ਹੁਸ਼ਿਆਰਪੁਰ, 4 ਅਕਤੂਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਹਰੇਕ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਵਾਰਡ ਨੰਬਰ 19 ਅਤੇ ਵਾਰਡ ਨੰਬਰ 23 ਵਿੱਚ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਰਹੀਆਂ ਹਨ।
ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਹੁਸ਼ਿਆਰਪੁਰ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀਆਂ ਲੋੜਾਂ ਦੇ ਮੁਤਾਬਕ ਹੋਰ ਕਾਰਜ ਵੀ ਪੂਰੇ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੁਸ਼ਿਆਰਪੁਰ ਸ਼ਹਿਰ ਵਿੱਚ ਕਰੀਬ 12 ਕਰੋੜ ਰੁਪਏ ਦੀ ਲਾਗਤ ਨਾਲ ਸਟਰੀਟ ਲਾਈਟਾਂ ਨਾਲ ਸਬੰਧਤ ਵਿਆਪਕ ਕੰਮ ਕਰਵਾਇਆ ਗਿਆ ਹੈ। ਇਸ ਨਾਲ ਸ਼ਹਿਰ ਦੀਆਂ ਸੜਕਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਰੌਸ਼ਨੀ ਦੀ ਵਿਵਸਥਾ ਬਿਹਤਰ ਹੋਈ ਹੈ ਅਤੇ ਲੋਕਾਂ ਨੂੰ ਰਾਤ ਸਮੇਂ ਆਵਾਜਾਈ ਵਿੱਚ ਸਹੂਲਤ ਮਿਲ ਰਹੀ ਹੈ।
ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਸੜਕਾਂ, ਗਲੀਆਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਉਦੇਸ਼ ਹੁਸ਼ਿਆਰਪੁਰ ਨੂੰ ਆਧੁਨਿਕ, ਸਾਫ਼-ਸੁਥਰਾ ਅਤੇ ਸੁਵਿਧਾਜਨਕ ਸ਼ਹਿਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਮੇਅਰ ਪਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਵਿਧਾਇਕ ਜਿੰਪਾ ਨੇ ਵਾਰਡ ਨੰਬਰ 19 ਅਤੇ 23 ‘ਚ 27 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ
by
Tags:
Leave a Reply