ਵਿਧਾਇਕ ਚੱਢਾ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਲੋਕ ਜਾਗਰੂਕਤਾ ਲਈ ਆਟੋ ਵਾਹਨਾਂ ਨੂੰ ਕੀਤਾ ਰਵਾਨਾ

ਰੂਪਨਗਰ, 08 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਲੋਕ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਆਟੋ ਵਾਹਨਾਂ ਨੂੰ ਰਵਾਨਾ ਕੀਤਾ ਗਿਆ।

ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਇੱਕ ਪਾਸੇ ਪਿੰਡਾਂ ਵਿੱਚ ਖੇਡ ਮੈਦਾਨ ਅਤੇ ਸਟੇਡੀਅਮ ਤਿਆਰ ਕਰਵਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ, ਜਦਕਿ ਦੂਜੇ ਪਾਸੇ ਨਸ਼ਾ ਤਸਕਰਾਂ ਅਤੇ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਵੀਆਂ ਪਹਿਲਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਹੁਣ ਪਿੰਡ-ਪਿੰਡ ਅਤੇ ਗਲੀ-ਗਲੀ ਵਿੱਚ ਸਪੀਕਰਾਂ ਨਾਲ ਲੈਸ ਆਟੋ ਵਾਹਨ ਭੇਜੇ ਜਾ ਰਹੇ ਹਨ, ਜੋ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਵੇਚਣ ਜਾਂ ਕਰਨ ਵਾਲਿਆਂ ਦੀ ਜਾਣਕਾਰੀ ਗੁਪਤ ਤੌਰ ‘ਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਪ੍ਰੇਰਿਤ ਕਰਨਗੇ।

ਉਨ੍ਹਾਂ ਕਿਹਾ ਕਿ ਹਰ ਆਟੋ ਵਿੱਚ ਵਿਸ਼ੇਸ਼ ਤੌਰ ‘ਤੇ ਇੱਕ ਸੀਲਬੰਦ ਬਾਕਸ ਰੱਖਿਆ ਗਿਆ ਹੈ, ਜਿਸ ਵਿੱਚ ਲੋਕ ਲਿਖਤੀ ਰੂਪ ਵਿੱਚ ਨਸ਼ਾ ਵੇਚਣ ਵਾਲਿਆਂ ਜਾਂ ਨਸ਼ੇ ਨਾਲ ਜੁੜੇ ਵਿਅਕਤੀਆਂ ਬਾਰੇ ਜਾਣਕਾਰੀ ਪਾ ਸਕਣਗੇ। ਇਹ ਬਾਕਸ ਪੂਰੀ ਤਰ੍ਹਾਂ ਸੁਰੱਖਿਅਤ ਰਹੇਗਾ ਅਤੇ ਇਸ ਨੂੰ ਕੇਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਹੀ ਖੋਲਿਆ ਜਾਵੇਗਾ।

ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਕਿਸੇ ਵੀ ਸੂਰਤ ਵਿੱਚ ਉਨ੍ਹਾਂ ਦਾ ਨਾਮ ਸਾਹਮਣੇ ਨਹੀਂ ਆਉਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਬਿਨਾਂ ਕਿਸੇ ਡਰ ਜਾਂ ਘਬਰਾਹਟ ਦੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ, ਤਾਂ ਜੋ ਨਸ਼ਿਆਂ ਦੇ ਜਾਲ ਨੂੰ ਤੋੜ ਕੇ ਪੰਜਾਬ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਵੇਚਣ ਵਾਲਿਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਅਤੇ ਨਸ਼ੇ ਦੀ ਲਤ ਦਾ ਸ਼ਿਕਾਰ ਹੋਏ ਲੋਕਾਂ ਦਾ ਇਲਾਜ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਇਸ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਵਿੱਚ ਆਪਣੀ ਭਾਗੀਦਾਰੀ ਨਿਭਾਉਣੀ ਚਾਹੀਦੀ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਸ. ਹਰਪ੍ਰੀਤ ਸਿੰਘ ਕਾਹਲੋਂ ਨੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੀ ਪੂਰੀ ਟੀਮ ਨਸ਼ਿਆਂ ਖ਼ਿਲਾਫ਼ ਜੰਗ ਨੂੰ ਜਿੱਤਣ ਲਈ ਇਕਜੁੱਟ ਹੋ ਕੇ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ, ਇਲਾਕਿਆਂ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਿੰਮਤ ਨਾਲ ਅੱਗੇ ਆਉਣ ਅਤੇ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਪ੍ਰਸ਼ਾਸਨ ਤੱਕ ਪਹੁੰਚਾਉਣ ਵਿੱਚ ਸਰਕਾਰ ਦਾ ਸਾਥ ਦੇਣ।

ਇਸ ਮੌਕੇ ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ, ਡੀ.ਐਸ.ਪੀ. ਦੀਪਇੰਦਰ ਸਿੰਘ, ਚੇਅਰਮੈਨ ਬਲਾਕ ਸੰਮਤੀ ਰੂਪਨਗਰ ਮਲਕੀਤ ਸਿੰਘ ਭੰਗੂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਮਿਤ ਸ਼ਰਮਾ, ਐਸ.ਐਚ.ਓ. ਥਾਣਾ ਸਦਰ ਸੰਨੀ ਖੰਨਾ, ਐਸ.ਐਚ.ਓ. ਥਾਣਾ ਸਿਟੀ ਪਵਨ ਚੌਧਰੀ, ਅਵਤਾਰ ਸਿੰਘ ਕੁੰਨਰ, ਗੁਰਨਾਮ ਸਿੰਘ ਲਾਡਲ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਤੇ ਪਤਵੰਤੇ ਸੱਜਣ ਹਾਜ਼ਰ ਸਨ।


Posted

in

,

by

Comments

Leave a Reply

Your email address will not be published. Required fields are marked *