ਕੌਮਾਂਤਰੀ ਮਾਤ ਭਾਸ਼ਾ ਦਿਵਸ ਗੋਪੀ ਚੰਦ ਆਰਯ ਮਹਿਲਾ ਕਾਲਜ ਅਬੋਹਰ ਵਿਖੇ ਮਨਾਇਆ ਗਿਆ 

 ਫਿਰੋਜ਼ਪੁਰ 21 ਫਰਵਰੀ 2026…..ਭਾਸ਼ਾ ਵਿਭਾਗ ਪੰਜਾਬੀ  ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਾਜ਼ਿਲਕਾ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਗੋਪੀ ਚੰਦ ਆਰਯ ਮਹਿਲਾ ਕਾਲਜ, ਅਬੋਹਰ ਵਿਖੇ ਮਨਾਇਆ ਗਿਆ।  ਕਾਲਜ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਅਗਵਾਈ ਵਿੱਚ ਆਯੋਜਿਤ ਇਸ ਸਮਾਰੋਹ ਦੌਰਾਨ ਕਾਲਜ ਦੇ ਵਿਦਿਆਰਥੀਆਂ ਦੇ ਕਵਿਤਾ ਉਚਾਰਨ , ਭਾਸ਼ਣ, ਲੋਕ ਗੀਤ ਅਤੇ ਸਿਰਜਣਾਤਮਕ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸ. ਪਰਮਿੰਦਰ ਸਿੰਘ, ਖੋਜ ਅਫ਼ਸਰ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਵਿਸਥਾਰ ਨਾਲ ਗੱਲ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਮਾਂ ਬੋਲੀ ਬੋਲਣ ਵਿੱਚ ਮਾਣ ਮਹਿਸੂਸ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਬੋਲਦਿਆਂ ਸਾਬਕਾ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਾਜ਼ਿਲਕਾ ਸ਼੍ਰੀ ਭੁਪਿੰਦਰ ਉਤਰੇਜਾ ਨੇ ਸਾਹਿਤਕ ਤੇ ਸਭਿਆਚਾਰਕ ਮੁਕਾਬਲਿਆਂ ਦੀ ਵਿਦਿਆਰਥੀਆਂ ਲਈ ਮਹੱਤਤਾ ਬਾਰੇ ਦੱਸਿਆ ਅਤੇ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਵਧਾਈ ਦਿੱਤੀ। ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਸ਼੍ਰੀਮਤੀ ਅਮਨ ਪ੍ਰੀਤ ਕੌਰ ਵੱਲੋਂ  ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿੱਚ ਕਾਰਜਕਾਰੀ ਪ੍ਰਿੰਸੀਪਲ ਡਾ.ਮਨੋਜ ਫੁਟੇਲਾ , ਡਾ. ਅਨੀਤਾ ਸਿੰਘ, ਪ੍ਰੋ. ਸ਼੍ਰੀਮਤੀ ਜੋਤੀ ਸਿੰਘ ,  ਡਾ.ਸੀਮਾ ਸੁਮਾਨੀ , ਮਿਸ ਗੁਲਜਿੰਦਰ ਕੌਰ ਅਤੇ ਕਾਲਜ ਸਟਾਫ਼ ਨੇ ਸ਼ਿਰਕਤ ਕੀਤੀ। ਮੰਚ ਸੰਚਾਲਨ ਦੀ ਭੂਮਿਕਾ ਮਿਸ ਕਮਲੇਸ਼ ਨੇ ਬਾਖੂਬੀ ਨਿਭਾਈ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਰਾਜਵੀਰ ਕੌਰ, ਸਿਮਰਜੀਤ ਕੌਰ ਦਾ ਸਹਿਯੋਗ ਰਿਹਾ।


Posted

in

by

Comments

Leave a Reply

Your email address will not be published. Required fields are marked *