ਸੰਸਦ ਮੈਂਬਰ ਮੀਤ ਹੇਅਰ ਵਲੋਂ 20.30 ਲੱਖ ਰੁਪਏ ਦੀ ਲਾਗਤ ਤਿਆਰ ਸੀਨੀਅਰ ਸਿਟੀਜ਼ਨ ਇਮਾਰਤ ਦਾ ਉਦਘਾਟਨ

ਬਰਨਾਲਾ, 27 ਜਨਵਰੀ

     ਸੰਸਦ ਮੈਂਬਰ ਸੰਗਰੂਰ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਗਣਤੰਤਰ ਦਿਵਸ ਮੌਕੇ 

ਸੀਨੀਅਰ ਸਿਟੀਜ਼ਨਾਂ ਨੂੰ ਤੋਹਫ਼ਾ ਦਿੰਦਿਆਂ ਇੱਥੇ ਚਿੰਟੂ ਪਾਰਕ ਵਿਖੇ ਕਰੀਬ 20.30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸੀਨੀਅਰ ਸਿਟੀਜ਼ਨ ਇਮਾਰਤ ਦਾ ਉਦਘਾਟਨ ਕੀਤਾ ਗਿਆ।

       ਇਸ ਮੌਕੇ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਹਮੇਸ਼ਾ ਬਰਨਾਲਾ ਵਾਸੀਆਂ ਲਈ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨਾਲ ਕੀਤਾ ਵਾਅਦਾ ਪੁਗਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਾਏ ਜਾ ਰਹੇ ਹਨ।

        ਉਨ੍ਹਾਂ ਕਿਹਾ ਕਿ ਉਹ ਸੰਸਦ ਮੈਂਬਰ ਹੁੰਦਿਆਂ ਪੰਜਾਬ ਅਤੇ ਲੋਕ ਸਭਾ ਹਲਕਾ ਸੰਗਰੂਰ ਅਤੇ ਬਰਨਾਲਾ ਇਲਾਕੇ ਦੀਆਂ ਮੰਗਾਂ ਸੰਸਦ ਵਿੱਚ ਰੱਖਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੰਸਦ ਵਿੱਚ ਜਿੱਥੇ ਖਿਡਾਰੀਆਂ, ਸੀਨੀਅਰ ਸਿਟੀਜ਼ਨਾਂ ਨਾਲ ਸਬੰਧਤ ਮੁੱਦੇ ਚੁੱਕੇ ਹਨ, ਉੱਥੇ ਰੇਲਵੇ ਦਾ ਮੁੱਦਾ ਸੰਸਦ ਵਿੱਚ ਚੁੱਕਿਆ ਹੈ ਅਤੇ ਸੁਣਵਾਈ ਹੋਣ ਤੱਕ ਵਾਰ ਵਾਰ ਚੁੱਕਦੇ ਰਹਿਣਗੇ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਰੋਜ਼ਾਨਾ 2 ਕਰੋੜ ਲੋਕ ਰੇਲਵੇ ਵਿੱਚ ਸਫ਼ਰ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਲੋਕ ਸਭਾ ਵਿੱਚ ਲਗਾਤਾਰ ਮੰਗ ਉਠਾਈ ਜਾਂਦੀ ਹੈ ਕਿ ਬਰਨਾਲਾ ਵਿਚੋਂ ਸ਼ਤਾਬਦੀ ਲੰਘਦੀ ਕੀਤੀ ਜਾਵੇ ਅਤੇ ਰਾਜਪੁਰੇ ਤੋਂ ਰਾਜਧਾਨੀ ਚੰਡੀਗੜ੍ਹ ਨੂੰ ਰੇਲ ਸੇਵਾ ਸ਼ੁਰੂ ਕੀਤੀ ਜਾਵੇ ਤਾਂ ਜੋ ਪੰਜਾਬ ਨੂੰ ਆਪਣੀ ਰਾਜਧਾਨੀ ਤੱਕ ਰੇਲਾ ਸੇਵਾ ਮਿਲ ਸਕੇ।

    ਇਸ ਮੌਕੇ ਉਨ੍ਹਾਂ ਸਾਰੇ ਸੀਨੀਅਰ ਸਿਟੀਜ਼ਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਸੰਭਾਲ ਦੀ ਮੁਹਿੰਮ ਵਿਚ ਵੀ ਮੋਹਰੀ ਭੂਮਿਕਾ ਨਿਭਾਉਣ ਅਤੇ ਆਪਣੇ ਆਸ ਪਾਸ ਦੇ ਲੋਕਾਂ, ਨੌਜਵਾਨਾਂ, ਬੱਚਿਆਂ ਨੂੰ ਇਸ ਮੁਹਿੰਮ ਵਿੱਚ ਨਾਲ ਜੋੜਨ ਤਾਂ ਜੋ ਹਰ ਵਿਅਕਤੀ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਸਮਝਦਾ ਹੋਇਆ ਇਸ ਦੀ ਸੰਭਾਲ ਕਰ ਸਕੇ।

ਇਸ ਮੌਕੇ ਸੀਨੀਅਰ ਸਿਟੀਜ਼ਨਾਂ ਸੁਸਾਇਟੀ ਦੇ ਅਹੁਦੇਦਾਰਾਂ ਨੇ ਸੰਸਦ ਮੈਂਬਰ ਮੀਤ ਹੇਅਰ ਦਾ ਧੰਨਵਾਦ ਕੀਤਾ।

      ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ, ਕਾਰਜਸਾਧਕ ਅਫ਼ਸਰ ਵਿਸ਼ਾਲਦੀਪ, ਸੀਨੀਅਰ ਸਿਟੀਜ਼ਨ ਸੋਸਾਇਟੀ ਦੇ ਪ੍ਰਧਾਨ ਜੀ.ਸੀ. ਗੋਇਲ, ਜਨਰਲ ਸਕੱਤਰ ਅੰਮ੍ਰਿਤ ਲਾਲ ਸਿੰਗਲਾ, ਸੀਨੀਅਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਭੁੱਲਰ, ਵਾਈਸ ਪ੍ਰਧਾਨ ਰਜਿੰਦਰ ਪ੍ਰਸਾਦ ਸਿੰਗਲਾ, ਸੁਰਿੰਦਰ ਗਰਜ ਸਟੇਜ ਸਕੱਤਰ, ਅਮਰਜੀਤ ਸਿੰਘ ਚੀਮਾ, ਬੂਟਾ ਸਿੰਘ, ਉਜਾਗਰ ਸਿੰਘ ਮਾਨ, ਸੁਰਿੰਦਰ ਕੌਸ਼ਲ, ਗਿਆਨ ਚੰਦ ਸਿੰਗਲਾ, ਮੁਕੰਦ ਸਿੰਘ ਅਤੇ ਜੋਗਿੰਦਰ ਪਾਲ ਸ਼ਰਮਾ ਤੇ ਹੋਰ ਪਤਵੰਤੇ ਹਾਜ਼ਰ ਸਨ।

Comments

Leave a Reply

Your email address will not be published. Required fields are marked *