ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ: ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਪ੍ਰਣ ਲਿਆ

ਗੁਰਦਾਸਪੁਰ, 26 ਜੂਨ (           ) – ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅੱਜ ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿੱਚ ਮਨਾਇਆ ਗਿਆ। ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਸ਼ਿਆਂ ਵਿਰੁੱਧ ਪ੍ਰਣ ਲਿਆ ਗਿਆ।

ਇਸ ਮੌਕੇ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜਿੱਥੇ ਨਸ਼ਾ ਮੁਕਤ ਭਾਰਤ ਅਭਿਆਨ ਚੱਲ ਰਿਹਾ ਹੈ ਓਥੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੀ ਨਸ਼ਿਆਂ ਵਿਰੁੱਧ ਗਤੀਵਿਧੀਆਂ ਜਾਰੀ ਹਨ। ਉਨ੍ਹਾਂ ਸਾਰੇ ਵਿਭਾਗਾਂ ਨੂੰ ਇਸ ਮੁਹਿੰਮ ਤਹਿਤ ਸ਼ਿੱਦਤ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ ਨਸ਼ਿਆਂ ਦਾ ਖ਼ਾਤਮਾ ਕੀਤਾ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਮੀਤ ਕੌਰ ਵੱਲੋਂ ਹਾਜ਼ਰੀਨ ਨੂੰ ਸਮਾਗਮ ਦੇ ਉਦੇਸ਼ ਬਾਰੇ ਦੱਸਿਆ ਗਿਆ ਅਤੇ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਆਦਿੱਤਯ ਗੁਪਤਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਇੰਦਰਜੀਤ ਸਿੰਘ ਬਾਜਵਾ ਸਮੇਤ ਹੋਰ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਸਟਾਫ਼ ਹਾਜ਼ਰ ਸੀ।

ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਵੱਲੋਂ ਵੀ ਅੱਜ ਆਪਣੇ ਦਫ਼ਤਰਾਂ ਵਿੱਚ ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮਨਾ ਕੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਪ੍ਰਣ ਲਿਆ ਗਿਆ।

Comments

Leave a Reply

Your email address will not be published. Required fields are marked *