ਬੀਤੀ ਰਾਤ ਜੰਡਿਆਲਾ ਗੁਰੂ ਨੇੜੇ ਪਿੰਡ ਗੁਨੋਵਾਲ ਵਿਖੇ ਗਰੀਬ ਘਰ ਦੇ ਘਰੇਲੂ ਸਮਾਨ ਨੂੰ ਅੱਗ ਲੱਗ ਜਾਣ ਨਾਲ ਘਰ ਦਾ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ। ਪਰਿਵਾਰ ਵੱਲੋਂ ਪ੍ਰਸ਼ਾਸਨ ਕੋਲੋ ਮੱਦਦ ਦੀ ਗੁਹਾਰ ਲਗਾਈ ਜਾ ਰਹੀ ਹੈ।
ਇਸ ਮੌਕੇ ਗਰੀਬ ਪਰਿਵਾਰ ਰਾਜਵਿੰਦਰ ਸਿੰਘ ਪੁੱਤਰ ਬਚਨ ਸਿੰਘ ਅਤੇ ਪਿੰਡ ਦੇ ਮੋਹਤਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਪਰਿਵਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਗਏ ਹੋਏ ਸਨ, ਕਿ ਪਿੱਛੋਂ ਘਰ ਵਿੱਚ ਸ਼ੋਰਟ ਸਰਕਟ ਕਰਕੇ ਅੱਗ ਲੱਗ ਜਾਣ ਨਾਲ ਟੀ ਵੀ, ਫਰਿਜ਼, bed, ਅਤੇ ਹੋਰ ਬਹੁਤ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।
ਆਸ ਪਾਸ ਦੇ ਲੋਕਾਂ ਦੀ ਮੱਦਦ ਨਾਲ ਅੱਗ ਤੇ ਕਾਬੂ ਕੀਤਾ ਗਿਆ ਹੈ।