ਦੂਸ਼ਿਤ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਟੀਮ ਵੱਲੋਂ ਮੈਗਾ ਸਰਵੇਖਣ

ਮਾਲੇਰਕੋਟਲਾ 11 ਸਤੰਬਰ –

                    ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਦੂਸ਼ਿਤ ਪਾਣੀ, ਮੱਖੀ ਤੇ ਮੱਛਰ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ  ਬਚਾਅ ਲਈ ਸਿਹਤ ਵਿਭਾਗ ਵੱਲੋਂ ਸ਼ਹਿਰ ਅੰਦਰ 10 ਵੱਖ- ਵੱਖ ਖੇਤਰਾਂ ਵਿੱਚ ਮੈਗਾ ਸਰਵੇਖਣ ਕਰਵਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਮਲਟੀਪਰਪਜ ਹੈਲਥ ਸੁਪਰਵਾਈਜਰਾਂ ਦੀ ਅਗਵਾਈ ਹੇਠ  ਦਸ ਟੀਮਾਂ ਵੱਲੋਂ ਸ਼ਹਿਰ ਦੇ ਵੱਖ- ਵੱਖ ਖੇਤਰਾਂ ਵਿੱਚ ਮੈਗਾ ਸਰਵੇ ਕੀਤਾ ਗਿਆ। ਇਸ ਚੈਕਿੰਗ ਦੌਰਾਨ ਟੀਮਾਂ ਵੱਲੋਂ ਜਿੱਥੇ ਲਾਰਵੇ ਦਾ ਨਿਰੀਖਣ ਕੀਤਾ ਗਿਆ ਉੱਥੇ ਹੀ ਮੱਛਰ ਦੇ ਖਾਤਮੇ ਲਈ ਸਪਰੇਅ ਵੀ ਕੀਤੀ ਗਈ। ਉਹਨਾਂ ਦੱਸਿਆ ਕਿ ਮਲਟੀਪਰਪਜ ਹੈਲਥ ਵਰਕਰਾਂ ਦੀਆਂ ਟੀਮਾਂ ਵੱਲੋਂ 1244 ਘਰਾਂ ਵਿੱਚ ਪਹੁੰਚ ਕਰ ਕੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਇਸਨੂੰ ਤੁਰੰਤ ਨਸ਼ਟ ਕੀਤਾ ਗਿਆ। ਇਸ ਤੋਂ ਇਲਾਵਾ 2765 ਕੰਨਟੇਨਰਾਂ ਵਿੱਚੋਂ 33 ਥਾਵਾਂ ਤੋਂ ਲਾਰਵਾ ਮਿਲਿਆ, ਇਸ ਉਪਰੰਤ ਸਬੰਧਤ ਲੋਕਾਂ ਨੂੰ ਚਿਤਾਵਨੀ ਨੋਟਿਸ ਜਾਰੀ ਕੀਤੇ ਗਏ ।

                     ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਕਿਹਾ ਕਿ ਸਿਹਤ ਵਿਭਾਗ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਗੰਭੀਰਤਾ ਦੇ ਨਾਲ ਕੰਮ ਕਰ ਰਿਹਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਦਿੱਤੇ ਗਏ ਜਰੂਰੀ ਸੁਝਾਵਾਂ ਉੱਤੇ ਅਮਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ  ਕਿਤੇ ਵੀ ਵਾਧੂ ਪਾਣੀ ਨਾ ਖੜਨ ਦਿੱਤਾ ਜਾਵੇ। ਜ਼ੇਕਰ ਕਿਤੇ ਪਾਣੀ ਖੜਾ ਪਾਇਆ ਜਾਂਦਾ ਹੈ ਤਾਂ ਉਸਨੂੰ ਤੁਰੰਤ ਖਾਲੀ ਕੀਤਾ ਜਾਵੇ । ਉਹਨਾਂ ਹੋਰ ਕਿਹਾ ਕਿ ਬਰਤਨਾਂ ਵਿੱਚ ਵਾਧੂ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਮੱਛਰ ਦੇ ਕੱਟਣ ਤੋਂ ਆਪਣੇ ਆਪ ਨੂੰ ਬਚਾਇਆ ਜਾਵੇ ਅਤੇ ਮੱਛਰ ਮਾਰੂ ਦਵਾਈਆਂ ਦੀ ਵਰਤੋਂ ਕੀਤੀ ਜਾਵੇ। ਇਸ ਤੋਂ ਇਲਾਵਾ ਪੂਰੇ ਸਰੀਰ ਨੂੰ ਢੱਕ ਕੇ ਰੱਖਣ ਵਾਲੇ ਕੱਪੜੇ ਪਾਏ ਜਾਣ।


Posted

in

by

Tags:

Comments

Leave a Reply

Your email address will not be published. Required fields are marked *