ਫਾਜ਼ਿਲਕਾ 20 ਜੁਲਾਈ 2025…
ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਮੁਹਿੰਮ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਫਾਜ਼ਿਲਕਾ ਦੇ ਹਰ ਉਮਰ ਦੇ ਲੋਕਾਂ ਵੱਲੋਂ ਇਸ ਮੁਹਿੰਮ ਵਿਚ ਆਪਣੀ ਸਵੈ-ਇੱਛਾ ਤੇ ਉਤਸਾਹਪੂਰਵਕ ਭਾਗੀਦਾਰੀ ਦਿਖਾਉਂਦਿਆਂ ਹੋਇਆ ਵੱਧ ਚੜ੍ਹ ਕੇ ਹਿਸਾ ਲਿਆ ਜਾ ਰਿਹਾ ਹੈ।10,000 ਤੋਂ ਵੱਧ ਲੋਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਵਿਚ ਰਜਿਸਟਰੇਸ਼ਨ ਕਰਵਾਉਂਦਿਆਂ ਯੋਗਾ ਕਲਾਸਾਂ ਵਿਖ ਹਾਜਰੀ ਯਕੀਨੀ ਬਣਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰੋਜੈਕਟ ਦੇ ਜ਼ਿਲ੍ਹਾ ਨੋਡਲ ਅਫਸਰ ਐਸ.ਡੀ.ਐਮ. ਕ੍ਰਿਸ਼ਨ ਪਾਲ ਰਾਜਪੂਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 275 ਥਾਵਾਂ *ਤੇ ਟ੍ਰੇਨਰਾਂ ਵੱਲੋਂ ਯੋਗਾ ਰਾਹੀਂ ਲੋਕਾਂ ਨੂੰ ਤੰਦਰੁਸਤ ਰੱਖਿਆ ਜਾ ਰਿਹਾ ਹੈ।
ਐਸ.ਡੀ.ਐਮ. ਸ੍ਰੀ ਰਾਜਪੂਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ, ਨੌਜਵਾਨਾਂ, ਬਜੁਰਗਾਂ ਸਮੇਤ ਹਰ ਉਮਰ ਦੇ ਲੋਕਾਂ ਨੂੰ ਸਿਹਤਮੰਤ ਰੱਖਣ ਲਈ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਚਲਾਈ ਗਈ ਹੈ ਜਿਸ ਦਾ ਹਰੇਕ ਨਾਗਰਿਕ ਨੂੰ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗ ਅਭਿਆਸ ਰਾਹੀਂ ਅਸੀਂ ਆਪਣੇ ਆਪ ਨੂੰ ਚਿੰਤਾਮੁਕਤ ਕਰਦੇ ਹਾਂ ਜਿਸ ਨਾਲ ਮਨ ਤੇ ਸਾਡੇ ਸ਼ਰੀਰ ਨੂੰ ਸ਼ਾਂਤੀ ਮਿਲਦੀ ਹੈ। ਇਸੇ ਤਰ੍ਹਾਂ ਯੋਗ ਕਰਨ ਨਾਲ ਅਸੀਂ ਸਰੀਰਕ ਅਤੇ ਮਾਨਸਿਕ ਪੱਖੋਂ ਤੰਦਰੁਸਤ ਹੁੰਦੇ ਹਾਂ।
ਉਨ੍ਹਾਂ ਦੱਸਿਆ ਕਿ ਯੋਗਾ ਕਰਨ ਤੋਂ ਬਾਅਦ ਲੋਕਾਂ ਨੂੰ ਕਾਫੀ ਰਾਹਤ ਮਹਿਸੂਸ ਹੋਈ ਹੈ ਅਤੇ ਅਨੇਕਾਂ ਬਿਮਾਰੀਆਂ ਤੋਂ ਛੁਟਕਾਰਾ ਪਾ ਲਿਆ ਹੈ। ਉਨ੍ਹਾਂ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ।
