
ਫਾਜ਼ਿਲਕਾ 2 ਸਤੰਬਰ
ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਿਲ ਸਰਜਨ ਅਤੇ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੇ ਨਾਲ-ਨਾਲ ਡਾਕਟਰ ਅਰਪਿਤ ਗੁਪਤਾ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਰਲੀਫ਼ ਕੈਂਪਾਂ ਵਿੱਚ ਦਿੱਤੀਆਂ ਜਾ ਰਹੀਆਂ ਮੈਡੀਕਲ ਸਹੂਲਤਾਂ ਦਾ ਜ਼ਾਇਜ਼ਾ ਲਿਆ। ਇਸ ਸਮੇਂ ਉਹਨਾਂ ਨਾਲ ਡਾਕਟਰ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਅਤੇ ਰਾਜੇਸ਼ ਕੁਮਾਰ ਜਿਲ੍ਹਾ ਪ੍ਰੋਗ੍ਰਾਮ ਮੈਨੇਜਰ ਸਨ।
ਇਸ ਸਮੇਂ ਉਹਨਾਂ ਮੈਡੀਕਲਾਂ ਟੀਮਾਂ ਤੋਂ ਆ ਰਹੀਆਂ ਮੁਸ਼ਕਿਲਾਂ ਜਾਂ ਦਵਾਈਆਂ ਤੇ ਸਟਾਕ ਸਬੰਧੀ ਜਾਣਕਾਰੀ ਲਈ। ਇਸ ਸਮੇਂ ਡਾਕਟਰ ਕਵਿਤਾ ਸਿੰਘ ਨੇ ਪਿੰਡ ਮੌਜਮ ਵਿਖੇ ਰਲੀਫ਼ ਕੈਂਪ ਵਿੱਚ ਗਰਭਵਤੀ ਮਾਂਵਾਂ ਦਾ ਚੈੱਕਅੱਪ ਕੀਤਾ ਅਤੇ ਜਨੇਪਾ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਕਰਵਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਦਿਨ ਰਾਤ ਤਨ ਮਨ ਨਾਲ ਲੋਕਾਂ ਦੀ ਸੇਵਾ ਕਰ ਰਿਹਾ ਹੈ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦੀਆਂ 22 ਟੀਮਾਂ ਦਿਨ ਰਾਤ ਕੰਮ ਕਰ ਰਹੀਆਂ ਹਨ। ਹੁਣ ਤੱਕ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ ਜਾਂ ਚੁੱਕੀਆਂ ਹਨ। ਡਾਕਟਰ ਰੋਹਿਤ ਗੋਇਲ ਅਤੇ ਡਾਕਟਰ ਅਰਪਿਤ ਗੁਪਤਾ ਵਲੋਂ ਕੱਵਾਲੀਆਂ ਹੈਡ ਦਾ ਦੌਰਾ ਕੀਤਾ ਅਤੇ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ. ਉਹਨਾਂ ਟੀਮ ਨੂੰ ਹਿਦਾਇਤ ਕੀਤੀ ਕਿ ਸਵੇਰ ਵੇਲੇ 2 ਟੀਮ ਕਿਸ਼ਤੀਆਂ ਰਹੀ ਲੋਕਾਂ ਨੂੰ ਸਿਹਤ ਸਹੂਲਤਾਂ ਜਾਰੀ ਰੱਖੇ ਅਤੇ 2 ਟੀਮ ਪੁਲ ਤੇ ਐਮਰਜੈਂਸੀ ਸੇਵਾਵਾਂ ਦੇਖਿਆ ਕਰੇ.