ਲਗਾਤਾਰ ਇੱਕ ਮਹੀਨੇ ਤੋਂ ਨੰਗਲ ਦੀ ਸਫਾਈ ਵਿਵਸਥਾ ਦੀ ਖੁਦ ਨਿਗਰਾਨੀ ਕਰ ਰਹੇ ਹਨ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਬੈਂਸ

ਨੰਗਲ 30 ਸਤੰਬਰ: ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਸਫਾਈ ਮੁਹਿੰਮ ਨੂੰ ਲਗਾਤਾਰ ਇੱਕ ਮਹੀਨਾ ਪੂਰਾ ਹੋਣ ਦੇ ਬਾਵਜੂਦ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਖੁਦ ਜ਼ਮੀਨੀ ਪੱਧਰ ’ਤੇ ਇਸ ਦੀ ਨਿਗਰਾਨੀ ਜਾਰੀ ਹੈ। ਮੰਤਰੀ ਬੈਂਸ ਪਿਛਲੇ ਇੱਕ ਮਹੀਨੇ ਤੋਂ ਨਿਯਮਿਤ ਤੌਰ ’ਤੇ ਨੰਗਲ ਪਹੁੰਚ ਕੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰ ਰਹੇ ਹਨ ਅਤੇ ਸਫਾਈ ਪ੍ਰਬੰਧਾਂ ਦਾ ਖੁਦ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਵੱਲੋਂ ਸਫਾਈ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਮੌਕੇ ’ਤੇ ਗੱਲਬਾਤ ਕਰਕੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ।
         ਅੱਜ ਵੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ-1 ਵਿੱਚ ਪਹੁੰਚ ਕੇ ਉੱਥੇ ਚੱਲ ਰਹੇ ਸਫਾਈ ਅਤੇ ਹੋਰ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵਾਰਡ ਵਾਸੀਆਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸਥਾਨਕ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਲੋਕਾਂ ਵੱਲੋਂ ਆਪਣੇ ਇਲਾਕੇ ਨਾਲ ਸਬੰਧਤ ਸਫਾਈ, ਗਲੀਆਂ, ਨਾਲੀਆਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ।
      ਸ੍ਰ.ਹਰਜੋਤ ਬੈਂਸ ਨੇ ਕਿਹਾ ਕਿ ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਵਾਲਾ ਸ਼ਹਿਰ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਮੁਹਿੰਮ ਚਲਾਉਣਾ ਹੀ ਕਾਫ਼ੀ ਨਹੀਂ ਹੈ, ਸਗੋਂ ਇਸ ਦੇ ਨਤੀਜੇ ਜ਼ਮੀਨੀ ਪੱਧਰ ’ਤੇ ਨਜ਼ਰ ਆਉਣੇ ਚਾਹੀਦੇ ਹਨ। ਇਸੇ ਲਈ ਉਹ ਖੁਦ ਹਰ ਵਾਰਡ ਵਿੱਚ ਪਹੁੰਚ ਕੇ ਸਫਾਈ ਪ੍ਰਬੰਧਾਂ ਦੀ ਜਾਂਚ ਕਰ ਰਹੇ ਹਨ ਅਤੇ ਲੋਕਾਂ ਨਾਲ ਸਿੱਧੀ ਗੱਲਬਾਤ ਰਾਹੀਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਰਹੇ ਹਨ।
       ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਨੂੰ ਸਾਫ਼ ਰੱਖਣ ਲਈ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਦੀ ਜ਼ਿੰਮੇਵਾਰੀ ਦੇ ਨਾਲ-ਨਾਲ ਸ਼ਹਿਰ ਵਾਸੀਆਂ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੈ। ਜੇਕਰ ਹਰ ਨਾਗਰਿਕ ਆਪਣੇ ਘਰ, ਦੁਕਾਨ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਸਾਫ਼ ਰੱਖਣ ਲਈ ਆਪਣਾ ਯੋਗਦਾਨ ਪਾਵੇ ਤਾਂ ਨੰਗਲ ਨੂੰ ਹੋਰ ਸੁੰਦਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ-ਕਰਕਟ ਇੱਧਰ-ਉੱਧਰ ਨਾ ਸੁੱਟਿਆ ਜਾਵੇ ਅਤੇ ਸਫਾਈ ਕਰਮਚਾਰੀਆਂ ਨੂੰ ਸਹਿਯੋਗ ਦਿੱਤਾ ਜਾਵੇ।
      ਹਰਜੋਤ ਬੈਂਸ ਨੇ ਕਿਹਾ ਕਿ ਨੰਗਲ ਨੂੰ ਸਾਫ਼-ਸੁਥਰਾ ਅਤੇ ਵਿਕਸਿਤ ਬਣਾਉਣ ਲਈ ਚੱਲ ਰਹੇ ਯਤਨ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨਾ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਵਾਰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਸਫਾਈ ਅਤੇ ਵਿਕਾਸ ਕਾਰਜਾਂ ਦੀ ਨਿਰੰਤਰ ਸਮੀਖਿਆ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨ ਕੀਤੇ ਜਾਣਗੇ।

ਇਸ ਮੌਕੇ ਡਾ.ਸੰਜੀਵ ਗੌਤਮ ਜਿਲ੍ਹਾਂ ਪ੍ਰਧਾਨ,ਦਿਲਬਾਗ ਚੰਦੇਲ,ਸੁਮਿਤ ਅਗਨਿਸੰਦਲ  ਨਿਸ਼ਾਨ ਗੁਪਤਾ, ਸੰਦੀਪ ਕੁਮਾਰ ਐਡਵੋਕੇਟ ਅਮਨਦੀਪ ਅਗਨਿਹੁੰਦਲ, ਰਾਹੁਲ , ਰੋਹਿਤ ਰਾਣਾ , ਮਨੀਸ਼ ਮਨੂੰ, ਕੇਰ ਸਿੰਘ ਨਰਿੰਦਰ, ਅਵਤਾਰ ਸਿੰਘ, ਸੁਰਿੰਦਰ ਕੁਮਾਰ, ਗੁਰਭਗ ਸਿੰਘ ਓ ਐੱਸ ਡੀ, ਦਲਜੀਤ ਸਿੰਘ, ਕਾਕਾ ਨੰਗਰਾ, ਨਿਤਿਨ ਸ਼ਰਮਾ, ਐਸ ਈ ਯੁੱਧਵੀਰ ਸਿੰਘ , ਮਦਨ ਲਾਲ ਸੇਨੇਤਰੀ ਇੰਸਕਟਰ , ਜਸਵੰਤ ਜੇ.ਈ ਹਾਜ਼ਰ ਸਨ।


Posted

in

,

by

Comments

Leave a Reply

Your email address will not be published. Required fields are marked *