ਫਾਜ਼ਿਲਕਾ/ਬੱਲੂਆਣਾ 24 ਅਗਸਤ 2025…. ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਦਪੁਰ ਭੋਮਾ ਵਿਖ਼ੇ ਜਨ ਸੁਣਵਾਈ ਕੀਤੀ ਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਪਿੰਡ ਬਿਸ਼ਨਪੁਰ ਵਿਖੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਲੱਗਭਗ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ। ਪਿੰਡ ਬਾਜ਼ੀਦਪੁਰ ਭੋਮਾ ਵਿਖੇ ਲੱਗਭਗ 9.40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਗਲੀਆ, ਨਾਲੀਆਂ ਅਤੇ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ।
ਇਸ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਤੇ ਹੋਰ ਅੱਗੇ ਲਿਜਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਹ ਹਲਕੇ ਦੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀ ਦਿੱਖ ਪ੍ਰਦਾਨ ਕਰਨ। ਇਸੇ ਤਹਿਤ ਹੀ ਲਗਾਤਾਰ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਲਗਾਤਾਰ ਨੀਂਹ ਪੱਥਰ ਰੱਖੇ ਜਾ ਰਹੇ ਹਨ ਤੇ ਅੱਜ ਵੀ ਹਲਕੇ ਪਿੰਡ ਬਿਸ਼ਨਪੁਰ ਅਤੋ ਬਾਜ਼ੀਦਪੁਰ ਭੋਮਾ ਵਿਖੇ ਲਗਭਗ 69.4 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਤੇ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਘਾਟ ਨਹੀਂ ਆ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦੀ ਕੋਈ ਵੀ ਸਮੱਸਿਆ ਹੈ ਜਾਂ ਪਿੰਡ ਦੇ ਵਿਕਾਸ ਵਿੱਚ ਕੋਈ ਆਪਣਾ ਸੁਝਾਅ ਦੇਣਾ ਚਾਹੁੰਦਾ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਉਹ ਤੁਹਾਡੀ ਹਰ ਮੁਸ਼ਕਲ ਦਾ ਹੱਲ ਕਰਨ ਤੇ ਤੁਹਾਡੇ ਦਿੱਤੇ ਸੁਝਾਆ ਨਾਲ ਜੇਕਰ ਪਿੰਡ ਦਾ ਹੋਰ ਵਿਕਾਸ ਹੁੰਦਾ ਹੈ ਤਾਂ ਮੈਨੂੰ ਬਹੁਤ ਖੁਸ਼ੀ ਹੋਵੇਗੀ। ਇਸ ਮੌਕੇ ਪਿੰਡ ਦੇ ਸਰਪੰਚ, ਮੈਂਬਰ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।