਟਾਫ਼ ਦੀਆਂ ਜ਼ਿੰਮੇਵਾਰੀਆਂ, ਲੋੜੀਂਦੇ ਦਸਤਾਵੇਜ਼, ਪੋਲਿੰਗ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।
             ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਮਾਲੇਰਕੋਟਲਾ ਦੇ 33 ਵਾਰਡਾਂ ਲਈ 101 ਪੋਲਿੰਗ ਬੂਥਾਂ, ਨਗਰ ਕੌਂਸਲ ਅਹਿਮਦਗੜ੍ਹ ਦੇ 17 ਵਾਰਡਾਂ ਲਈ 29 ਅਤੇ ਨਗਰ ਪੰਚਾਇਤ ਅਮਰਗੜ੍ਹ ਦੇ 11 ਵਾਰਡਾਂ ਲਈ 11 ਬੂਥ  ‘ਤੇ ਵੋਟਾਂ ਪੈਣੀਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਿੰਗ 26 ਮਈ, ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ, ਜਦਕਿ ਵੋਟਾਂ ਦੀ ਗਿਣਤੀ 29 ਮਈ, ਦਿਨ ਸ਼ੁੱਕਰਵਾਰ ਨੂੰ ਨਿਰਧਾਰਿਤ ਗਿਣਤੀ ਕੇਂਦਰਾਂ ’ਤੇ ਕੀਤੀ ਜਾਵੇਗੀ।


Posted

in

,

by

Comments

Leave a Reply

Your email address will not be published. Required fields are marked *