ਸੀ-ਪਾਈਟ ਕੈਂਪ ਤਲਵਾੜਾ ਵਿਖੇ ਸਫ਼ਲਤਾਪੂਰਵਕ ਲਗਾਇਆ ਗਿਆ ਰੋਜ਼ਗਾਰ ਮੇਲਾ

ਹੁਸ਼ਿਆਰਪੁਰ, 20 ਮਾਰਚ:- ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੋਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸੀ-ਪਾਈਟ ਕੈਂਪ ਤਲਵਾੜਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਮੌਕੇ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਇਸ ਰੋਜ਼ਗਾਰ ਮੇਲੇ ਵਿੱਚ ਲਗਭਗ 11 ਉਦਯੋਗਿਕ ਇਕਾਈਆਂ ਸੋਨਾਲਿਕਾ ਟ੍ਰੈਕਟਰ ਕੰਪਨੀ ਹੁਸ਼ਿਆਰਪੁਰ, ਡਿਸਟਿਲਡ ਐਜੂਕੇਸ਼ਨ ਕੰਪਨੀ ਫਾਰ ਸੋਨਾਲਿਕਾ, ਰੈਕਸਾ ਸਕਿਊਰਿਟੀ, ਐਲ.ਆਈ.ਸੀ., ਵਰਧਮਾਨ ਟੈਕਸਟਾਈਲ, ਜੀ.ਐਨ.ਏ. ਜਮਾਲਪੁਰ, ਐਲ. ਐਂਡ ਟੀ. ਫਾਇਨਾਂਸ, ਐਕਸਿਸ ਬੈਂਕ (ਐਨ.ਆਈ.ਆਈ.ਟੀ.) ਅਤੇ ਹੁਸ਼ਿਆਰਪੁਰ ਆਟੋਮੋਬਾਇਲਜ਼ ਅਤੇ ਯੂਨੀਵਰਸਲ ਜਨਰਲ ਇਨਸ਼ੋਰੈਂਸ ਆਦਿ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਦੀ ਪ੍ਰਕਿਰਿਆ ਹੋਣ ਉਪਰੰਤ ਯੋਗ ਉਮੀਦਵਾਰਾਂ ਨੂੰ ਸ਼ਾਰਟਲਿਸਟਿਡ ਕੀਤਾ ਗਿਆ। ਇਸ ਰੋਜ਼ਗਾਰ ਮੇਲੇ ਵਿੱਚ 18 ਤੋਂ 40 ਸਾਲ ਤੱਕ ਦੇ ਅੱਠਵੀਂ, 10ਵੀਂ, 12ਵੀਂ, ਗ੍ਰੈਜੂਏਸ਼ਨ, ਆਈ.ਟੀ.ਆਈ., ਡਿਪਲੋਮਾ ਅਤੇ ਬੀ.ਟੈੱਕ. ਵਿਦਿਅਕ ਯੋਗਤਾ ਵਾਲੇ ਪ੍ਰਾਰਥੀ (ਲੜਕੇ ਅਤੇ ਲੜਕੀਆਂ ਦੋਵੇਂ) ਸ਼ਾਮਿਲ ਹੋਏ। ਇਸ ਕੈਂਪ ਵਿੱਚ 221 ਪ੍ਰਾਰਥੀਆਂ ਵਲੋਂ ਭਾਗ ਲਿਆ ਜਿਸ ਵਿਚੋਂ 184 ਯੋਗ ਪ੍ਰਾਰਥੀਆਂ ਨੂੰ ਕੰਪਨੀਆਂ ਵਲੋਂ ਸ਼ਾਰਟ ਲਿਸਟਿਡ ਕੀਤਾ ਗਿਆ। ਇਸ ਤੋਂ ਇਲਾਵਾ ਜਿਲ੍ਹਾ ਰੋਜ਼ਗਾਰ ਦਫਤਰ ਹੁਸ਼ਿਆਰਪੁਰ ਤੋਂ ਪਲੇਸਮੈਂਟ ਅਫਸਰ  ਰਾਕੇਸ਼ ਕੁਮਾਰ, ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ, ਰਵਿੰਦਰ ਸਿੰਘ, ਵਿਕਰਮਜੀਤ ਅਤੇ ਸੀ-ਪਾਈਟ ਕੈਂਪ ਤਲਵਾੜਾ ਦਾ ਸਮੂਹ ਸਟਾਫ਼ ਹਾਜ਼ਰ ਸੀ।

Leave a Reply

Your email address will not be published. Required fields are marked *