ਪੰਜਾਬ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ 2873 ਕਰੋੜ ਰੁਪਏ ਨਾਲ ਬਦੇਲਗੀ ਨੁਹਾਰ – ਰਾਏ

ਫ਼ਤਹਿਗੜ੍ਹ ਸਾਹਿਬ, 13 ਅਪ੍ਰੈਲ 

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੀ ਤਰਜ ਤੇ ਬੁਨਿਆਦੀ ਸਹੂਲਤਾ ਦੇਣ ਲਈ ਵਚਨਵੱਧ ਹੈ ਅਤੇ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ 3500 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਪੋਲਾ ਵਿਖੇ 05 ਲੱਖ ਦੀ ਲਾਗਤ ਨਾਲ ਤਿਆਰ ਹੋਈ ਇੰਟਰਲਾਕ ਟਾਈਲਾਂ ਵਾਲੀ 550 ਫੁੱਟ ਲੰਬੀ ਗਲੀ ਦਾ ਉਦਘਾਟਨ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਹਨਾਂ ਦੱਸਿਆ ਇਹ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 2873 ਕਰੋੜ ਰੁਪਏ ਖਰਚ ਕੇ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਅਤੇ ਅਪਗ੍ਰੇਡੇਸ਼ਨ ਕੀਤਾ ਜਾਵੇਗਾ।

ਵਿਧਾਇਕ ਰਾਏ ਨੇ ਦੱਸਿਆ ਇਹ ਪੇਂਡੂ ਵਿਕਾਸ ਲਈ ਰੱਖੇ ਗਏ 3500 ਕਰੋੜ ਰੁਪਏ ਨਾਲ ਪਿੰਡਾਂ ਦੇ ਛੱਪੜਾਂ ਦੀ ਸਫਾਈ ਤੇ ਨਵੀਂਨੀਕਰਣ ਕੀਤਾ ਜਾਵੇਗਾ ਪਿੰਡਾਂ ਵਿੱਚ ਸੀਵਰੇਜ ਟਰੀਟਮੈਂਟ, ਖੇਡ ਮੈਦਾਨਾਂ ਦੀ ਉਸਾਰੀ ਕਰਵਾਈ ਜਾਵੇਗੀ ਅਤੇ ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ ਤਹਿਤ ਪਿੰਡਾਂ ਵਿੱਚ ਲਾਈਟਾਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਆਉਂਦੇ 02 ਸਾਲਾਂ ਵਿੱਚ 12,581 ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕੀਤਾ ਜਾਵੇਗਾ ਅਤੇ ਸਾਰੀਆਂ ਟੁੱਟੀਆਂ ਪੇਂਡੂ ਲਿੰਕ ਸੜਕਾਂ ਨੂੰ ਬਣਾਇਆ ਜਾਵੇਗਾ।

ਵਿਧਾਇਕ ਰਾਏ ਨੇ ਪਿੰਡਾਂ ਦੇ ਲੋਕਾਂ ਨੂੰ ਪ੍ਰੇਰਿਤ ਕਰਦਿਆ ਕਿਹਾ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਆਪਣੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

ਇਸ ਮੌਕੇ ਮਨਦੀਪ ਸਿੰਘ ਪੋਲਾ, ਪੰਚ ਹਰਦੀਪ ਸਿੰਘ ਪੰਚ ਪਰਵਿੰਦਰ ਸਿੰਘ, ਪੰਚ ਸੁਰਿੰਦਰ ਸਿੰਘ, ਪ੍ਰੇਮ ਸਿੰਘ, ਭਰਪੂਰ ਸਿੰਘ, ਪੰਚ ਸਿਮਰਨਜੀਤ ਸਿੰਘ, ਪੰਚ ਪਰਵਿੰਦਰ ਕੌਰ, ਪੰਚ ਰਸ਼ਪਾਲ ਸਿੰਘ, ਓਰਵਿੰਦਰ ਸਿੰਘ, ਹਰਜੀਤ ਸਿੰਘ, ਜੀਤ ਸਿੰਘ ਤੇ ਸੈਕਟਰੀ ਰਜਿੰਦਰ ਸਿੰਘ ਮੌਜੂਦ ਸਨ।

Leave a Reply

Your email address will not be published. Required fields are marked *