ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

ਮੁੰਬਈ, 21 ਅਗਸਤ:

ਉੱਘੇ ਸਨਅਤਕਾਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗਿਕ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਸੂਬੇ ਨੂੰ ਆਰਥਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ‘ਤੇ ਲਿਆਉਣ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਸਨ ਫਾਰਮਾਸਿਊਟੀਕਲਜ਼ ਦੇ ‘ਐਕਟਿਵ ਫਾਰਮਾਸਿਊਟੀਕਲ ਇੰਗਰੀਡੈਂਟਸ ਬਿਜ਼ਨਸ’ ਦੇ ਸੀ.ਈ.ਓ. ਦਾਮੋਦਰਨ ਸਤਗੋਪਨ ਨੇ ਆਪਣੀਆਂ ਨਿਵੇਸ਼ ਯੋਜਨਾਵਾਂ ਸਬੰਧੀ ਸਹੂਲਤ ਲਈ ਸੂਬੇ ਦੇ ਉਦਯੋਗ ਪੱਖੀ ਮਾਹੌਲ ਅਤੇ ਬਿਹਤਰ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਦੇ ਰਣਨੀਤਕ ਵਿਸ਼ੇਸ਼ਤਾਵਾਂ, ਹੁਨਰਮੰਦ ਮਨੁੱਖੀ ਵਸੀਲਿਆਂ, ਬੁਨਿਆਦੀ ਢਾਂਚਾ, ਨੌਕਰਸ਼ਾਹੀ ਦੇ ਪੇਸ਼ੇਵਰ ਵਿਹਾਰ ਨੂੰ ਉਜਾਗਰ ਕੀਤਾ ਜੋ ਸੂਬੇ ਨੂੰ ਫਾਰਮਾਸਿਊਟੀਕਲ ਉਦਯੋਗਾਂ ਲਈ ਇਕ ਤਰਜੀਹੀ ਸਥਾਨ ਬਣਾਉਂਦਾ ਹੈ। ਉਦ੍ਯੋਗਪਤੀਆਂ ਨੇ ਮੁੱਖ ਮੰਤਰੀ ਦੇ ਦੂਰਅੰਦੇਸ਼ੀ ਫੈਸਲਿਆਂ ਰਾਹੀਂ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ।

ਆਰਪੀਜੀ (ਸੀਅਟ) ਗਰੁੱਪ ਦੇ ਵਾਈਸ ਚੇਅਰਮੈਨ ਅਨੰਤ ਗੋਇਨਕਾ ਨੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਵਿੱਚ ਬਣਾਏ ਸਿੰਗਲ ਵਿੰਡੋ ਸਿਸਟਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਨਿਵੇਸ਼ਕਾਂ ਪੱਖੀ ਨੀਤੀਆਂ ਅਤੇ ਬੁਨਿਆਦੀ ਢਾਂਚੇ ਦੇ ਫਾਇਦਿਆਂ ਲਈ ਵੀ ਸੂਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਅਨੁਕੂਲ ਮਾਹੌਲ ਇਸ ਨੂੰ ਨਿਵੇਸ਼ ਪੱਖੋਂ ਆਦਰਸ਼ ਸਥਾਨ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਉਦਯੋਗਿਕ ਵਿਕਾਸ, ਰੁਜ਼ਗਾਰ ਦੇ ਮੌਕਿਆਂ ਅਤੇ ਆਰਥਿਕ ਵਿਕਾਸ ਵਿੱਚ ਮੋਹਰੀ ਹੋਵੇਗਾ।

ਸਿਫੀ ਟੈਕਨਾਲੌਜੀਜ਼ ਦੇ ਮੀਤ ਪ੍ਰਧਾਨ ਦਲੀਪ ਕੌਲ ਨੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਜੇ.ਐਸ.ਡਬਲਯੂ. ਸਟੀਲ ਕੋਟੇਡ ਪ੍ਰੋਡਕਟਸ ਲਿਮਟਿਡ ਦੇ ਕਾਰੋਬਾਰੀ ਮੁਖੀ ਅਮਰਜੀਤ ਸਿੰਘ ਦਾਹੀਆ ਅਤੇ ਅਸ਼ਵਨੀ ਕੁਮਾਰ ਸ਼ਰਮਾ ਨੇ ਵੀ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਬੇਮਿਸਾਲ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।————-


Posted

in

, ,

by

Tags:

Comments

Leave a Reply

Your email address will not be published. Required fields are marked *