ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ

ਮਾਲੇਰਕੋਟਲਾ 13 ਅਗਸਤ :

                       ਆਜ਼ਾਦੀ ਦਿਵਸ ਦੇ ਮੌਕੇ ’ਤੇ 15 ਅਗਸਤ ਨੂੰ ਸਥਾਨਕ ਜਾਕਿਰ ਹੁਸੈਨ ਸਟੇਡੀਅਮ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਰਾਸ਼ਟਰੀ ਝੰਡਾ ਲਹਿਰਾਉਣਗੇ।

                    ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਹੋਈ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਗਗਨ ਅਜੀਤ ਸਿੰਘ,ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਐਸ.ਪੀ.ਗੁਰਸ਼ਰਨਜੀਤ ਸਿੰਘ, ਡੀ.ਐਸ.ਪੀ. ਸਤੀਸ਼ ਕੁਮਾਰ, ਕਾਰਜ ਸਾਧਕ ਅਫ਼ਸਰ ਅਪਰ ਅਪਾਰ ਸਿੰਘ, ਕਾਰਜ ਸਾਧਕ ਅਫ਼ਸਰ ਨਗਰ ਸੁਧਾਰ ਟਰੱਸਟ ਨੀਰੂ, ਤਹਿਸੀਲਦਾਰ ਰੀਤੂ ਗੁਪਤਾ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਐਸ.ਡੀ.ਓ ਇੰਜ.ਬਲਵਿੰਦਰ ਸਿੰਘ, ਐਸ.ਡੀ.ਓ.ਇੰਜ. ਮਨਪ੍ਰੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

                ਡਿਪਟੀ ਕਮਿਸ਼ਨਰ ਨੇ ਅੱਜ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਜਿਥੇ ਪਰੇਡ ਦਾ ਨਿਰੀਖਣ ਕੀਤਾ ਉਥੇ ਹੀ ਪਰੇਡ ਕਮਾਂਡਰ ਡੀ.ਐਸ.ਪੀ. ਡਾ ਮਾਨਵਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ, ਜ਼ਿਲ੍ਹਾ ਮਹਿਲਾ ਪੁਲਿਸ,ਪੰਜਾਬ ਹੋਮ ਗਾਰਡਜ਼, ਸਰਕਾਰੀ ਕਾਲਜ ਮਾਲੇਰਕੋਟਲਾ ਦਾ ਐਨ.ਸੀ.ਸੀ ਵਿੰਗ, ਸੋਹਰਾਬ ਪਬਲਿਕ ਸਕੂਲ ਦਾ ਬੈਂਡ ਅਤੇ ਪੰਜਾਬ ਪੁਲਿਸ ਦੁਆਰਾ ਤਿਆਰ ਕੀਤੇ ਬੈਂਡ ਦੀਆਂ ਟੁਕੜੀਆਂ ਨੇ ਸਲਾਮੀ ਦਿੱਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ ਸ਼ੋਅ, ਸੱਭਿਆਚਾਰਕ ਅਤੇ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦਾ ਜਜ਼ਬਾ ਝਲਕ ਰਿਹਾ ਸੀ, ਜਿਸ ਦੀ ਭਰਪੂਰ ਸ਼ਲਾਂਘਾ ਕੀਤੀ ਗਈ।

                    ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਆਜ਼ਾਦੀ ਘੁਲਾਟੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਮਾਜਿਕ ਗਤੀਵਿਧੀਆਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਆਦਿ ਨੂੰ ਵੀ ਸਨਮਾਨਿਤ ਕਰਨਗੇ। ਉਹਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਪੂਰੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਦੇਸ਼ ਦੀ ਆਜ਼ਾਦੀ ਦੇ 78 ਸਾਲ ਪੂਰੇ ਹੋ ਚੁੱਕੇ ਹਨ।

            ਇਸੇ ਦੌਰਾਨ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਲਈ ਸੁਰੱਖਿਆ ਅਤੇ ਟਰੈਫਿਕ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ ਤਾਂ ਜੋ ਅਵਾਮ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਫੁੱਲ ਡਰੈੱਸ ਰਿਹਰਸਲ ਮੌਕੇ ਡਿਪਟੀ ਕਮਿਸ਼ਨਰ ਨੇ ਨਸ਼ਾ ਮੁਕਤੀ ਅਭਿਆਨ ਅਧੀਨ ਨੌਜਵਾਨਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਸਹੁੰ ਵੀ ਚੁਕਾਈ ।


Posted

in

by

Comments

Leave a Reply

Your email address will not be published. Required fields are marked *