ਗੁਰੂ ਗੋਬਿੰਦ ਸਿੰਘ ਪਾਰਕ ਵਿਖੇ  21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ- ਸਹਾਇਕ ਕਮਿਸ਼ਨਰ ਜਨਰਲ

ਸ੍ਰੀ ਮੁਕਤਸਰ ਸਾਹਿਬ, 17 ਜੂਨ

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ  ਨੂੰ ਗਿਆਰਵਾਂ ਅੰਤਰਰਾਸ਼ਟਰੀ ਯੋਗਾ ਦਿਵਸ’ ਮਨਾਇਆ ਜਾਣਾ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਇਹ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਗੁਰੂ ਗੋਬਿੰਦ ਸਿੰਘ ਪਾਰਕ, ਕੋਟਕਪੂਰਾ ਰੋਡ ਵਿਖੇ ਸਵੇਰੇ 6:00 ਤੋਂ ਸਵੇਰੇ 7:30 ਵਜੇ ਤੱਕ ਮਨਾਇਆ ਜਾਵੇਗਾ, ਇਹ ਪ੍ਰਗਟਾਵਾ ਸਹਾਇਕ ਕਮਿਸ਼ਨਰ ਜਨਰਲ ਰੁਪਾਲੀ ਟੰਡਨਨੇ ਕੀਤਾ।

ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ’ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣ, ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ, ਐਂਬੂਲੈਂਸ ਸਮੇਤ ਮੈਡੀਕਲ ਟੀਮ ਤਾਇਨਾਤ, ਆਲੇ-ਦੁਆਲੇ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਪਾਣੀ ਦਾ ਛਿੜਕਾਅ ਕਰਵਾਉਣ ਅਤੇ ਸਮਾਗਮ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਯੋਗ ਦੇ ਫਾਇਦਿਆਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਸ਼ਵ ਨੂੰ ਸਿਹਤਮੰਦ ਜੀਵਨ ਜਿਊਣ ਦਾ ਸੰਦੇਸ਼ ਦੇਣ ਲਈ ਹਰ ਸਾਲ ਇਸ ਦਿਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਿੰਦਰ ਕੁਮਾਰ ਸੋਨੀ, ਆਯੂਰਵੈਦਿਕ ਮੈਡੀਕਲ ਅਫ਼ਸਰ ਕਮ ਨੋਡਲ ਅਫ਼ਸਰ ਡਾ. ਸ਼ਿਲਪਾ ਭੌਨ, ਆਯੂਰਵੈਦਿਕ ਮੈਡੀਕਲ ਅਫ਼ਸਰ ਡਾ. ਗੁਰਲੀਨ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *