ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ

ਤਰਨ ਤਾਰਨ, 25 ਅਪ੍ਰੈਲ

ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦਿਆਂ ਹੋਇਆਂ ਜ਼ਿਲ੍ਹਾ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਸ਼ੁਕਰਵਾਰ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਮੌਕੇ ਨਰਸਿੰਗ ਵਿਦਿਆਰਥਣਾ ਦੀ ਜਾਗਰੂਕਤਾ ਰੈਲੀ ਕੱਢਣ ਦੇ ਨਾਲ-ਨਾਲ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ।

 ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਵਿਸ਼ਵ ਮਲੇਰੀਆ ਦਿਵਸ ਮਨਾਉਣ ਦਾ ਮੁੱਖ ਮੰਤਵ ਨਾਗਰਿਕਾਂ ਨੂੰ ਡੇਂਗੂ ਦੇ ਲੱਛਣਾਂ ਤੇ ਬਚਾਅ ਬਾਰੇ ਜਾਗਰੂਕ ਕਰਨਾ ਹੈ। ਡਾ ਰਾਏ ਨੇ ਦੱਸਿਆ ਕਿ ਸਾਲ 2025 ਮੌਕੇ ਵਿਸ਼ਵ ਸਿਹਤ ਸੰਸਥਾ ਵੱਲੋਂ ਵਿਸ਼ਵ ਮਲੇਰੀਆ ਦਿਵਸ ਦੀ ਥੀਮ ‘ ਮਲੇਰੀਆ ਐਂਡਜ ਵਿਧ ਅਸ-ਰੀਇਨਵੈਸਟ ਰੀਇਮੈਜੀਨ ਅਤੇ ਰੀਇਗਨਾਈਟ’ ਜਿਸ ਦਾ ਅਰਥ ਹੈ, ਕਿ ਮਲੇਰੀਏ ਦੇ ਅੰਤ ਲਈ ਸਾਨੂੰ ਸਾਰਿਆਂ ਨੂੰ ਹੀ ਆਪਣਾ ਯੋਗਦਾਨ ਨਿਰੰਤਰ ਪਾਉਣਾ ਪਵੇਗਾ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਸਬੰਧੀ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਕਰਕੇ ਨਾਗਰਿਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

 ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਮਲੇਰੀਆ ਦੀ ਰੋਕਥਾਮ ਲਈ ਸਿਹਤ ਕਰਮੀਆਂ ਵੱਲੋਂ ਪਿੰਡਾਂ ਦੇ ਵਿੱਚ ਜਿੱਥੇ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉੱਥੇ ਨਾਲ ਹੀ ਨਾਗਰਿਕਾਂ ਦਾ ਫੀਵਰ ਸਰਵੇ ਕੀਤਾ ਜਾ ਰਿਹਾ ਹੈ, ਤਾਂ ਜੋ ਸ਼ੱਕੀ ਮਰੀਜ਼ਾਂ ਦੀ ਸ਼ਨਾਖਤ ਅਤੇ ਇਲਾਜ ਸਮੇਂ ਸਿਰ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਮਲੇਰੀਆ ਦੀ ਰੋਕਥਾਮ ਲਈ ਸਾਨੂੰ ਸਾਰਿਆਂ ਨੂੰ ਹੀ ਆਪਣੀ ਜਿੰਮੇਵਾਰੀ ਸਮਝਦਿਆ ਆਪਣੇ ਆਲੇ-ਦੁਆਲੇ ਦੇ ਸਾਫ-ਸਫਾਈ ਪ੍ਰਤੀ ਯੋਗਦਾਨ ਪਾਉਣਾ ਚਾਹੀਦਾ ਹੈ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜੂਨ ਮਹੀਨੇ ਨੂੰ ਐਂਟੀ ਮਲੇਰੀਆ ਮਹੀਨੇ ਵਜੋਂ ਮਨਾਇਆ ਜਾਂਦਾ ਹੈ ਅਤੇ ਇਸ ਮਹੀਨੇ ਦੌਰਾਨ ਮਲੇਰੀਆ ਦੀ ਰੋਕਥਾਮ ਸਬੰਧੀ ਵੱਖ-ਵੱਖ ਗਤੀ ਵਿਧੀਆਂ ਕੀਤੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਐਂਟੀ ਮਲੇਰੀਆ ਮਹੀਨੇ ਦੌਰਾਨ ਬਲਾਕ ਦੇ ਵੱਖ-ਵੱਖ ਪਿੰਡਾਂ, ਹਾਈ ਰਿਸਕ ਖੇਤਰਾਂ ਜਿਵੇਂ ਕਿ ਇੱਟਾਂ ਦੇ ਭੱਠਿਆਂ, ਡੇਰਿਆਂ ਉੱਤੇ ਜਾ ਕੇ ਆਈ. ਈ.ਸੀ ਗਤੀ ਵਿਧੀਆਂ ਰਾਹੀਂ ਨਾਗਰਿਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਮਲੇਰੀਆ ਦੀ ਰੋਕਥਾਮ ਲਈ ਨਾਗਰਿਕ ਆਪਣੇ ਘਰਾਂ ਦੇ ਵਿੱਚ ਅਤੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਛੱਪੜਾਂ ਦੇ ਵਿੱਚ ਖੜੇ ਪਾਣੀ ‘ਤੇ ਕਾਲੇ ਤੇਲ ਦਾ ਛਿੜਕਾਅ ਕਰਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਪੂਰਾ ਸਰੀਰ ਢਕਿਆ ਜਾ ਸਕੇ ਅਤੇ ਮੱਛਰ ਦੇ ਕੱਟਣ ਤੋਂ ਬਚਾਇਆ ਜਾਵੇ।

ਇਸ ਮੌਕੇ ਜ਼ਿਲਾ ਐਪੀਡਿਮੋਲੋਜਿਸਟ ਡਾ. ਅਵਲੀਨ ਕੋਰ ਵੱਲੋਂ ਮਲੇਰੀਆ ਦੇ ਲੱਸ਼ਣਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਬਿਮਾਰੀ ਦੇ ਮੁੱਖ ਲੱਛਣ ਤੇਜ ਬੁਖਾਰ, ਠੰਡ ਲੱਗਣਾ, ਸਿਰ ਦਰਦ, ਥਕਾਵਟ, ਸਰੀਰ ਚ ਟੁੱਟ ਭੱਜ ਅਤੇ ਘਬਰਾਹਟ ਹੋਣ ਦੇ ਨਾਲ-ਨਾਲ ਕੰਬਣੀ ਛਿੜਨਾ ਹੈ। ਉਹਨਾਂ ਦੱਸਿਆ ਕਿ ਜੇਕਰ ਵਿਅਕਤੀ ਨੂੰ ਮਲੇਰੀਆ ਦੇ ਲੱਛਣ ਮਹਿਸੂਸ ਹੋਣ ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾ ਕੇ ਆਪਣੀ ਜਾਂਚ ਅਤੇ ਟੈਸਟ ਬਿਲਕੁਲ ਮੁਫਤ ਕਰਵਾਏ। ਉਹਨਾਂ ਕਿਹਾ ਕਿ ਜੇਕਰ ਵਿਅਕਤੀ ਪੀੜਤ ਪਾਇਆ ਜਾਂਦਾ ਹੈ, ਤਾਂ ਵਿਭਾਗ ਵੱਲੋਂ ਉਸ ਦਾ ਇਲਾਜ ਅਤੇ ਦਵਾਈਆਂ ਬਿਲਕੁਲ ਮੁਫਤ ਦਿੱਤੀਆਂ ਜਾਂਦੀਆਂ ਹਨ। 

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਸਤਵਿੰਦਰ ਕੁਮਾਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ, ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ, ਜਿਲਾ ਐਪੀਡਿਮੋਲੋਜਿਸਟ ਡਾਕਟਰ ਅਵਲੀਨ ਕੌਰ, ਮੈਡੀਕਲ ਅਫ਼ਸਰ ਡਾ. ਸੁਖਜਿੰਦਰ ਸਿੰਘ, ਡਾ. ਰਣਦੀਪ ਸਿੰਘ, ਜ਼ਿਲ੍ਹਾ ਮਾਸ ਮੀਡਿਆ ਅਫ਼ਸਰ ਸ਼੍ਰੀ ਸੁਖਵੰਤ ਸਿੰਘ ਸਿੱਧੂ, ਐਮ ਐਲਟੀ ਰਜਵੰਤ ਸਿੰਘ  ਸਹਾਇਕ ਮਲੇਰੀਆ ਅਫ਼ਸਰ ਕੰਵਲ ਬਲਰਾਜ ਸਿੰਘ, ਹੈਲਥ ਸੁਪਰਵਾਇਜ਼ਰ ਕਾਰਜ ਸਿੰਘ,ਹੈਲਥ ਸੁਪਰਵਾਇਜ਼ਰ ਗੁਰਦੇਵ ਸਿੰਘ ਢਿੱਲੋਂ, ਹੈਲਥ ਸੁਪਰਵਾਇਜ਼ਰ ਭੁਪਿੰਦਰ ਸਿੰਘ, ਪਰਦੀਪ ਸਿੰਘ ਆਦਿ ਮੌਜੂਦ ਰਹੇ।

Leave a Reply

Your email address will not be published. Required fields are marked *