ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਵਿਧਾਇਕ ਫਾਜ਼ਿਲਕਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਮੂਲੀਅਤ

ਫਾਜ਼ਿਲਕਾ 5 ਜਨਵਰੀ 2026
ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ ਤੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨਤਮਸਤਕ ਹੋਏ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਵਚਨਾਂ, ਉਪਦੇਸ਼ਾਂ, ਗੁਰਬਾਣੀ ਅਤੇ ਸਿਖਿਆ ਨੂੰ ਹਰ ਕਿਸੇ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਜਰੂਰਤ ਹੈ ਤੇ ਅਨੇਕਾ ਸੰਗਤਾਂ ਉਨ੍ਹਾਂ ਦੇ ਦੱਸੇ ਰਾਹਾਂ *ਤੇ ਚੱਲ ਕੇ ਮਨੁੱਖਤਾ ਦੀ ਭਲਾਈ ਦਾ ਸੁਨੇਹਾ ਦੇ ਰਹੀਆਂ ਹਨ।
ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਸਮਾਗਮਾਂ ਵਿਚ ਸ਼ਮੂਲੀਅਤ ਕਰਕੇ ਗੁਰੂ ਸਾਹਿਬਾਂ ਦੀ ਹਾਜਰੀ ਦਾ ਅਹਿਸਾਸ ਹੁੰਦਾ ਹੈ ਜਿਸ ਨਾਲ ਮਨ ਨੂੰ ਅਥਾਹ ਸ਼ਾਂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੇ ਅਸ਼ੀਰਵਾਦ ਸਦਕਾ ਹੀ ਉਹ ਹਲਕੇ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ ਤੇ ਲੋਕਾਂ ਦੀਆਂ ਮੁਸ਼ਕਲਾਂ ਹਲ ਕਰਨ ਵਿਚ ਆਪਣਾ ਯੋਗਦਾਨ ਪਾ ਰਹੇ ਹਨ।


Posted

in

by

Comments

Leave a Reply

Your email address will not be published. Required fields are marked *