ਵਿਧਾਇਕ ਫਾਜਿਲਕਾ ਨੇ ਵੱਖ-ਵੱਖ ਦਫਤਰਾਂ ਦੀ ਕੀਤੀ ਅਚਨਚੇਤ ਚੈਕਿੰਗ

ਫਾਜ਼ਿਲਕਾ, 21 ਮਈ

ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਵੱਖ-ਵੱਖ ਦਫਤਰਾਂ ਵਿਖੇ ਪਹੁੰਚ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਗੈਰ ਹਾਜਰ ਪਾਏ ਗਏ ਕਰਮਚਾਰੀਆਂ ਖਿਲਾਫ ਕਾਰਵਾਈ ਕਰਨ ਲਈ ਉਨ੍ਹਾਂ ਉਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਹੈ।

ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਆਮ ਲੋਕਾਂ ਦੀ ਖਜਲ—ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਦਫਤਰਾਂ ਵਿਖੇ ਆਪਣਾ ਕੀਮਤੀ ਸਮਾਂ ਕਢ ਕੇ ਆਉਂਦੇ ਹਨ ਤੇ ਮੁਲਾਜਮਾਂ ਦਾ ਫਰਜ ਬਣਦਾ ਹੈ ਕਿ ਉਹ ਸਮੇਂ ਸਿਰ ਦਫਤਰਾਂ ਵਿਖੇ ਪਹੁੰਚ ਕੇ ਲੋਕਾਂ ਦਾ ਕੰਮ ਕਰਨ ਤੇ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾ ਦਾ ਲਾਹਾ ਦੇਣਾ ਯਕੀਨੀ ਬਣਾਉਣ।

ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਲੋਕਾਂ ਦਾ ਮੁੱਖ ਤੌਰ *ਤੇ ਕਿਰਤ ਵਿਭਾਗ, ਭਲਾਈ ਵਿਭਾਗ, ਪੈਨਸ਼ਨ ਵਿਭਾਗ ਤੇ ਸੇਵਾ ਕੇਂਦਰ ਦੀਆਂ ਸੇਵਾਵਾਂ ਨਾਲ ਰਾਬਤਾ ਰਹਿੰਦਾ ਹੈ। ਇਸ ਕਰਕੇ ਇਨ੍ਹਾਂ ਵਿਭਾਗਾਂ ਦੇ ਨਾਲ—ਨਾਲ ਸਮੂਹ ਵਿਭਾਗਾਂ ਦੇ ਮੁਲਾਜਮ ਸਮੇਂ ਸਿਰ ਦਫਤਰਾਂ ਵਿਖੇ ਪਹੁੰਚ ਕੇ ਆਪਣੀ ਸੇਵਾਵਾਂ ਦੇਣੀਆਂ ਯਕੀਨੀ ਬਣਾਉਣ। ਉਨ੍ਹਾਂ ਕਰਮਚਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਡਿਉਟੀ ਪ੍ਰਤੀ ਅਣਗਹਿਲੀ ਕਰਨ ਵਾਲੇ ਮੁਲਾਜਮਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਦਫਤਰਾਂ ਵਿਖੇ ਚੈਕਿੰਗਾਂ ਲਗਾਤਾਰ ਜਾਰੀ ਰਹਿਣਗੀਆਂ, ਇਸ ਕਰਕੇ ਕਰਮਾਰੀਆਂ ਆਪਣੀ ਡਿਉਟੀ ਪੂਰੀ ਜਿੰਮੇਵਾਰੀ ਅਤੇ ਤਨਦੇਹੀ ਨਾ ਨਿਭਾਉਣ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੇ ਸੇਵਾਦਾਰ ਹਾਂ ਤੇ ਸੇਵਾਦਾਰ ਬਣ ਕੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਹਾ ਬਿਨਾਂ ਖਜਲ—ਖੁਆਰੀ ਦੇ ਦੇਣ ਲਈ ਪਾਬੰਦ ਹਾਂ।

ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਵੀਰਪਾਲ ਕੌਰ ਵਿਸ਼ੇਸ਼ ਤੌਰ *ਤੇ ਮੌਜੂਦ ਸਨ।

Leave a Reply

Your email address will not be published. Required fields are marked *