
ਫਰੀਦਕੋਟ 19 ਅਗਸਤ () ਘੱਟ ਗਿਣਤੀਆਂ ਦੇ ਆਰਥਿਕ ਤੇ ਸਮਾਜਿਕ ਵਿਕਾਸ ਲਈ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਿਆਕਰਮ ਸਕੀਮ ਤਹਿਤ ਵੱਖ^ਵੱਖ ਵਿਭਾਗਾਂ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਪ੍ਰੋਜੈਕਟ ਤਿਆਰ ਕੀਤੇ ਗਏ। ਇਹਨਾਂ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇਣ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਵਿੱਚ ਇਹਨਾਂ ਪ੍ਰੋਜੈਕਟਾਂ ਬਾਰੇ ਵਿਸਥਾਰ ਸਹਿਤ ਵਿਚਾਰ ਵਟਾਂਦਰਾ ਹੋਇਆ। ਮੀਟਿੰਗ ਵਿੱਚ ਹਾਜ਼ਰ ਕਮੇਟੀ ਮੈਂਬਰਾਂ ਨੇ ਇਹਨਾਂ ਪ੍ਰੋਜੈਕਟਾਂ ਨੂੰ ਆਪਣੀ ਪ੍ਰਵਾਨਗੀ ਦਿੱਤੀ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਿਹਤ, ਸਿੱਖਿਆ, ਰੁਜਗਾਰ, ਜਲ ਸਪਲਾਈ, ਖੇਡਾਂ ਆਦਿ ਖੇਤਰਾਂ ਨਾਲ ਜੁੜੇ ਵਿਕਾਸ ਕਾਰਜਾਂ ਸਬੰਧੀ ਪ੍ਰੋਜੈਕਟ ਤਿਆਰ ਕਰਕੇ ਭੇਜੇ ਜਾਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਫਰੀਦਕੋਟ ਵੱਲੋਂ ਮੰਗੇ ਜਾਣ ਤੇ ਤੁਰੰਤ ਭੇਜੇ ਜਾ ਸਕਣ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਫ਼ਸਰ ਸ. ਨੱਥਾ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਮੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੀHਸੰਕੈ) ਨੀਲਮ ਰਾਣੀ ਤੋ ਇਲਾਵਾ ਹੋਰ ਵੱਖ^ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।