ਮਾਨਸਾ ‘ਚ 20 ਨਵੰਬਰ ਨੂੰ ਹੋਵੇਗਾ “ਰੌਸ਼ਨੀ ਅਤੇ ਆਵਾਜ਼” ਪ੍ਰੋਗਰਾਮ: ਡਿਪਟੀ ਕਮਿਸ਼ਨਰ

ਮਾਨਸਾ, 17 ਨਵੰਬਰ
        ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਰੌਸ਼ਨੀ ਅਤੇ ਆਵਾਜ਼” ਪ੍ਰੋਗਰਾਮ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਚ 20 ਨਵੰਬਰ ਦੀ ਸ਼ਾਮ ਨੂੰ ਕਰੀਬ 6 ਵਜੇ ਹੋਵੇਗਾ।
    ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਨੇ ਦੱਸਿਆ ਕਿ ਇਹ ਵਿਲੱਖਣ ਸਮਾਗਮ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਹੈ।
ਇਸ ਸਮਾਗਮ ਵਿਚ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੀ ਸ਼ਿਰਕਤ ਕਰਨਗੇ।
ਉਨ੍ਹਾਂ ਦੱਸਿਆ ਕਿ “ਰੌਸ਼ਨੀ ਤੇ ਆਵਾਜ਼” ਦੇ ਇਸ ਵਿਲੱਖਣ ਪ੍ਰੋਗਰਾਮ ਰਾਹੀਂ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਇਆ ਜਾਵੇਗਾ।
    ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਦਾ ਉਦੇਸ਼ ਸੂਬਾ ਵਾਸੀਆਂ ਖਾਸ ਕਰਕੇ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ, ਧਾਰਮਿਕ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨਾ ਹੈ।
  ਓਨ੍ਹਾਂ ਸਮੂਹ ਸੰਗਤ ਨੂੰ ਬੇਨਤੀ ਕੀਤੀ ਕਿ ਆਪਣੇ ਪਰਿਵਾਰਾਂ, ਬੱਚਿਆਂ ਨਾਲ ਪੁੱਜ ਕੇ ਇਸ ਪਵਿੱਤਰ ਤੇ ਇਤਿਹਾਸਕ ਯਾਦਗਾਰ ਸਮਾਗਮ ਵਿੱਚ ਸ਼ਮੂਲੀਅਤ ਕਰ ਕੇ ਇਸ ਨੂੰ ਸਫ਼ਲ ਬਣਾਉਣ।


Posted

in

, ,

by

Comments

Leave a Reply

Your email address will not be published. Required fields are marked *