ਖੁਸ਼ਬੂ ਸਾਵਨਸੁੱਖਾ ਸਵਨਾ ਵੱਲੋਂ ਸਕੂਲ ਆਫ ਐਮੀਨਾਸ ਫਾਜ਼ਿਲਕਾ ਵਿਖੇ ਵਿਦਿਆਰਥੀਆਂ ਨੂੰ ਵਰਦੀਆਂ ਦੀ ਕੀਤੀ ਗਈ ਵੰਡ

ਫਾਜ਼ਿਲਕਾ 13 ਅਗਸਤ

ਸਕੂਲ ਆਫ ਐਮੀਨਾਸ ਫਾਜ਼ਿਲਕਾ ਵਿਖੇ ਵਰਦੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ, ਇਸ ਪ੍ਰੋਗਰਾਮ ਵਿਚ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸ਼ਮੂਲੀਅਤ ਕਰਕੇ ਵਿਦਿਆਰਥੀ ਵਰਗ ਨੂੰ ਵਰਦੀਆਂ ਦੀ ਵੰਡ ਕੀਤੀ ਗਈ।

ਇਸ ਮੌਕੇ ਉਨ੍ਹਾਂ ਕਿਹਾ ਕਿ ਵਿਦਿਆਰਥੀ ਨੂੰ ਸਿਖਿਆ ਪੱਖੋਂ ਕੋਈ ਮੁਸ਼ਕਿਲ ਨਾ ਆਉਣ ਦੇ ਉਦੇਸ਼ ਸਦਕਾ ਸਹੂਲਤਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵਰਦੀਆਂ, ਕਿਤਾਬਾਂ, ਮਿਡ ਡੇਅ ਮੀਲ ਆਦਿ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਜਿਸ ਨਾਲ ਵਿਦਿਆਰਥੀ ਨੂੰ ਸਿਖਿਆ ਦੇ ਪੱਖੋਂ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਖੇ ਸਿਖਿਆ ਦੇ ਨਾਲ-ਨਾਲ ਹੋਰ ਬੁਨਿਆਦੀ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦੀ ਸਰਕਾਰੀ ਸਕੂਲਾਂ ਵਿਚ ਦਾਖਲੇ ਪ੍ਰਤੀ ਰੂਚੀ ਵਧੀ ਹੈ।

ਇਸ ਮੌਕੇ ਸਕੂਲ ਆਫ ਐਮੀਨਾਸ ਦਾ ਸਮੂਹ ਸਟਾਫ ਅਤੇ ਹੋਰ ਪਤਵੰਤੇ ਸਜਨ ਮੋਜ਼ੂਦ ਸਨ।


Posted

in

, ,

by

Tags:

Comments

Leave a Reply

Your email address will not be published. Required fields are marked *