ਬਰਸਾਤੀ ਮੌਸਮ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਫਾਜਿਲਕਾ ਵੱਲੋਂ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਸਟਾਫ਼ ਦੀ ਕੀਤੀ ਮੀਟਿੰਗ

ਫਾਜਿਲਕਾ 7 ਅਗਸਤ

        ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਬਰਸਾਤੀ ਮੌਸਮ ਦੇ ਮੱਦੇਨਜ਼ਰ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰੀ  ਸਟਾਫ਼ ਦੀ ਮੀਟਿੰਗ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਪ੍ਰਧਾਨਗੀ ਵਿੱਚ ਕੀਤੀ ਗਈ। ਉਹਨਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਬਰਸਾਤ ਹੋਣ ਕਾਰਨ ਵੈਕਟਰ ਬੌਰਨ ਅਤੇ  ਵਾਟਰ ਬੌਰਨ ਬਿਮਾਰੀਆਂ ਹੋਣ ਦਾ ਡਰ ਬਣਿਆ ਹੋਇਆ ਹੈ। ਉਹਨਾਂ ਸਿਹਤ ਵਿਭਾਗ ਦੇ ਸਾਰੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਹਨਾਂ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਇਨ੍ਹਾ ਬਿਮਾਰੀਆਂ ਸਬੰਧੀ ਹਸਪਤਾਲਾਂ ਵਿੱਚ ਪ੍ਰਬੰਧ ਕਰ ਲਏ ਗਏ ਹਨ ਅਤੇ ਦਵਾਈਆਂ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ।

ਡਾ ਕਵਿਤਾ ਸਿੰਘ ਨੇ ਸਮੂਹ ਸਟਾਫ਼ ਨੂੰ ਕਿਹਾ ਕਿ ਲੋਕਾਂ ਵਿੱਚ ਇਨ੍ਹਾਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਜਾਵੇ ਕਿ ਪੀਣ ਲਈ ਸਿਰਫ ਸਾਫ ਪਾਣੀ ਦੀ ਵਰਤੋਂ ਕੀਤੀ ਜਾਵੇ, ਪੀਣ ਵਾਲੇ ਪਾਣੀ ਨੂੰ ਉਬਾਲ ਕਰਕੇ ਠੰਡਾ ਕਰਕੇ ਪੀਣ ਲਈ ਵਰਤਿਆ ਜਾਵੇ, ਇਨਫੈਕਸ਼ਨ ਨੂੰ ਕੰਟਰੋਲ ਕਰਨ ਲਈ ਸਮੇਂ ਸਮੇਂ ਤੇ ਸਾਬਣ ਅਤੇ ਪਾਣੀ ਨਾਲ ਹੱਥ ਧੋਤੇ ਜਾਣ, ਕੱਟੀਆਂ ਸਬਜ਼ੀਆਂ ਅਤੇ ਫ਼ਲ ਖਾਣ ਤੋਂ ਪ੍ਰਹੇਜ਼ ਕੀਤਾ ਜਾਵੇ, ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਖਤਮ ਕੀਤਾ ਜਾਵੇ।

ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਜੇਕਰ ਕਿਸੇ ਏਰੀਏ ਵਿੱਚ  ਇੱਕ ਹੀ ਏਰੀਏ ਵਿੱਚ ਤਿੰਨ ਤੋਂ ਵੱਧ ਇਨਫੈਕਸ਼ਨ ਵਾਲੇ ਕੇਸਾਂ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨੂੰ ਸੂਚਿਤ ਕੀਤਾ ਜਾਵੇ, ਹੜ੍ਹਾਂ ਦੋਰਾਨ ਦੂਸ਼ਿਤ ਪਾਣੀ ਅਤੇ ਕੀੜਿਆਂ ਦੇ ਕੱਟਣ ਨਾਲ ਚਮੜੀ ਤੇ ਬੈਕਟੀਰੀਅਲ ਇਨਫੈਕਸ਼ਨ ਹੋ ਸਕਦੀ ਹੈ ਇਸ ਲਈ ਪੂਰੀ ਬਾਂਹ ਵਾਲੇ ਕੱਪੜੇ ਪਾਏ ਜਾਣ ਅਤੇ ਪੈਰਾਂ ਵਿਚ ਰਬੜ ਦੇ ਬੂਟ ਪਾਏ ਜਾਣ, ਇਨਫੈਕਸ਼ਨ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।

     ਇਸ ਸਮੇਂ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਰਸਾਤਾਂ ਦੋਰਾਨ ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐਸ. (ਜੀਵਨ ਰੱਖਿਅਕ ਘੋਲ) ਦੀ ਵਰਤੋਂ ਕਰਨੀ ਚਾਹੀਦੀ ਹੈ, ਜ਼ੋ ਕਿ ਸਿਹਤ ਵਿਭਾਗ ਵੱਲੋਂ ਮੁਫ਼ਤ ਦਿੱਤਾ ਜਾ ਰਿਹਾ ਹੈ।ਸਾਨੂੰ ਪਾਣੀ ਉਬਾਲ ਕੇ ਜਾਂ ਕਲੋਰੀਨੇਟ ਕਰਕੇ ਪੀਣਾ ਚਾਹੀਦਾ ਹੈ, ਪਾਣੀ ਸਾਫ਼ ਕਰਨ ਲਈ ਸਿਹਤ ਵਿਭਾਗ ਵੱਲੋਂ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਆਪਣੀ ਨਿੱਜੀ ਸਫ਼ਾਈ ਅਤੇ ਆਲੇ ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ। ਖਾਣ ਪੀਣ ਵਾਲੀਆਂ ਵਸਤਾਂ ਹਮੇਸ਼ਾ ਢੱਕ ਕੇ ਰੱਖੋ। ਜਿਆਦਾ ਪੱਕੇ ਹੋਏ ਜਾਂ ਕੱਟੇ ਹੋਏ ਫ਼ਲ ਜਾਂ ਸਬਜ਼ੀਆਂ ਨਹੀਂ ਖਰੀਦਣੀਆਂ ਚਾਹੀਦੀਆਂ। ਘਰ ਦਾ ਬਣਿਆ ਹੋਇਆ ਤਾਜ਼ਾ ਖਾਣਾ ਹੀ ਖਾਣਾ ਚਾਹੀਦਾ ਹੈ। ਮੱਖੀਆਂ ਤੋਂ ਬਚਾਅ ਲਈ ਖਾਣ ਪੀਣ ਵਾਲੀਆਂ ਵਸਤੂਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਖਾਣਾ ਬਣਾਉਣ, ਖਾਣਾ ਖਾਣ, ਵਰਤਾਉਣ ਤੋਂ ਪਹਿਲਾਂ ਅਤੇ ਸੌਚ ਜਾਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਮੱਛਰਾਂ ਤੋਂ ਬਚਣ ਲਈ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਇਸਤੇਮਾਲ ਕੀਤਾ ਜਾਵੇ। ਬਿਮਾਰੀ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।

ਇਸ ਸਮੇਂ ਕੰਵਲਜੀਤ ਸਿੰਘ, ਐੱਸ ਆਈ, ਰਜਿੰਦਰ ਸੁੱਥਰ, ਟਹਿਲ ਸਿੰਘ, ਸੁਖਜਿੰਦਰ ਸਿੰਘ ਰਾਵਿੰਦਰ ਸ਼ਰਮਾ, ਰਾਜਾ ਸੰਦੀਪ, ਸਵਰਣ ਸਿੰਘ ਵੀ ਕੀ ਕੁਮਾਰ, ਗੁਰਵੰt ਸਿੰਘ lਹਾਜ਼ਰ ਸਨ।

Leave a Reply

Your email address will not be published. Required fields are marked *