ਵਿਧਾਇਕ ਫਾਜ਼ਿਲਕਾ ਵੱਲੋਂ ਪਿੰਡ ਝੁੱਗੇ ਲਾਲ ਸਿੰਘ ਵਿਖ਼ੇ ਸ਼ਮਸ਼ਾਨ ਘਾਟ ਵਿੱਚ ਭੱਠੀ ਬਣਾਉਣ ਅਤੇ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਲਈ 4 ਲੱਖ ਰੁਪਏ ਦੀ ਗਰਾਂਟ ਜਾਰੀ

ਫਾਜ਼ਿਲਕਾ 15 ਦਸੰਬਰ
ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪਿੰਡ ਝੁੱਗੇ ਲਾਲ ਸਿੰਘ ਵਿਖ਼ੇ ਸ਼ਮਸ਼ਾਨ ਘਾਟ ਵਿੱਚ ਭੱਠੀ ਬਣਾਉਣ ਅਤੇ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਲਈ 4 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ। ਇਸ ਮੌਕੇ ਸਰਪੰਚ ਸ. ਅਸ਼ੋਕ ਸਿੰਘ  ਦੇ ਗ੍ਰਹਿ ਵਿਖ਼ੇ ਪਿੰਡ ਵਾਸੀਆਂ ਨਾਲ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ।
ਵਿਧਾਇਕ ਫਾਜ਼ਿਲਕਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਈਪ ਲਾਈਨ ਪੈਣ ਨਾਲ ਗੰਦਗੀ ਦਾ ਫੈਲਾਅ ਨਹੀਂ ਹੋਵੇਗਾ ਤੇ ਆਉਣਾ-ਜਾਣਾ ਸੋਖਾ ਹੋਵੇਗਾ ਤੇ ਬਿਮਾਰੀਆਂ ਦੀ ਪੈਦਾਵਾਰ *ਤੇ ਵੀ ਠਲ ਪਵੇਗੀ।
ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਕਿਹਾ ਕਿ ਪਿੰਡਾਂ ਵਿਖੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਪਿਛਲੇ ਕਾਫੀ ਸਮੇਂ ਤੋਂ ਆ ਰਹੀ ਸੀ ਜਿਸ *ਤੇ ਕਾਰਵਾਈ ਕਰਦਿਆਂ ਪਾਈਪ ਲਾਈਨ ਵਿਛਾਉਣ ਦਾ ਕਾਰਜ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਦੀ ਪੂਰਤੀ ਹੋਣ ਨਾਲ ਸੜਕਾ *ਤੇ ਪਾਣੀ ਇਕਠਾ ਨਹੀਂ ਹੋਵੇਗਾ, ਪਾਣੀ ਦੀ ਨਿਕਾਸੀ ਨਿਰਵਿਘਨ ਸੁਚਾਰੂ ਢੰਗ ਨਾਲ ਹੋ ਸਕੇਗੀ ਤੇ ਕੋਈ ਵੀ ਅਣਸੁਖਾਵੀ ਘਟਨਾ ਵੀ ਨਹੀ ਵਾਪਰੇਗੀ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਨਾਲ ਜਿਥੇ ਆਵਾਜਾਈ ਸੁਖਾਲੀ ਹੋਵੇਗੀ ਉਥੇ ਪਾਣੀ ਖੜਾ ਨਹੀਂ ਹੋਵੇਗਾ ।
ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾ ਵਿਖੇ ਬੁਨਿਆਦੀ ਸਹੂਲਤਾਂ ਹਰ ਹੀਲੇ ਮੁਹੱਈਆ ਕਰਵਾਉਣ ਲਈ ਲਗਾਤਾਰ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੱਖੀ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚ, ਪੰਚ ਤੇ ਮੋਹਤਵਾਰਾਂ ਤੋਂ ਪਿੰਡਾਂ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਤੇ ਮੰਗਾਂ ਦੀ ਡਿਮਾਂਡ ਮੰਗੀ ਜਾ ਰਹੀ ਹੈ, ਪਿੰਡਾਂ ਵਿਚ ਜੋ ਕੰਮ ਹੋਣ ਵਾਲੇ ਹਨ ਉਹ ਸੋ ਫੀਸਦੀ ਮੁਕੰਮਲ ਕਰਨ ਵਿਚ ਪੰਜਾਬ ਸਰਕਾਰ ਵਚਨਬਧ ਹੈ।
ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪਾਣੀ ਦੀ ਨਿਕਾਸੀ ਦੇ ਕੰਮ ਦੀ ਲੈਵਲਿੰਗ ਠੀਕ ਹੋਵੇ ਇਸ ਦੀ ਨਜਰਸਾਨੀ ਰੱਖਣ ਤਾਂ ਜ਼ੋ ਪਾਣੀ ਨਿਰਵਿਘਨ ਚਲਦਾ ਰਹੇ ਤੇ ਖੜਾ ਨਾ ਹੋਵੇ।ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਸਰਪੰਚ/ਪੰਚ ਇਹ ਵੀ ਯਕੀਨੀ ਬਣਾਉਣ ਕਿ ਪਿੰਡਾਂ ਵਿਚ ਕੰਮ ਉਚ ਕੁਆਲਟੀ ਅਤੇ ਉਚ ਪੱਧਰ ਦਾ ਹੋਵੇ।

Leave a Reply

Your email address will not be published. Required fields are marked *