ਕੋਟਲਾ ਵਾਸੀਆਂ ਨੂੰ ਮਿਲੀ ਵੱਡੀ ਸਿਹਤ ਸਹੂਲਤ, ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ 05 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਕੋਟਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਨੂੰ ਵੱਡੀ ਸਿਹਤ ਸਹੂਲਤ ਦੀ ਸੌਗਾਤ ਦਿੱਤੀ। ਇਸ ਮੌਕੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਲੀਨਿਕ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
      ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਸ਼ੁਰੂ ਹੋਣ ਨਾਲ ਕੋਟਲਾ ਅਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਨੇੜੇ ਹੀ ਡਾਕਟਰੀ ਸਲਾਹ ਅਤੇ ਲੋੜੀਂਦੀਆਂ ਮੁੱਢਲੀਆਂ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ। ਸਰਕਾਰ ਦਾ ਉਦੇਸ਼ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਉਣਾ ਹੈ।
      ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਵੀ ਸੌਂਪਿਆ। ਉਨ੍ਹਾਂ ਕਿਹਾ ਕਿ ਇਹ ਗ੍ਰਾਂਟ ਪਿੰਡ ਦੀਆਂ ਜ਼ਰੂਰੀ ਵਿਕਾਸ ਲੋੜਾਂ ਨੂੰ ਪੂਰਾ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
      ਕੈਬਨਿਟ ਮੰਤਰੀ ਨੇ ਕਿਹਾ ਕਿ ਕੋਟਲਾ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਿਹਤ, ਸਿੱਖਿਆ, ਸੜਕਾਂ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾਵੇਗੀ।
      ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੋਟਲਾ ਦੇ ਵਿਕਾਸ ਕਾਰਜਾਂ ਦੀ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਪਿੰਡ ਵਾਸੀਆਂ ਦੀਆਂ ਜਾਇਜ਼ ਮੰਗਾਂ ਤੇ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।


Posted

in

,

by

Comments

Leave a Reply

Your email address will not be published. Required fields are marked *