ਮਾਲੇਰਕੋਟਲਾ, 20 ਜੂਨ –
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਜਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵਿੱਚ ਡੇਂਗੂ ਤੋਂ ਬਚਾਅ ਲਈ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੇ ਚੈਕਿੰਗਾਂ ਕੀਤੀਆਂ ਗਈਆਂ । ਜਿਲ੍ਹਾ ਐਪੀਡੀਮਾਲੋਜਿਸਟ ਡਾ.ਰਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਿਲ੍ਹੇ ਅੰਦਰ ਨਿਰਮਾਣ ਅਧੀਨ ਇਮਾਰਤਾਂ ਤੇ ਖਾਲੀ ਪਏ ਪਲਾਟਾਂ, ਨਰਸਰੀਆਂ ਵਿੱਚ ਲਾਰਵੇ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਫ਼ੀਲਡ ਵਿੱਚ ਕੰਮ ਕਰ ਰਹੀਆਂ ਮਲਟੀਪਰਪਜ ਟੀਮਾਂ ਵੱਲੋਂ ਜਿਲ੍ਹੇ ਵਿੱਚ 203 ਨਰਸਰੀਆਂ, ਨਿਰਮਾਣ ਇਮਾਰਤਾਂ, ਪਲਾਟਾਂ.ਤੇ ਘਰਾਂ ਵਿੱਚ ਪਏ ਕਰੀਬ 2800 ਕੰਟੇਨਰਾਂ ਵਿੱਚ 6 ਥਾਵਾਂ ਤੋਂ ਲਾਰਵਾ ਮਿਲਿਆ ਜਿਸਨੂੰ ਤੁਰੰਤ ਨਸ਼ਟ ਕਰਵਾਇਆ ਗਿਆ |
ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਪਾਣੀ ਵਾਲੀਆਂ ਟੈਂਕੀਆਂ, ਕੂਲਰਾਂ, ਗਮਲਿਆਂ, ਖਾਲੀ ਪਏ ਬਰਤਨਾਂ, ਟਾਇਰਾਂ, ਅਤੇ ਹੋਰ ਉਹਨਾਂ ਥਾਵਾਂ ਤੇ ਪਾਣੀ ਇਕੱਠਾ ਨਾ ਹੋਣ ਦੇਣ ,ਹਫਤੇ ਵਿੱਚ ਘੱਟੋ ਘੱਟ ਇੱਕ ਵਾਰ ਟੈਂਕੀਆਂ ਅਤੇ ਕੂਲਰਾਂ ਦੀ ਸਫਾਈ ਕਰਨ ਪ੍ਰਤੀ ਲੋਕਾਂ ਨੂੰ ਜਾਗਰੂਕ ਲਈ ਸਿਹਤ ਵਿਭਾਗ ਨੂੰ ਵੱਖ – ਵੱਖ ਜਾਗਰੂਕਤਾ ਕੈਂਪ ਲਗਾਉਣ ਦੀ ਹਦਾਇਤ ਕੀਤੀ । ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਉਹਨਾਂ ਥਾਵਾਂ ਨੂੰ ਚੁਣਿਆ ਜਾਂਦਾ ਹੈ ਜਿੱਥੇ ਡੇਂਗੂ ਪੈਦਾ ਹੋਣ ਦੀਆਂ ਸੰਭਾਵਨਾਵਾਂ ਹੁੰਦੀਆਂ ਹਨ ਅਤ ਮੌਕੇ ਤੇ ਹੀ ਲਾਰਵੇ ਨੂੰ ਨਸ਼ਟ ਕੀਤਾ ਜਾਂਦਾ ਹੈ।
ਇਸ ਮੌਕੇ ਮਾਸ ਮੀਡੀਆ ਅਫ਼ਸਰ ਰਣਬੀਰ ਸਿੰਘ ਢੰਡੇ, ਐਨ.ਵੀ.ਬੀ.ਡੀ.ਸੀ.ਪੀ ਜਿਲ੍ਹਾ ਮੀਡੀਆ ਕੋਆਰਡੀਨੇਟਰ ਰਾਜੇਸ਼ ਰਿਖੀ, ਐਨ.ਵੀ.ਬੀ.ਡੀ.ਸੀ.ਪੀ ਸਹਾਇਕ ਮੁਹੰਮਦ, ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਟੀਮ ਦੇ ਮੈਂਬਰ ਹਾਜ਼ਰ ਸਨ।